ਚੇਨਈ ਸੁਪਰਕਿੰਗਜ਼ ਲਗਾਤਾਰ ਚੌਥੀ ਵਾਰ ਫਾਈਨਲ ਵਿੱਚ !    ਉੱਤਰੀ ਭਾਰਤ 'ਚ ਸੈਰ ਸਪਾਟੇ ਦੇ ਵਿਕਾਸ ਲਈ ਨਿੱਜੀ ਖੇਤਰ ਦਾ ਅਹਿਮ ਯੋਗਦਾਨ: ਪਾਟਿਲ !    ਆਰੁਸ਼ੀ ਕੇਸ: ਮਾਪਿਆਂ ਦੀ ਗਵਾਹਾਂ ਵਾਲੀ ਪਟੀਸ਼ਨ ਰੱਦ !    ਲਾਲੂ ਯਾਦਵ ਖਿਲਾਫ਼ ਕੇਸ ਦੀ ਸੁਣਵਾਈ ਹੁਣ ਸੋਮਵਾਰ ਨੂੰ !    ਸਾਬਕਾ ਫਰਾਟਾ ਦੌੜਾਕ ਸ਼ੈਟੀ ਆਨੰਦ ਦੀ ਮੌਤ !    ਆਈਪੀਐਲ:ਚੇਨਈ ਵੱਲੋਂ ਮੁੰਬਈ ਨੂੰ 193 ਦੌੜਾਂ ਬਣਾਉਣ ਦੀ ਚੁਣੌਤੀ !    ਰਾਜ ਸਭਾ ਲਈ ਪ੍ਰਧਾਨ ਮੰਤਰੀ ਦੇ ਕਾਗਜ਼ ਸਹੀ ਪਾਏ ਗਏ !    ਹਰੀਹਰਨ ਨੂੰ ਲਤਾ ਮੰਗੇਸ਼ਕਰ ਪੁਰਸਕਾਰ !    ਬਲਾਕ ਫੂਲ ਦੀਆਂ 15 ਸੀਟਾਂ ਵਿਚੋਂ 11 'ਤੇ ਅਕਾਲੀ ਦਲ ਦੀ ਜਿੱਤ, ਇਕ-ਇਕ ਸੀਟ ਕਾਂਗਰਸ ਤੇ ਪੀਪਲਜ਼ ਪਾਰਟੀ ਦੇ ਹਿੱਸੇ ਆਈ !    ਲਾਹੌਰ ਦੇ ਕਾਲਜ ਵਿੱਚ ਟੈਗੋਰ ਦੀਆਂ ਕਵਿਤਾਵਾਂ ਗੂੰਜੀਆਂ !    

ਆਨੰਦ ਮੈਰਿਜ ਐਕਟ ’ਤੇ ਲੋਕ ਸਭਾ ਦੀ ਵੀ ਮੋਹਰ

Posted On May - 22 - 2012

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਜਨਤਾ ਦਲ (ਯੂ) ਦੇ ਸ਼ਰਦ ਯਾਦਵ ਬਜਟ ਸੈਸ਼ਨ ਦੇ ਆਖਰੀ ਦਿਨ ਆਨੰਦ ਮੈਰਿਜ ਐਕਟ ਬਾਰੇ ਕੋਈ ਨੁਕਤਾ ਸਾਂਝਾ ਕਰਦੇ ਹੋਏ (ਫੋਟੋ: ਮੁਕੇਸ਼ ਅਗਰਵਾਲ)

