ਕਿਸੇ ਵੀ ਸਕੂਲ ਨੇ ਭਾਸ਼ਾ ਵਿਭਾਗ ਤੋਂ ਲਈਆਂ ਪੁਸਤਕਾਂ ’ਤੇ ਨਹੀਂ ਕੀਤਾ ਇਤਰਾਜ਼ !    ਆਪਣੀ ਛੱਡ ਗੁਆਂਢੀ ਰਾਜਾਂ ਦੀ ‘ਦੇਸੀ ਕਣਕ’ ਖਾਣ ਲੱਗੇ ਮਲਵਈ !    ਆਈਸੀਸੀ ਵੱਲੋਂ ਚੈਂਪੀਅਨਜ਼ ਟਰਾਫੀ ਲਈ ਵੈੱਬਸਾਈਟ ਲਾਂਚ !    ਮਸਨੂਈ ਪੈਰ ਨਾਲ ਮਾਊਂਟ ਐਵਰੈਸਟ ਸਰ ਕਰਨ ਵਾਲੀ ਅਰੁਣਿਮਾ ਨੂੰ ਖੇਡ ਮੰਤਰੀ ਵੱਲੋਂ ਵਧਾਈ !    ਰਊਫ਼ ਦੀ ਆਈਸੀਸੀ ਪੈਨਲ ਵਿਚੋਂ ਛਾਂਟੀ !    ਗੰਭੀਰ ਰੈੱਡ ਬੁਲਿਟਨ ਐਪਲੀਕੇਸ਼ਨ ’ਚ ਸ਼ਾਮਲ !    ਹਸਪਤਾਲ ਵਿੱਚੋਂ ਹਵਾਲਾਤੀ ਫ਼ਰਾਰ !    ਨੌਜਵਾਨ ਨੇ ਫਾਹਾ ਲਿਆ !    ਬਲਾਤਕਾਰੀ ਅਧਿਆਪਕ ਨੂੰ ਉਮਰ ਕੈਦ !    ਭੱਦਰਵਾਹ ਖੇਤਰ ’ਚ ਭੂਚਾਲ ਦੇ ਹਲਕੇ ਝਟਕੇ !    

ਗੁਰਬਾਣੀ ਦੇ ਸ਼ਬਦ ਨੂੰ ਗਾਣਾ ਕਹਿਣ ’ਤੇ ਹਾਈ ਕੋਰਟ ਵੱਲੋਂ ਰੋਕ

Posted On May - 23 - 2012

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਲੰਧਰ ਵਾਸੀ ਗੁਰਜੀਤ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਤ ਕਰਦੇ ਹੋਏ (ਫੋਟੋ: ਵਿਸ਼ਾਲ ਕੁਮਾਰ)

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਈ
ਵੱਖ-ਵੱਖ ਦੂਰ ਸੰਚਾਰ ਕੰਪਨੀਆਂ ਵੱਲੋਂ ਮੋਬਾਈਲ ਫੋਨ ’ਤੇ ਰਿੰਗ ਟੋਨ ਵਜੋਂ ਗੁਰਬਾਣੀ ਦੇ ਸ਼ਬਦ ਆਦਿ ਨੂੰ ਗਾਣਾ ਦੱਸੇ ਜਾਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਟੈਲੀਕਮਿਊਨੀਕੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਰਿੰਗ ਟੋਨ ਵਜੋਂ ਵਰਤੇ ਜਾ ਰਹੇ ਸ਼ਬਦ ਨੂੰ ਗਾਣਾ ਦੱਸਣ ਤੋਂ ਮਨ੍ਹਾ ਕੀਤਾ ਜਾਵੇ ਅਤੇ ਦੋ ਮਹੀਨਿਆਂ ਦੇ ਸਮੇਂ ਵਿੱਚ ਇਸ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਇਹ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਗੁਰਜੀਤ ਸਿੰਘ ਵਾਸੀ ਜਲੰਧਰ ਦਾ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅਕਾਲ ਤਖ਼ਤ  ਦੇ ਜਥੇਦਾਰ ਵੱਲੋਂ ਪਹਿਲਾਂ ਹੀ ਨਿੱਜੀ ਸੰਚਾਰ ਕੰਪਨੀਆਂ (ਮੋਬਾਈਲ ਫੋਨ ਸੇਵਾ ਕੰਪਨੀਆਂ) ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਕਿ ਰਿੰਗ ਟੋਨ ਵਜੋਂ ‘ਸ਼ਬਦ’ ਨੂੰ ਵਰਤਣ ਸਮੇਂ ਇਸ ਨੂੰ ਗੀਤ ਨਾ ਦੱਸਿਆ ਜਾਵੇ। ਇਸ ਸਬੰਧੀ ਗੁਰਜੀਤ ਸਿੰਘ ਵੱਲੋਂ ਇੱਕ ਨਿੱਜੀ ਕੰਪਨੀ ਅਤੇ ਭਾਰਤੀ ਦੂਰ ਸੰਚਾਰ ਵਿਭਾਗ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਪੀਲ ਕੀਤੀ ਗਈ ਸੀ ਕਿ ਗੁਰਬਾਣੀ ਦੇ ਸ਼ਬਦ ਨੂੰ ਗੀਤ ਨਾ ਦੱਸਿਆ ਜਾਵੇ। ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸ਼ਿਕਾਇਤਕਰਤਾ ਦੇ ਪੱਖ ਨੂੰ ਉਚਿਤ ਕਰਾਰ ਦਿੱਤਾ ਹੈ ਅਤੇ ਧਾਰਾ 226, 227 ਤਹਿਤ ਰਾਹਤ ਦਿੰਦਿਆਂ ਦੂਰ ਸੰਚਾਰ ਵਿਭਾਗ ਅਤੇ ਨਿੱਜੀ ਕੰਪਨੀ ਨੂੰ ਹਦਾਇਤ ਕੀਤੀ ਹੈ ਕਿ ਮੋਬਾਈਲ ਫੋਨ ’ਤੇ ਰਿੰਗ ਟੋਨ ਲਈ ਵਰਤੇ ਜਾ ਰਹੇ ਗੁਰਬਾਣੀ ਦੇ ਸ਼ਬਦ, ਭਜਨ ਜਾਂ ਗਾਇਤਰੀ ਮੰਤਰ ਆਦਿ ਨੂੰ ਗੀਤ ਨਾ ਦੱਸਿਆ ਜਾਵੇ। ਉਨ੍ਹਾਂ ਅਜਿਹਾ ਕਹਿਣ ’ਤੇ ਤੁਰੰਤ ਰੋਕ ਲਾਈ ਹੈ ਅਤੇ ਦੋ ਮਹੀਨੇ ਦੇ ਸਮੇਂ ਵਿੱਚ ਇਸ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਲਈ ਆਖਿਆ ਹੈ।
ਅਦਾਲਤ ਵੱਲੋਂ ਇਸ ਕਾਰਵਾਈ ਵਿੱਚ ਮਿਲੀ ਜਿੱਤ ਤੋਂ ਬਾਅਦ ਅੱਜ ਗੁਰਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ ਗਿਆ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 41 °CBlowing Dust
    Chandigarh, India 37 °CSunny
    Ludhiana,India 37 °CSunny
    Dehradun,India 34 °CHaze

ਕ੍ਰਿਕਟ

Powered by : Mediology Software Pvt Ltd.