ਚੇਨਈ ਸੁਪਰਕਿੰਗਜ਼ ਲਗਾਤਾਰ ਚੌਥੀ ਵਾਰ ਫਾਈਨਲ ਵਿੱਚ !    ਉੱਤਰੀ ਭਾਰਤ 'ਚ ਸੈਰ ਸਪਾਟੇ ਦੇ ਵਿਕਾਸ ਲਈ ਨਿੱਜੀ ਖੇਤਰ ਦਾ ਅਹਿਮ ਯੋਗਦਾਨ: ਪਾਟਿਲ !    ਆਰੁਸ਼ੀ ਕੇਸ: ਮਾਪਿਆਂ ਦੀ ਗਵਾਹਾਂ ਵਾਲੀ ਪਟੀਸ਼ਨ ਰੱਦ !    ਲਾਲੂ ਯਾਦਵ ਖਿਲਾਫ਼ ਕੇਸ ਦੀ ਸੁਣਵਾਈ ਹੁਣ ਸੋਮਵਾਰ ਨੂੰ !    ਸਾਬਕਾ ਫਰਾਟਾ ਦੌੜਾਕ ਸ਼ੈਟੀ ਆਨੰਦ ਦੀ ਮੌਤ !    ਆਈਪੀਐਲ:ਚੇਨਈ ਵੱਲੋਂ ਮੁੰਬਈ ਨੂੰ 193 ਦੌੜਾਂ ਬਣਾਉਣ ਦੀ ਚੁਣੌਤੀ !    ਰਾਜ ਸਭਾ ਲਈ ਪ੍ਰਧਾਨ ਮੰਤਰੀ ਦੇ ਕਾਗਜ਼ ਸਹੀ ਪਾਏ ਗਏ !    ਹਰੀਹਰਨ ਨੂੰ ਲਤਾ ਮੰਗੇਸ਼ਕਰ ਪੁਰਸਕਾਰ !    ਬਲਾਕ ਫੂਲ ਦੀਆਂ 15 ਸੀਟਾਂ ਵਿਚੋਂ 11 'ਤੇ ਅਕਾਲੀ ਦਲ ਦੀ ਜਿੱਤ, ਇਕ-ਇਕ ਸੀਟ ਕਾਂਗਰਸ ਤੇ ਪੀਪਲਜ਼ ਪਾਰਟੀ ਦੇ ਹਿੱਸੇ ਆਈ !    ਲਾਹੌਰ ਦੇ ਕਾਲਜ ਵਿੱਚ ਟੈਗੋਰ ਦੀਆਂ ਕਵਿਤਾਵਾਂ ਗੂੰਜੀਆਂ !    