ਬਲਵਿੰਦਰ ਜੰਮੂ/ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 22 ਮਈ
ਰਾਜ ਸਭਾ ਤੋਂ ਬਾਅਦ ਅੱਜ ਲੋਕ ਸਭਾ ਵੱਲੋਂ ਸਰਬਸੰਮਤੀ ਨਾਲ ਆਨੰਦ ਮੈਰਿਜ ਐਕਟ ਨੂੰ ਪ੍ਰਵਾਨਗੀ ਦੇਣ ਨਾਲ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਗਈ ਹੈ। ਇਸ ਬਿੱਲ ’ਤੇ ਰਾਸ਼ਟਰਪਤੀ ਵੱਲੋਂ ਮੋਹਰ ਲਾਉਣ ਨਾਲ ਸਿੱਖ ਭਾਈਚਾਰੇ ਦੇ ਵਿਆਹ ਆਨੰਦ ਮੈਰਿਜ ਐਕਟ ਤਹਿਤ ਦਰਜ ਹੋਣ ਦਾ ਰਾਹ ਸਾਫ਼ ਹੋ ਜਾਵੇਗਾ।
ਲੋਕ ਸਭਾ ਵਿੱਚ ਅੱਜ ਬਿਲ ’ਤੇ ਬਹਿਸ ਸਮੇਂ ਅਕਾਲੀ ਦਲ ਦੇ ਮੈਂਬਰਾਂ ਦੀ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨਾਲ ਟੋਕਾ ਟਾਕੀ ਵੀ ਹੋਈ। ਸਦਨ  ਵਿੱਚ  ਕੇਂਦਰੀ ਕਾਨੂੰਨ ਮੰਤਰੀ ਸਲਮਾਨ ਖੁਰਸ਼ੀਦ ਨੇ ਬਿੱਲ ’ਤੇ ਬਹਿਸ ਨੂੰ ਸਮੇਟਦਿਆਂ ਮੰਨਿਆ ਕਿ ਇਹ ਬਿੱਲ ਪਾਸ ਕਰਨ ਵਿੱਚ ਲੋੜ ਤੋਂ ਜ਼ਿਆਦਾ ਦੇਰ ਲੱਗੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਲੋਕ ਸਭਾ ਵਿੱਚ ਬਿੱਲ ਪੇਸ਼ ਕਰਨ ਸਮੇਂ ਮੈਂਬਰਾਂ ਨੂੰ ਕਿਹਾ ਕਿ ਇਸ ਬਿੱਲ ਨੂੰ ਰਾਜ ਸਭਾ ਸਰਬਸੰਤਮੀ ਨਾਲ ਪਾਸ ਕਰ ਚੁੱਕੀ ਹੈ ਤੇ ਲੋਕ ਸਭਾ ਨੂੰ ਵੀ ਇਸ ਬਿੱਲ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਬਿਲ ’ਤੇ ਬਹਿਸ ਦਾ ਆਗਾਜ਼ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿੱਲ ਪੇਸ਼ ਕਰਨ ਲਈ ਪ੍ਰਧਾਨ ਮੰਤਰੀ,ਕਾਨੂੰਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਿੱਲ ਪਾਸ ਕਰਨ ਵਿਚ ਬਹੁਤ ਦੇਰੀ ਕੀਤੀ ਗਈ ਹੈ। ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅੱਸੀ ਫੀਸਦੀ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ ਹਨ ਪਰ ਆਜ਼ਾਦੀ ਤੋਂ ਬਾਅਦ ਉਨ੍ਹਾਂ ਦੀ ਪਛਾਣ ਨੂੰ ਬਹਾਲ ਕਰਨ ਵਿਚ ਵਿਤਕਰਾ ਕੀਤਾ ਗਿਆ ਹੈ। ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਦੀ ਰਜਿਸਟਰੇਸ਼ਨ ਨਾ ਹੋਣ ਕਰਕੇ  ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਹ ਸਿੱਖਾਂ ਲਈ ਧਾਰਮਿਕ ਤੇ ਸੰਦੇਵਨਸ਼ੀਲ ਮੁੱਦਾ ਹੈ।
ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਬਿੱਲ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੀ ਵੱਖਰੀ ਪਛਾਣ ਬਰਕਰਾਰ ਰੱਖਣ ਵਿਚ ਮੱਦਦ ਮਿਲੇਗੀ। ਉਨਾਂ ਨਾਲ ਹੀ ਕਿਹਾ ਕਿ ਇਸ ਬਿੱਲ ਵਿਚ ਤਲਾਕ,ਜਾਇਦਾਦ ਵਿਚ ਅਧਿਕਾਰ ਸਮੇਤ ਸਾਰੇ ਮਸਲੇ ਹੱਲ ਕਰਨ ਦੀ ਵਿਵਸਥਾ ਹੋਣੀ ਚਾਹੀਦੀ ਹੈ। ਇਸ ਤੋਂ ਬਿਨਾਂ ਬਿੱਲ ਨੂੰ ਪਾਸ ਕਰਨ ਦਾ ਮੰਤਵ ਪੂਰਾ ਨਹੀਂ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸ਼ੇਰ ਸਿੰਘ ਘੁਬਾਇਆ, ਪਰਮਜੀਤ ਕੌਰ ਗੁਲਸ਼ਨ ਨੇ ਪੰਜਾਬੀ ਵਿਚ ਬਿੱਲ ਦੀ ਜ਼ੋਰਦਾਰ ਹਮਾਇਤ ਕਰਦਿਆਂ ਕਿਹਾ ਕਿ ਬਿੱਲ ਨੂੰ ਰਾਜ ਸਭਾ ਵਾਂਗ ਹੀ ਸਰਬਸੰਤਮੀ ਨਾਲ ਪਾਸ ਕਰਨਾ ਚਾਹੀਦਾ ਹੈ। ਕਾਂਗਰਸ ਦੇ ਰਵਨੀਤ ਸਿੰਘ ਬਿਟੂ ਨੇ ਪੰਜਾਬੀ ਭਾਸ਼ਾ ਵਿਚ ਬਿੱਲ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ,ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਸਮਾਜਵਾਦੀ ਪਾਰਟੀ ਦੇ ਸ਼ਲਿੰਦਰ ਸਿੰਘ,ਬੀਜੂ ਜਨਤਾ ਦਲ ਸਮੇਤ ਕੁਝ ਹੋਰ ਪਾਰਟੀਆਂ ਦੇ ਮੈਂਬਰਾਂ ਨੇ ਬਿੱਲ ਦੀ ਹਮਾਇਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਅੰਬਿਕਾ ਸੋਨੀ ਤੇ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ,ਸੰਸਦੀ ਮਾਮਲਿਆਂ ਬਾਰੇ ਮੰਤਰੀ ਪਵਨ ਬਾਂਸਲ ਨੇ ਵੀ ਬਿੱਲ ਦੀ ਹਮਾਇਤ ਕੀਤੀ।

