ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਮੀਂਹ ਦੀ ਘਾਟ: ਪੰਜਾਬ, ਹਰਿਆਣਾ ਨੇ 1210 ਕਰੋੜ ਦੀ ਮੱਦਦ ਮੰਗੀ

Posted On July - 21 - 2012

ਬਲਵਿੰਦਰ ਜੰਮੂ/ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 21 ਜੁਲਾਈ
ਪੰਜਾਬ ਅਤੇ ਹਰਿਆਣਾ ਨੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਲਈ 1210 ਕਰੋੜ ਰੁਪਏ ਦੀ ਮੱਦਦ ਮੰਗੀ ਹੈ। ਦੋਵਾਂ ਸੂਬਿਆਂ ਦੇ ਅਧਿਕਾਰੀਆਂ ਨੇ ਕੇਂਦਰ ਨੂੰ ਦੱਸਿਆ ਕਿ ਦੋਵਾਂ ਸੂਬਿਆਂ ਵਿੱਚ ਸੋਕੇ ਵਰਗੀ ਸਥਿਤੀ ਹੈ। ਮੀਂਹ ਨਾ ਪੈਣ ਕਰਕੇ ਝੋਨੇ ਦੀ ਫ਼ਸਲ ਦੀ ਲਾਗਤ ਆਮ ਨਾਲੋਂ ਕਿਤੇ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਇਸ ਖਰਚੇ ਦੀ ਭਰਪਾਈ ਕਰੇ। ਕੇਂਦਰ ਨੇ ਸੂਬਿਆਂ ਨੂੰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਏ ਬਹੁਗੁਣਾ ਨੇ   ਮੌਨਸੂਨ ਦੇ ਸੀਜਨ ਵਿੱਚ ਮੀਂਹ ਘੱਟ ਪੈਣ ਕਾਰ ਖੇਤੀਬਾੜੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਛੇ ਸੂਬਿਆਂ ਦੇ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ। ਇਸ ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਮੰਗਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਵਾਰ ਹੁਣ ਤੱਕ ਸੂਬੇ ਵਿੱਚ 70 ਫੀਸਦੀ ਮੀਂਹ ਘੱਟ ਪਿਆ ਹੈ ਪਰ ਸੂਬੇ ਦੇ ਕਿਸਾਨਾਂ ਨੇ ਔੜ ਵਰਗੇ ਮੌਸਮ ਦੇ ਬਾਵਜੂਦ 28 ਲੱਖ ਹੈਕਟੇਅਰ ਵਿੱਚ ਝੋਨਾ ਲਾ ਲਿਆ ਹੈ। ਝੋਨੇ ਦੀ ਲੁਆਈ ਲਈ ਕਿਸਾਨਾਂ ਨੇ ਆਪਣੇ ਪੱਧਰ ’ਤੇ ਖਰਚ ਕਰਕੇ ਝੋਨਾ ਪਾਲਿਆ ਹੈ। ਸੂਬੇ ਦੇ ਕਿਸਾਨ ਝੋਨੇ ਦੀ ਲੁਆਈ ’ਤੇ ਹੁਣ ਤੱਕ 810 ਕਰੋੜ ਰੁਪਏ ਜ਼ਿਆਦਾ ਖਰਚ ਚੁੱਕੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਘਾਟੇ ’ਚ ਜਾ ਰਹੇ ਕਿਸਾਨਾਂ ’ਤੇ ਪਏ ਇਸ ਵਾਧੂ ਮਾਲੀ ਬੋਝ ਦੀ ਭਰਪਾਈ ਕਰਨੀ ਚਾਹੀਦੀ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਨੇ ਇਸ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।  ਸ੍ਰੀ ਸੰਧੂ ਨੇ ਕਿਹਾ ਕਿ ਝੋਨੇ ਨੂੰ ਪਾਲਣ ਲਈ ਸਾਉਣੀ ਦੇ ਸੀਜਨ ਵਿੱਚ ਪੰਜਾਬ ਨੂੰ ਜੁਲਾਈ,ਅਗਸਤ ਅਤੇ ਸਤੰਬਰ ਦੇ ਮਹੀਨਿਆਂ ਵਿੱਚ ਕੇਂਦਰੀ ਪੂਲ ਵਿੱਚੋਂ ਇੱਕ ਹਜ਼ਾਰ ਮੈਗਾਵਾਟ ਵੱਧ ਬਿਜਲੀ ਦਿੱਤੀ ਜਾਵੇ,ਹਾਲਾਂਕਿ ਵੱਧ ਬਿਜਲੀ ਦੇਣ ਬਾਰੇ ਕੇਂਦਰੀ ਖੇਤੀਬਾੜੀ ਸਕੱਤਰ ਨੇ ਕੋਈ ਭਰੋਸਾ ਨਹੀਂ ਦਿੱਤਾ। ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਸਾਉਣੀ ਦੇ ਸੀਜਨ ਵਿੱਚ ਸੂਬੇ ਨੂੰ ਤਿੰਨ ਲੱਖ ਟਨ ਯੂਰੀਆ ਖਾਦ ਦੀ ਲੋੜ ਹੈ ਤੇ ਅਜੇ ਤੱਕ ਡੇਢ ਲੱਖ ਟਨ ਯੂਰੀਆ ਖਾਦ ਹੀ ਸੂਬੇ ਕੋਲ ਪੁੱਜੀ ਹੈ। ਕੇਂਦਰ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਨੂੰ ਹੋਰ ਯੂਰੀਆ ਛੇਤੀ ਭੇਜਣ ਲਈ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਦੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿੱਚ ਵੀ ਮੀਂਹ ਕਾਫੀ ਘੱਟ ਪਏ ਹਨ ਤੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਬਹੁਤ ਜ਼ਿਆਦਾ ਖਰਚਾ ਕਰਨਾ ਪਿਆ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਖਰਚੇ ਨੂੰ ਪੂਰਾ ਕਰਨ ਲਈ ਮੱਦਦ ਕਰੇ। ਵਰਨਣਯੋਗ ਹੈ ਕਿ ਸਾਲ 2009 ਵਿੱਚ ਵੀ ਇਸੇ ਤਰ੍ਹਾਂ ਦੀ ਸਥਿਤੀ ਸੀ ਤੇ ੳਸ ਸਾਲ ਕੇਂਦਰ ਸਰਕਾਰ ਨੇ ਦੋਵਾਂ ਸੂਬਿਆਂ ਨੂੰ 1200 ਕਰੋੜ ਰੁਪਏ ਵਾਧੂ ਦਿੱਤੇ ਸਨ।
ਅੱਜ ਦੀ ਮੀਟਿੰਗ ਵਿੱਚ ਪੰਜਾਬ,ਹਰਿਆਣਾ ਤੋਂ ਇਲਾਵਾ ਰਾਜਸਥਾਨ,ਕਰਨਾਟਕ,ਮਹਾਰਾਸ਼ਟਰ ਅਤੇ ਗੁਜਰਾਤ ਦੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 30 °CWidespread Dust
    Chandigarh, India 32 °CHaze
    Ludhiana,India 28 °CHaze
    Dehradun,India 32 °CHaze

ਕ੍ਰਿਕਟ

Powered by : Mediology Software Pvt Ltd.