ਪ੍ਰਣਬ ਦੀ ਹਮਾਇਤ ਦੇ ਮੁੱਦੇ’ਤੇ ਖੱਬਾ ਫਰੰਟ ਦੋਫਾੜ

Posted On June - 21 - 2012

ਨਵੀਂ ਦਿੱਲੀ, (ਟ੍ਰਿਬਿਊਨ ਨਿਊਜ਼ ਸਰਵਿਸ) – ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਨੂੰ ਹਮਾਇਤ ਦੇਣ ਦੇ ਮੁੱਦੇ ’ਤੇ ਖੱਬੀਆਂ ਪਾਰਟੀਆਂ ਵਿਚਾਲੇ ਮਤਭੇਦ ਪੈਦਾ ਹੋ ਗਏ ਹਨ। ਦੋ ਖੱਬੀਆਂ ਪਾਰਟੀਆਂ ਨੇ ਕਾਂਗਰਸੀ ਉਮੀਦਵਾਰ ਪ੍ਰਣਬ ਮੁਖਰਜੀ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ ਤੇ ਦੋ ਪਾਰਟੀਆਂ ਕਿਸੇ ਵੀ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੀਆਂ। ਚਾਰੇ ਖੱਬੀਆਂ ਪਾਰਟੀਆਂ ਭਾਰਤੀ ਕਮਿਊਨਿਸਟ ਪਾਰਟੀ, ਮਾਰਕਸਵਾਦੀ ਕਮਿਊਨਿਸਟ ਪਾਰਟੀ, ਫਾਰਵਰਡ ਬਲਾਕ ਅਤੇ ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੀ ਅੱਜ ਸਾਂਝੀ ਮੀਟਿੰਗ ਹੋਈ ਪਰ ਰਾਸ਼ਟਰਪਤੀ ਦੇ ਅਹੁਦੇ ਲਈ ਕਾਂਗਰਸੀ ਉਮੀਦਵਾਰ ਪ੍ਰਣਬ ਮੁਖਰਜੀ ਨੂੰ ਹਮਾਇਤ ਦੇਣ ਦੇ ਸੁਆਲ ’ਤੇ ਚਾਰਾਂ ਪਾਰਟੀਆਂ ’ਚ ਸਹਿਮਤੀ ਨਹੀਂ ਬਣ ਸਕੀ। ਭਾਰਤੀ ਕਮਿਊਨਿਸਟ ਪਾਰਟੀ ਅਤੇ ਆਰ ਐਸ ਪੀ ਦਾ ਕਹਿਣਾ ਸੀ ਕਿ ਖੱਬੀਆਂ ਪਾਰਟੀਆਂ ਯੂ ਪੀ ਏ ਸਰਕਾਰ ਦੀਆਂ ਨਵ ਉਦਾਰਵਾਦੀ ਅਤੇ ਅਮਰੀਕਾ ਪੱਖੀ ਨੀਤੀਆਂ ਦਾ ਵਿਰੋਧ ਕਰਦੀਆਂ ਆਈਆਂ ਹਨ ਤੇ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨ ਵਾਲੇ ਵਿੱਤ ਮੰਤਰੀ ਪ੍ਰਣਬ ਮੁਖਰਜੀ ਹਨ। ਜੇਕਰ ਉਨ੍ਹਾਂ ਦੀ ਹਮਾਇਤ ਕੀਤੀ ਜਾਂਦੀ ਹੈ ਤਾਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਕੀ ਤਰਕ ਰਹਿ ਜਾਂਦਾ ਹੈ। ਇਸ ਲਈ ਪਾਰਟੀ ਕਾਂਗਰਸੀ ਉਮੀਦਵਾਰ ਦੀ ਹਮਾਇਤ ਨਹੀਂ ਰਕੇਗੀ। ਇਹ ਵਿਚਾਰ ਆਰ ਐਸ ਪੀ ਨੇ ਪੇਸ਼ ਕੀਤੇ ਦੇ ਅਖੀਰ ਦੋਵਾਂ ਪਾਰਟੀਆਂ ਨੇ ਕਿਸੇ ਵੀ ਉਮੀਦਵਾਰ ਦੀ ਹਮਾਇਤ ਨਾ ਕਰਨ ਦਾ ਫ਼ੈਸਲਾ ਕੀਤਾ ।
ਮਾਰਕਸਵਾਦੀ ਕਮਿਊਨਿਸਟ ਪਾਰਟੀ ਅਤੇ ਫਾਰਵਰਡ ਬਲਾਕ ਨੇ ਰਾਸ਼ਟਰਪਤੀ ਦੀ ਚੋਣ ਨੂੰ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨਾਲੋਂ ਵੱਖ ਕਰਕੇ ਫ਼ੈਸਲਾ ਲੈਣ ’ਤੇ ਜ਼ੋਰ ਦਿੱਤਾ। ਇਨ੍ਹਾਂ ਦੋਵਾਂ ਪਾਰਟੀਆਂ ਨੇ ਪ੍ਰਣਬ ਮੁਖਰਜੀ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 32 °CHaze
    Chandigarh, India 28 °CSunny
    Ludhiana,India 28 °CSunny
    Dehradun,India 26 °CHaze

ਕ੍ਰਿਕਟ

Powered by : Mediology Software Pvt Ltd.