ਭਾਰਤ ਦੇ ਪ੍ਰਧਾਨ ਮੰਤਰੀ ਨੇ ਚੀਨ ਕੋਲ ਘੁਸਪੈਠ ਦਾ ਮੁੱਦਾ ਉਠਾਇਆ !    ਬਨੂੜ ਵਿੱਚ ਕਾਂਗਰਸੀ ਤੇ ਅਕਾਲੀ ਵਰਕਰਾਂ ’ਚ ਝੜਪ, ਚਾਰ ਫੱਟੜ !    ਬੱਸ ਬੇਕਾਬੂ ਹੋਣ ਕਾਰਨ 35 ਸਵਾਰੀਆਂ ਜ਼ਖ਼ਮੀ !    ਹਾਕਮ ਧਿਰ ਨੇ ਬੇਖੌਫ਼ ਹੋ ਕੇ ਭੁਗਤਾਈਆਂ ਸਾਰੇ ਸਾਰੇ ਟੱਬਰਾਂ ਦੀਆਂ ਵੋਟਾਂ !    ਟੋਰਾਂਟੋ ਪੰਜਾਬੀ ਫਿਲਮ ਮੇਲੇ ਦਾ ਦੂਜਾ ਦਿਨ !    ਅਮਰੀਕੀ ਦੀ ਨਿਕਲੀ 59 ਕਰੋੜ ਡਾਲਰ ਦੀ ਲਾਟਰੀ !    ਸਿਆਸੀ ਗੰਧਲੇਪਣ ਤੋਂ ਅੱਕੇ ਬਾਬੇ ਵੋਟ ਪਾਉਣ ਤੋਂ ਆਕੀ !    ਖ਼ਾਲਸਾ ਸਕੂਲ ਦੇ ਨਜ਼ਦੀਕ ਤੰਬਾਕੂ ਦੀ ਸ਼ਰੇਆਮ ਵਿਕਰੀ !    ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ: ਢੀਂਡਸਾ !    ਅਮਰੀਕਾ 'ਚ ਕਿਉਂ ਹੋ ਰਹੇ ਨੇ ਸਿੱਖਾਂ 'ਤੇ ਹਮਲੇ? !    

ਪੰਚਾਇਤਾਂ ਪਿੰਡਾਂ ਨਾਲ ਸਬੰਧਤ ਕੋਈ ਵੀ ਫੈਸਲਾ ਲੈਣ ਦੇ ਸਮਰੱਥ: ਸੁਪਰੀਮ ਕੋਰਟ

Posted On July - 3 - 2012

ਨਵੀਂ ਦਿੱਲੀ, 3 ਜੁਲਾਈ
ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ ਕਿ ਪੰਚਾਇਤਾਂ ਆਰਥਿਕ ਵਿਕਾਸ ਅਤੇ ਸਮਾਜਕ ਨਿਆਂ ਦੇ ਆਪਣੇ ਪ੍ਰੋਗਰਾਮ ਬਣ ਸਕਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਸੰਵਿਧਾਨਕ ਦਰਜਾ ਹਾਸਲ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਨੁਛੇਦ 40 ਅਤੇ ਅਨੁਛੇਦ 243 ਤੋਂ 243-ਓ ਤਹਿਤ ਸੰਵਿਧਾਨ ਘਾੜਿਆਂ ਨੇ ਇਹ ਸੰਕਲਪਿਆ ਸੀ ਕਿ ਗ੍ਰਾਮ ਪੰਚਾਇਤ ਦੇਸ਼ ਦੇ ਸਿਆਸੀ ਲੋਕਤੰਤਰ ਬੁਨਿਆਦ ਹੋਵੇਗੀ ਅਤੇ ਵਿਕੇਂਦਰਤ ਸ਼ਾਸਨ ਪ੍ਰਣਾਲੀ ਤਹਿਤ ਹਰੇਕ ਪਿੰਡ ਆਪਣੇ ਮਾਮਲਿਆਂ ਲਈ ਜ਼ਿੰਮੇਵਾਰ ਹੋਵੇਗਾ।
ਜਸਟਿਸ ਜੀ.ਐਸ. ਸਿੰਘਵੀ ਅਤੇ ਐਸ.ਜੇ. ਮੁਖੋਪਾਧਿਆ ਦੇ ਇਕ ਬੈਂਚ ਨੇ ਗੋਆ ’ਚ ਕਲਾਂਗੁਤੇ ਗ੍ਰਾਮ ਪੰਚਾਇਤ ਵੱਲੋਂ ਬੰਬਈ ਹਾਈ ਕੋਰਟ ਦੇ ਉਸ ਫੈਸਲੇ ਖ਼ਿਲਾਫ਼ ਪਾਈ ਅਪੀਲ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਕੋਈ ਹੇਠਲੀ ਬਾਡੀ ਕਾਰਜਪਾਲਿਕਾ ਅਥਾਰਟੀ ਵੱਲੋਂ ਲਏ ਫੈਸਲੇ ਨੂੰ ਚੁਣੌਤੀ ਦੇ ਸਕਦੀ। ਇਸ ਕੇਸ ਵਿੱਚ ਵਧੀਕ ਪੰਚਾਇਤ ਡਾਇਰੈਕਟਰ-99 ਨੇ ਇਕ ਪ੍ਰਾਈਵੇਟ ਕੰਪਨੀ ਨੂੰ ਕੁਝ ਕਮਰਸ਼ੀਅਲ ਗਤੀਵਿਧੀਆਂ ਲਈ ਮਿਲੀ ਪ੍ਰਵਾਨਗੀ ਰੱਦ ਕਰਨ ਲਈ ਪੰਚਾਇਤ ਵੱਲੋਂ ਪਾਸ ਕੀਤੇ ਮਤੇ ਨੂੰ ਮਨਸੂਖ ਕਰ ਦਿੱਤਾ ਸੀ। ਪੰਚਾਇਤ ਨੇ ਅਧਿਕਾਰੀ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਪਰ ਹਾਈ ਕੋਰਟ ਨੇ ਪੰਚਾਇਤ ਦੀ ਅਪੀਲ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਪੰਚਾਇਤ ਨੇ ਸੁਪਰੀਮ ਕੋਰਟ ’ਚ ਅਪੀਲ ਪਾਈ।
- ਪੀ.ਟੀ.ਆਈ.


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 35 °CWidespread Dust
    Chandigarh, India 36 °CHaze
    Ludhiana,India 36 °CHaze
    Dehradun,India 32 °CHaze

ਕ੍ਰਿਕਟ

Powered by : Mediology Software Pvt Ltd.