ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਬਿਨਾਂ ਆਗਿਆ ਲਾਲ ਬੱਤੀ ਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

Posted On May - 29 - 2012

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਪੁਲੀਸ ਦੇ ਮੁਖੀ ਸੁਮੇਧ ਸਿੰਘ ਸੈਣੀ ਮੰਗਲਵਾਰ ਨੂੰ ਚੰਡੀਗੜ੍ਹ ’ਚ ਸੁਰੱਖਿਆ ਤੋਂ ਹਟਾਈਆਂ ਗੱਡੀਆਂ ਵੇਖਦੇ ਹੋਏ (ਫੋਟੋ: ਪਰਵੇਸ਼ ਚੌਹਾਨ)

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਪੰਜਾਬ ਦੀਆਂ ਸੜਕਾਂ ਉਪਰ ਅਣਅਧਿਕਾਰਤ ਤੌਰ ’ਤੇ ਚਲਦੀਆਂ ਲਾਲ ਬੱਤੀ ਅਤੇ ਕਾਲੇ ਸ਼ੀਸ਼ੇ ਵਾਲੀਆਂ ਕਾਰਾਂ ਦੀ10 ਜੂਨ ਤੋਂ ਬਾਅਦ ਖ਼ੈਰ ਨਹੀਂ  ਕਿਉਂਕਿ ਪੰਜਾਬ ਸਰਕਾਰ ਨੇ ਅਜਿਹੇ ਵਾਹਨ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ ਜ਼ਬਤ ਕਰਨ ਦਾ ਫੈਸਲਾ ਕੀਤਾ ਹੈ।  ਇਸ ਤੋਂ ਇਲਾਵਾ ਨਗਰ ਨਿਗਮਾਂ ਵਾਲੇ ਸ਼ਹਿਰਾਂ ਵਿਚ 100 ਕਰੋੜ ਰੁਪਏ ਦੀ ਕੀਮਤ ਨਾਲ ਸੀ.ਸੀ. ਟੀ.ਵੀ. ਕੈਮਰੇ ਲਾ ਕੇ ਗਲਤ ਪਾਰਕਿੰਗ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਨੱਥ ਪਾਉਣ ਦਾ ਫੈਸਲਾ ਲਿਆ ਹੈ। ਹਾਈਵੇਅ ਉਪਰ ਵੀ ਸੀ.ਸੀ. ਟੀ. ਵੀ. ਕੈਮਰੇ ਲਾ ਕੇ ਤੇਜ਼ ਰਫਤਾਰ ਵਾਹਨਾਂ ਦੇ ਤਕਨੀਕੀ ਢੰਗ ਨਾਲ ਚਲਾਨ ਕੱਟਣ ਦੀ ਰਣਨੀਤੀ ਬਣਾਈ ਗਈ ਹੈ। ਇਹ ਐਲਾਨ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ।
ਉਨ੍ਹਾਂ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਉਪਰੰਤ ਸੁਰੱਖਿਆ ਛੱਤਰੀ ਪ੍ਰਾਪਤ ਵਿਅਕਤੀਆਂ ਤੋਂ ਵਾਪਸ ਬੁਲਾਏ 2040 ਸੁਰੱਖਿਆ ਕਰਮਚਾਰੀਆਂ ਨੂੰ 3 ਮਹੀਨਿਆਂ ਦੀ ਮੁਕੰਮਲ ਕਮਾਂਡੋ ਸਿਖਲਾਈ ਉਪਰੰਤ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਆਮ ਪੁਲੀਸ ਵਿਵਸਥਾ ਲਈ ਤਾਇਨਾਤ ਕੀਤਾ ਜਾਵੇਗਾ। ਮੰਤਰੀਆਂ, ਮੁੱਖ ਸੰਸਦੀ ਸਕੱਤਰਾਂ, ਵਿਧਾਇਕਾਂ, ਸੰਸਦ ਮੈਂਬਰਾਂ, ਸਿਵਲ ਅਧਿਕਾਰੀਆਂ, ਨਿਆਂਇਕ ਅਧਿਕਾਰੀਆਂ, ਮੌਜੂਦਾ ਅਤੇ ਸੇਵਾਮੁਕਤ ਪੁਲੀਸ ਅਧਿਕਾਰੀਆਂ ਤੋਂ ਵਾਪਸ ਲਏ ਗਏ 109 ਸੁਰੱਖਿਆ ਵਾਹਨਾਂ ਦਾ ਮੁਆਇਨਾ ਕਰਨ ਉਪਰੰਤ ਸ੍ਰੀ ਬਾਦਲ ਨੇ ਕਿਹਾ ਕਿ ਪਹਿਲੀ ਵਾਰ ਸੁਰੱਖਿਆ ਛੱਤਰੀ ਪ੍ਰਾਪਤ ਵਿਅਕਤੀਆਂ ਦਾ ਵਿਉਂਤਬੱਧ ਵਰਗੀਕਰਨ ਕਰਕੇ ਸੁਰੱਖਿਆ ਦੇ ਨਵੇਂ ਨੇਮ ਤੈਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਸੁਰੱਖਿਆ ਸਮੀਖਿਆ ਉਪਰੰਤ ਸੁਰੱਖਿਆ ਛੱਤਰੀ ਪ੍ਰਾਪਤ ਵਿਅਕਤੀਆਂ ਦੀ ਗਿਣਤੀ 2700 ਤੋਂ ਘੱਟ ਕੇ 2500 ਰਹਿ ਗਈ ਹੈ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ 10,000 ਤੋਂ ਵੀ ਵੱਧ ਪੁਲੀਸ ਕਰਮਚਾਰੀ ਸੁਰੱਖਿਆ ਗਾਰਡਾਂ ਵੱਜੋਂ ਤਾਇਨਾਤ ਸਨ, ਜਿਨ੍ਹਾਂ ਦੀ ਗਿਣਤੀ ਹੁਣ ਘੱਟ ਕੇ 7900 ਰਹਿ ਗਈ ਹੈ ਜਦਕਿ 2500 ਦੇ ਕਰੀਬ ਹੋਰ ਸੁਰੱਖਿਆ ਛੱਤਰੀ ਪ੍ਰਾਪਤ ਵਿਅਕਤੀਆਂ ਦੀ ਵਿਅਕਤੀਗਤ ਤੌਰ ’ਤੇ ਖ਼ਤਰੇ ਦੀ ਸੰਭਾਵਨਾ ਦਾ ਅਧਿਐਨ ਕੀਤਾ ਜਾ ਰਿਹਾ ਹੈ। ਅਗਲੇ ਦਿਨਾਂ ਵਿੱਚ ਇਹ ਗਿਣਤੀ ਹੋਰ ਘਟੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਹੋਵੇ, ਨੂੰ ਪਾਇਲਟ ਵਾਹਨ ਨਹੀਂ ਦਿੱਤਾ ਜਾਵੇਗਾ ਅਤੇ ਐਸਕਾਰਟ ਵਾਹਨ ਵੀ ਏ.ਡੀ.ਜੀ.ਪੀ. ਰੈਂਕ ਤੋਂ ਉਪਰ ਵਾਲੇ ਅਧਿਕਾਰੀਆਂ ਨੂੰ ਹੀ ਮਿਲਣਗੇ। ਉਨ੍ਹਾਂ ਕਿਹਾ ਕਿ ਵਾਪਸ ਬੁਲਾਏ ਗਏ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ 25 ਕੰਪਨੀਆਂ ਦੇ ਬਰਾਬਰ ਬਣਦੀ ਹੈ।
ਉਨ੍ਹਾਂ ਕਿਹਾ ਕਿ ਲਾਲ ਬੱਤੀ ਦੇ ਅਧਿਕਾਰ ਲਈ ਸਪੱਸ਼ਟ ਨਿਯਮ ਤਿਆਰ ਕੀਤੇ ਜਾ ਰਹੇ ਹਨ ਅਤੇ ਅਧਿਕਾਰਤ ਵਿਅਕਤੀਆਂ ਨੂੰ 10 ਜੂਨ ਤੱਕ ਨਵੇਂ ਸਟਿੱਕਰ ਜਾਰੀ ਕਰ ਦਿੱਤੇ ਜਾਣਗੇ। ਉਸ ਤੋਂ ਬਾਅਦ ਲਾਲ ਬੱਤੀ ਦੀ ਅਣਅਧਿਕਾਰਤ ਵਰਤੋਂ ’ਤੇ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨਫ਼ੋਰਸਮੈਂਟ ਦੀ ਡਿਊਟੀ ਕਰਨ ਵਾਲੇ ਅਧਿਕਾਰੀ, ਉਪ ਮੰਡਲ ਮੈਜਿਸਟਰੇਟ ਅਤੇ ਉਪ ਕਪਤਾਨ ਪੁਲੀਸ ਨਿਰਧਾਰਤ ਨੀਲੀ ਬੱਤੀ ਦੀ ਹੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ 100 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ ਸਾਰੇ ਨਿਗਮੀ ਸ਼ਹਿਰਾਂ ਅਤੇ ਮੁੱਖ ਮਾਰਗਾਂ ’ਤੇ ਕਲੋਜ਼ ਸਰਕਟ ਟੈਲੀਵਿਜ਼ਨ ਕੈਮਰੇ ਲਾਏ ਜਾਣਗੇ ਅਤੇ ਗ਼ਲਤ ਢੰਗ ਨਾਲ ਖੜੇ ਵਾਹਨਾਂ ਨੂੰ ਕਰੇਨਾਂ ਰਾਹੀਂ ਚੁੱਕ ਕੇ ਜ਼ਬਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਥੇ 61 ਮਹਿਲਾ ਕਮਾਂਡੋਜ਼ ਨੂੰ ਵਿਸ਼ੇਸ਼ ਸੁਰੱਖਿਆ ਗਰੁੱਪ (ਐਸ.ਐਸ.ਜੀ.) ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਪੰਜਾਬ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਵਧੀਕ ਡੀ.ਜੀ.ਪੀ./ ਇੰਟੈਲੀਜੈਂਸ ਤੇ ਸੁਰੱਖਿਆ  ਹਰਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 41 °CWidespread Dust
    Chandigarh, India 38 °CHaze
    Ludhiana,India 38 °CHaze
    Dehradun,India 37 °CHaze

ਕ੍ਰਿਕਟ

Powered by : Mediology Software Pvt Ltd.