ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਭਰੂਣ ਹੱਤਿਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਿੰਡ ਬੀਬੀਪੁਰ ਨੂੰ ਮਿਲਣਗੇ ਇਕ ਕਰੋੜ

Posted On July - 15 - 2012

ਚੰਡੀਗੜ੍ਹ, 15 ਜੁਲਾਈ
ਭਰੂਣ ਹੱਤਿਆ ਨੂੰ ‘ਨਫ਼ਰਤਯੋਗ ਕਾਰਾ’ ਕਰਾਰ ਦੇਣ ਵਾਲੀ ਖਾਪ ਮਹਾਂ-ਪੰਚਾਇਤ ਦੇ ਪਿੰਡ ਨੂੰ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।  ਜ਼ਿਕਰਯੋਗ ਹੈ ਕਿ ਖਾਪ ਮਹਾਂ-ਪੰਚਾਇਤ ਨੇ ਭਰੂਣ ਹੱਤਿਆ ਨੂੰ ਘਿਨਾਉਣਾ ਜੁਰਮ ਕਰਾਰ ਦਿੰਦਿਆਂ ਇਸ ਲਈ ਜ਼ਿੰਮੇਵਾਰਾਂ ਨੂੰ ਕਤਲ ਦੇ ਦੋਸ਼ ਬਰਾਬਰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਜੀਂਦ ਜ਼ਿਲ੍ਹੇ ਦੇ ਪਿੰਡ ਬੀਬੀਪੁਰ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜਿੱਥੋਂ ਦੀਆਂ ਔਰਤਾਂ ਨੇ ਮਾਦਾ ਭਰੂਣ ਹੱਤਿਆ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।
ਇਹ ਪਹਿਲੀ ਵਾਰ ਦੇਖਿਆ ਗਿਆ ਕਿ ਕਿਸੇ ਖਾਪ ਮਹਾਂਪੰਚਾਇਤ ਵਿੱਚ ਪਹਿਲੀ ਵਾਰ ਵੱਡੀ ਪੱਧਰ ’ਤੇ ਔਰਤਾਂ ਸ਼ਾਮਲ ਹੋਈਆਂ ਤੇ ਉਨ੍ਹਾਂ ਸਮਾਜਿਕ ਬੁਰਾਈਆਂ ਵਿਰੁੱਧ ਲੜਨ ਦਾ ਪ੍ਰਣ ਲਿਆ। ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੀਆਂ ਹੋਰਨਾਂ ਖਾਪ ਪੰਚਾਇਤਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਮਾਦਾ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਅੱਗੇ ਆਉਣ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਵਿਰੁੱਧ ਰਾਜ ਸਰਕਾਰ ਨੇ ਅਨੇਕਾਂ ਪ੍ਰੋਗਰਾਮ ਆਰੰਭ ਕੀਤੇ ਹਨ, ਪਰ ਇਨ੍ਹਾਂ ਨੂੰ ਸਫਲਤਾ ਉਦੋਂ ਹੀ ਮਿਲ ਸਕਦੀ ਹੈ ਜਦੋਂ ਲੋਕ ਹਮਾਇਤ ਹਾਸਲ ਹੋਵੇ। ਉਨ੍ਹਾਂ ਕਿਹਾ ਕਿ ਖਾਪ ਪੰਚਾਇਤ ਨੇ ਭਰੂਣ ਹੱਤਿਆ ਵਿਰੁੱਧ ਜ਼ਬਰਦਸਤ ਆਵਾਜ਼ ਉੱਠਾ ਕੇ ਦੇਸ਼ ਦੇ ਲੋਕਾਂ ਨੂੰ ਸੁਨੇਹਾ ਲਾਇਆ ਹੈ ਕਿ ਸਮਾਜ ਸੁਧਾਰ  ਵਿੱਚ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਕਿੰਨੀ ਅਹਿਮ ਹੈ।    -ਪੀ.ਟੀ.ਆਈ.


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 44 °CBlowing Dust
    Chandigarh, India 42 °CHaze
    Ludhiana,India 42 °CHaze
    Dehradun,India 37 °CHaze

ਕ੍ਰਿਕਟ

Powered by : Mediology Software Pvt Ltd.