ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਅਟਵਾਲ ਵੱਲੋਂ ਉਤਰਾਂਚਲ ਦੇ ਮੁੱਖ ਮੰਤਰੀ ਨਾਲ ਮੀਟਿੰਗ

Posted On July - 22 - 2012

ਮੀਟਿੰਗ ਪਿੱਛੋਂ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ, ਉਤਰਾਂਚਲ ਦੇ ਮੁੱਖ ਮੰਤਰੀ ਵਿਜੈ ਬਹੁਗੁਣਾ ਤੇ ਸੰਤ ਸੁਖਦੇਵ ਸਿੰਘ ਨਿਰਮਲ ਡੇਰਾ ਬੇਰ ਕਲਾਂ ਤਸਵੀਰ ਖਿਚਵਾਉਂਦੇ ਹੋਏ

ਪੱਤਰ ਪ੍ਰੇਰਕ
ਮਲੌਦ, 22 ਜੁਲਾਈ
ਸ੍ਰੀ ਹੇਮਕੁੰਟ ਸਾਹਿਬ ਦੀ 4 ਮਹੀਨੇ ਚੱਲਣ ਵਾਲੀ ਯਾਤਰਾ ਦੌਰਾਨ ਯਾਤਰੀਆਂ ਨੂੰ ਰਸਤੇ ਅਤੇ ਹੋਰ ਥਾਵਾਂ ‘ਤੇ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵਿਧਾਨ ਸਭਾ ਪੰਜਾਬ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ  ਨੇ ਉਤਰਾਂਚਲ ਦੇ ਮੁੱਖ ਮੰਤਰੀ ਵਿਜੈ ਬਹੁਗੁਣਾ ਨਾਲ ਮੀਟਿੰਗ ਕਰਕੇ ਉਠਾਇਆ।
ਸ੍ਰੀ ਅਟਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਤਿਹਾਸਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਵਿਖੇ ਸੰਗਤ ਨੂੰ ਆਉਣ ਜਾਣ ਸਮੇਂ ਪੁਲੀਸ ਪ੍ਰਸ਼ਾਸਨ ਤੇ ਆਵਾਜਾਈ ਵਿਭਾਗ ਦੇ ਕਰਮਚਾਰੀ ਕਾਫ਼ੀ ਪ੍ਰੇਸ਼ਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਨੂੰ ਜਾ ਰਹੇ 20 ਕਿੱਲੋਮੀਟਰ ਰਸਤੇ ਨੂੰ ਪੱਕਾ ਕੀਤਾ ਜਾਵੇ ਅਤੇ ਰੇÇਲੰਗ ਲਗਾਈ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਪਖਾਨਿਆਂ ਦੇ ਉਚਿਤ ਪ੍ਰਬੰਧ ਕੀਤੇ ਜਾਣ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਯਾਤਰੀਆਂ ਨੂੰ ਦਰਪੇਸ਼ ਪਾਣੀ ਦੀਆਂ ਮੁਸ਼ਕਲਾਂ ਬਾਰੇ ਦੱਸਿਆ ਤੇ ਕਿਹਾ ਕਿ ਸ਼ੁੱਧ ਪਾਣੀ ਲਈ ਗੰਗਾ ਵਿੱਚੋਂ ਮਨਜ਼ੂਰੀ ਦਿੱਤੀ ਜਾਵੇ। ਇਸ ਤੋਂ ਬਿਨਾਂ ਕਈ ਹੋਰ ਸਮੱਸਿਆਵਾਂ ਬਾਰੇ ਅਟਵਾਲ ਨੇ ਮੁੱਖ ਮੰਤਰੀ ਉਤਰਾਂਚਲ ਨੂੰ ਜਾਣੂ ਕਰਵਾਇਆ। ਇਸ ‘ਤੇ ਮੁੱਖ ਮੰਤਰੀ ਉਤਰਾਂਚਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਇਹ ਘਾਟਾਂ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ। ਇਹ ਜਾਣਕਾਰੀ ਬਾਬਾ ਬੇਅੰਤ ਸਿੰਘ ਅਤੇ ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਨਾਲ ਹੀ ਦੱਸਿਆ ਕਿ ਰਸਤੇ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨਗਰਸੂ ਵਿਖੇ ਸੰਗਤਾਂ ਦੀ ਰਿਹਾਇਸ਼ ਲਈ 55 ਕਮਰੇ ਤੇ 7 ਵੱਡੇ ਹਾਲ ਹਨ ਜਿਸ ਵਿੱਚ ਸੰਗਤ ਵਿਸ਼ਰਾਮ ਕਰ ਸਕਦੀ ਹੈ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 44 °CWidespread Dust
    Chandigarh, India 43 °CSunny
    Ludhiana,India 43 °CSunny
    Dehradun,India 35 °CHaze

ਕ੍ਰਿਕਟ

Powered by : Mediology Software Pvt Ltd.