ਕਨਾਟ ਪਲੇਸ ’ਚ ਕਿਰਾਏ ਦੇਸ਼ ਭਰ ’ਚੋਂ ਸਭ ਤੋਂ ਵੱਧ ਤੇਜ਼ੀ ਨਾਲ ਵਧੇ !    ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    

ਬਸਪਾ ਵੱਲੋਂ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ

Posted On June - 3 - 2012

ਅਵਤਾਰ ਸਿੰਘ ਕਰੀਮਪੁਰੀ

ਕਮਲਜੀਤ ਸਿੰਘ ਬਨਵੈਤ/ਟ੍ਰਿਬਿਊੁਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਪੰਜਾਬ ਇਕਾਈ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਵੱਲੋਂ ਪਿਛਲੇ ਦਿਨੀਂ ਬਸਪਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਗੁਰਲਾਲ ਸੈਲਾ ਨੂੰ ਵੀ ਹਟਾ ਦਿੱਤਾ ਗਿਆ ਸੀ।
ਬਸਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਨਰਿੰਦਰ ਕਸ਼ਿਅਪ ਨੇ ਦੱਸਿਆ ਕਿ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਲਾਇਆ ਜਾ ਚੁੱਕਾ ਹੈ। ਅਰਜਨ ਬਾਵਾ ਕਸ਼ਿਅਪ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਨਵੇਂ ਲਏ ਫੈਸਲੇ ਵਿਚ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਗਤੀਵਿਧੀਆਂ ਤੇਜ਼ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਦੀ ਡਿਊਟੀ ਲਾ ਦਿੱਤੀ ਗਈ ਹੈ।
ਇਸੇ ਦੌਰਾਨ ਗਰਲਾਲ ਸੈਲਾ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਜਨਰਲ ਸਕੱਤਰਾਂ ਵਿਚ ਡਾਕਟਰ ਨਛੱਤਰ ਪਾਲ, ਅਜੀਤ ਸਿੰਘ ਭੈਣੀ, ਪ੍ਰਕਾਸ਼ ਸਿੰਘ ਜੰਡਾਲੀ, ਗੁਰਮੇਲ ਸਿੰਘ ਚੁੰਬਰ, ਸੁਖਦੇਵ ਸਿੰਘ ਜ਼ੀਰਾ, ਡਾਕਟਰ ਗੁਰਚਰਨ ਸਿੰਘ, ਬਲਦੇਵ ਸਿੰਘ ਖਹਿਰਾ, ਰਜਿੰਦਰ ਸਿੰਘ ਰੀਹਲ ਅਤੇ ਹਰਗੋਪਾਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਸਕੱਤਰ ਦੀ ਜ਼ਿੰਮੇਵਾਰੀ ਜੋਗਾ ਸਿੰਘ ਪਨੌਦੀਆ, ਹਰਭਜਨ ਸਿੰਘ ਬਡਹੇੜੀ, ਲਾਲ ਚੰਦ ਔਜਲਾ, ਸੰਤ ਰਾਮ ਮਲੀਆ, ਕੁਲਦੀਪ ਸਿੰਘ ਸਰਦੂਲਗੜ੍ਹ, ਰਵਿੰਦਰ ਹੰਸ, ਸੂਬੇਦਾਰ ਸੁਰਜੀਤ ਸਿੰਘ ਤੇ ਪ੍ਰਿੰਸੀਪਲ ਅਜਮੇਰ ਸਿੰਘ ਨੂੰ ਸੌਂਪੀ ਗਈ ਹੈ। ਪੀ ਡੀ ਸ਼ਾਂਤ ਖਜ਼ਾਨਚੀ ਅਤੇ ਕੁਲਦੀਪ ਸਿੰਘ ਸੂਬਾ ਦਫਤਰ ਸਕੱਤਰ ਲਾਏ ਗਏ ਹਨ।
