ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਪੰਜਾਬ ਕਾਂਗਰਸ ਵੱਲੋਂ ਰਾਜਪਾਲ ਦੇ ਦਰਬਾਰ ਵਿੱਚ ਫਰਿਆਦ

Posted On June - 8 - 2012

ਕਾਂਗਰਸੀ ਵਿਧਾਇਕ ਸ਼ੁੱਕਰਵਾਰ ਨੂੰ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਣ ਜਾਂਦੇ ਹੋਏ (ਫੋਟੋ: ਪ੍ਰਦੀਪ ਤਿਵਾੜੀ)

ਤਰਲੋਚਨ ਸਿੰਘ/ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ  ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦਾ ਮੁੱਦਾ ਭਖਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਕਾਲੀ ਦਲ-ਭਾਜਪਾ ਸਰਕਾਰ ਦਾ ਇਹ ਕਦਮ ਪੰਜਾਬ ਨੂੰ ਮੁੜ ਤਬਾਹੀ ਦੇ ਕੰਢੇ ‘ਤੇ ਖੜ੍ਹਾ ਕਰ ਸਕਦਾ ਹੈ। ਉਨ੍ਹਾਂ ਕੱਲ੍ਹ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਪੁਲੀਸ ਵੱਲੋਂ ਕਾਂਗਰਸੀਆਂ ਨਾਲ ਕੀਤੀਆਂ ਕਥਿਤ ਵਧੀਕੀਆਂ ਨੂੰ ਲੋਕਤੰਤਰ ਦਾ ਘਾਣ ਦੱਸਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ 11 ਵਿਧਾਇਕਾਂ ਅਤੇ ਹੋਰ ਆਗੂਆਂ ਨੇ ਪੰਜਾਬ ਦੇ ਰਾਜਪਾਲ ਸ਼ਿਵਰਾਜ ਵੀ. ਪਾਟਿਲ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੱਲੋਂ ਵੱਖਵਾਦ ਦੇ ਉਠਾਏ ਜਾ ਰਹੇ ਏਜੰਡਿਆਂ ਅਤੇ ਨਿਗਮ ਚੋਣਾਂ ਵਿੱਚ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਤੁਰੰਤ ਨੱਥ ਪਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ‘ਤੇ ਪੰਜਾਬ ਨੂੰ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈ ਸਕਦੇ ਹਨ। ਅੱਜ ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਜੀਤ ਮਹਿੰਦਰ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਰਣਦੀਪ ਨਾਭਾ, ਗੁਰਚਰਨ ਸਿੰਘ ਬੋਪਾਰਾਏ, ਅਜੀਤਇੰਦਰ ਸਿੰਘ ਮੋਫਰ, ਅਜਾਇਬ ਸਿੰਘ ਭੱਟੀ, ਗੁਰਇਕਬਾਲ ਕੌਰ, ਅਰੁਣਾ ਚੌਧਰੀ ਤੇ ਸੁੰਦਰ ਸ਼ਾਮ ਅਰੋੜਾ ਅਤੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਅਤੇ ਮੁਕਤਸਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਦਾਸ ਗਿਰਧਰ ਸ਼ਾਮਲ ਸਨ।
ਵਫਦ ਨੇ ਸ੍ਰੀ ਪਾਟਿਲ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਬਣਾਏ ਜਾਣ ਦਾ ਮੁੱਦਾ ਗੰਭੀਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਸਰਕਾਰ ਦੀ ਅਜਿਹੀ ਕਾਰਵਾਈ ਨਾਲ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਵਿੱਚ ਪਰਤੀ ਸ਼ਾਂਤੀ ਨੂੰ ਮੁੜ ਢਾਹ ਲੱਗ ਸਕਦੀ ਹੈ ਅਤੇ ਹਾਲਾਤ ਖ਼ਰਾਬ ਹੋ ਸਕਦੇ ਹਨ। ਵਫਦ ਨੇ ਦੋਸ਼ ਲਾਇਆ ਕਿ ਅਕਾਲ ਤਖ਼ਤ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਕਾਤਲ ਨੂੰ ਰਾਜ ਸਰਕਾਰ ਦੀ ਸਹਿਮਤੀ ਨਾਲ ਸਨਮਾਨਤ ਕੀਤੇ ਜਾਣ ਨਾਲ ਉਨ੍ਹਾਂ ਸਮੂਹ ਪੰਜਾਬੀਆਂ ਦਾ ਨਿਰਾਦਰ ਹੋਇਆ ਹੈ, ਜਿਨ੍ਹਾਂ ਨੇ ਅਤਿਵਾਦ ਦੇ ਦੌਰ ਵਿੱਚ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਅਕਾਲੀ ਆਗੂਆਂ ਵੱਲੋਂ ਇਸ ਵਰਤਾਰੇ ‘ਤੇ ਖਾਮੋਸ਼ ਰਹਿਣਾ ਇੱਕ ਗੰਭੀਰ ਮੁੱਦਾ ਹੈ।
ਵਫਦ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਦੋਸ਼ ਲਾਇਆ ਕਿ ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਦੀਆਂ ਚੋਣਾਂ ਦੌਰਾਨ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਚੁਫੇਰੇ ਧੱਕੇਸ਼ਾਹੀਆਂ ਹੋ ਰਹੀਆਂ ਹਨ। ਸ੍ਰੀ ਜਾਖੜ ਨੇ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਕਿ ਕੱਲ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਹੁਕਮਰਾਨ ਪਾਰਟੀ ਦੇ ਬੰਦਿਆਂ ਨੇ ਰਾਜਕੋਟ ਤੋਂ ਕਾਂਗਰਸੀ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ ਅਤੇ ਸਾਬਕਾ ਵਿਧਾਇਕ ਜਸਬੀਰ ਖੰਗੂੜਾ ਅਤੇ ਮਲਕੀਤ ਸਿੰਘ ਦਾਖਾ ਦੇ ਵਾਹਨਾਂ ਦੀ ਮੁੱਲਾਂਪੁਰ ਦਾਖਾ (ਲੁਧਿਆਣਾ) ਵਿਖੇ ਭੰਨ-ਤੋੜ ਕੀਤੀ ਅਤੇ ਇਨ੍ਹਾਂ ਆਗੂਆਂ ਨੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਵਫਦ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਵੋਟਰ ਸੂਚੀ ਵਿੱਚ 40 ਹਜ਼ਾਰ ਫਰਜ਼ੀ ਵੋਟਰ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਸ਼ੰਕਾ ਪ੍ਰਗਟਾਈ ਕਿ 10 ਜੂਨ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਹੁਕਮਰਾਨ ਧੜੇ ਵੱਲੋਂ ਮੁੜ ਧੱਕੇਸ਼ਾਹੀ ਕਰਨ ਦੇ ਆਸਾਰ ਹਨ।
ਇੱਥੇ ਪੰਜਾਬ ਰਾਜ ਭਵਨ ਮੂਹਰੇ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਕਾਂਗਰਸ ਅਗਲੇ ਦਿਨੀਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਸ਼ੁਰੂ ਕਰੇਗੀ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 32 °CHaze
    Chandigarh, India 32 °CHaze
    Ludhiana,India 32 °CHaze
    Dehradun,India 30 °CHaze

ਕ੍ਰਿਕਟ

Powered by : Mediology Software Pvt Ltd.