ਅਕਾਲੀ ਮੈਂਬਰਾਂ ਨੂੰ ਮੌਕੇ ’ਤੇ ਹੀ ਪਤਾ ਲੱਗਿਆ

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 22 ਮਈ
ਪਾਰਲੀਮਾਨੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਆਨੰਦ ਮੈਰਿਜ ਬਿੱਲ ਪਾਸ ਕਰਵਾਉਣ ਲਈ ਅੱਜ ਸਵੇਰੇ ਸਵਾ ਨੌ ਵਜੇ ਹੀ ਸੰਸਦ ਵਿਚ ਪਹੁੰਚ ਗਏ ਤੇ ਬਿੱਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਲਈ ਜ਼ਰੂਰੀ ਕਾਰਵਾਈਆਂ ਸ਼ੁਰੂ ਕਰ ਦਿਤੀਆਂ। ਦੂਜੇ ਪਾਸੇ ਅਕਾਲੀ ਦਲ ਦੇ ਮੈਂਬਰਾਂ ਨੂੰ ਇਹ ਪਤਾ ਨਹੀਂ ਸੀ ਕਿ ਅੱਜ ਆਨੰਦ ਮੈਰਿਜ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੂੰ ਇਸ ਬਿੱਲ ਦੇ ਪੇਸ਼ ਕਰਨ ਦਾ ਪਤਾ ਅੱਜ ਉਸ ਸਮੇਂ ਲੱਗਾ ਜਦੋਂ ਦੁਪਹਿਰੇ ਡੇਢ ਵਜੇ ਦੇ ਕਰੀਬ ਸਪਲੀਮੈਂਟਰੀ ਏਜੰਡੇ ਨਾਲ ਆਨੰਦ  ਮੈਰਿਜ ਬਿੱਲ ਲੋਕ ਸਭਾ ਮੈਂਬਰਾਂ ਨੂੰ ਦਿੱਤਾ ਗਿਆ। ਇਸ ਗੱਲ ਦੀ ਪੁਸ਼ਟੀ ਅਕਾਲੀ ਦਲ ਦੀ ਇੱਕ ਸੀਨੀਅਰ ਆਗੂ ਨੇ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਕਿਹਾ ਗਿਆ ਸੀ ਕਿ ਭਲਕੇ ਬਿੱਲ ਦੇ ਲੋਕ ਸਭਾ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਇਸ ਕਰਕੇ ਲੋਕ ਸਭਾ ਵਿਚ ਉਨ੍ਹਾਂ ਨੂੰ ਆਪਣੀ ਗੱਲ ਜਲਦੀ ਖਤਮ ਕਰਨ ਲਈ ਕਿਹਾ ਗਿਆ ਤਾਂ ਕਿ ਬਿੱਲ ਪਾਸ ਕੀਤਾ ਹੋ ਸਕੇ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 34 °CHaze
    Chandigarh, India 34 °CSunny
    Ludhiana,India 34 °CSunny
    Dehradun,India 32 °CHaze

ਕ੍ਰਿਕਟ

Powered by : Mediology Software Pvt Ltd.