ਸੂਬਾ ਕਮੇਟੀ ਦੇ  ਮੈਂਬਰਾਂ ਵਿਚ ਠੇਕੇਦਾਰ ਨਿਰਮਲ ਸਿੰਘ ਸੁਮਨ, ਸ੍ਰੀਮਤੀ ਹਸ਼ਿਤਾ ਰਾਜੂ, ਸ੍ਰੀਮਤੀ ਰਿੰਮੀ ਸਾਰੰਗਲ, ਸ੍ਰੀਮਤੀ ਪਰਮਜੀਤ ਕੌਰ ਅਤੇ ਗੁਰਵਿੰਦਰ ਕੌਰ ਸ਼ੇਰਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ।
ਇਕ ਵੱਖਰੀ ਜਾਣਕਾਰੀ ਮੁਤਾਬਕ ਸ਼ੇਰ ਸਿੰਘ ਬੁਢਲਾਡਾ, ਮੱਘਰ ਸਿੰਘ ਸਮਾਣਾ ਅਤੇ ਅਮਰਜੀਤ ਸਿੰਘ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ।
ਇਹ ਪਹਿਲੀ ਵਾਰ ਹੈ ਜਦੋਂ ਮਹਿਲਾਵਾਂ ਨੂੰ ਵੀ ਸੂਬਾ ਕਾਰਜਾਰਨੀ ਵਿਚ ਥਾਂ ਦਿੱਤੀ ਗਈ ਹੈ। ਨਵੀਂ ਚੋਣ ਵਿਚ ਵੀ ਭਾਵੇਂ ਕਿਸੇ ਮਹਿਲਾ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ ਪਰ ਔਰਤਾਂ ਦਾ ਸੂਬਾ ਕਾਰਜਕਾਰਨੀ ਵਿਚ ਖਾਤਾ ਜ਼ਰੂਰ ਖੁੱਲ੍ਹ ਗਿਆ ਹੈ।
ਨਵ-ਨਿਯੁਕਤ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਕੁਮਾਰੀ ਮਾਇਆਵਤੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਇਕੱਲੇ ਤੌਰ ‘ਤੇ ਲੜਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ  ਦੱਸਿਆ ਕਿ ਮੀਟਿੰਗ ਵਿਚ ਬਸਪਾ ਦੇ ਕੇਡਰ ਵਿਚ ਪਛੜੀਆਂ ਸ਼੍ਰੇਣੀਆਂ ਅਤੇ ਜਨਰਲ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫੈਸਲਾ ਵੀ ਲਿਆ ਗਿਆ।
ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਮੀਟਿੰਗ ਵਿਚ ਇਹ ਮਹਿਸੂਸ ਕੀਤਾ ਗਿਆ ਕਿ ਜੇ ਦੁਆਬੇ ਵਿਚ ਪਾਰਟੀ ਦੇ ਨਾਲ ਜਨਰਲ ਵਰਗ ਅਤੇ ਪਛੜੀਆਂ ਸ਼੍ਰੇਣੀਆਂ ਦੀ ਥੋੜ੍ਹੀ ਜਿਹੀ ਵੋਟ ਵੀ ਜੁੜ ਜਾਂਦੀ ਤਾਂ ਮੁਕਾਬਲਾ ਜਿੱਤ ਵਿਚ ਬਦਲ ਜਾਣਾ ਸੀ। ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਤੇ ਭ੍ਰਿਸ਼ਟਾਚਾਰ ਉਤੇ ਨੱਥ ਨਾ ਪਾਉਣ ਲਈ ਨਿੰਦਾ ਕੀਤੀ ਗਈ। ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵੀ ਗੰਭੀਰ ਨੋਟਿਸ ਲਿਆ।
ਇਕ ਵੱਖਰੀ ਜਾਣਕਾਰੀ ਅਨੁਸਾਰ ਬਸਪਾ ਜੂਨ ਦੇ ਤੀਜੇ ਹਫਤੇ ‘ਚ ਪੰਜਾਬ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕ ਲੋਕ ਲਹਿਰ ਸ਼ੁਰੂ ਕਰੇਗੀ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 37 °CHaze
    Chandigarh, India 37 °CClear
    Ludhiana,India 37 °CClear
    Dehradun,India 30 °CHaze

ਕ੍ਰਿਕਟ

Powered by : Mediology Software Pvt Ltd.