ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਸਾਰੀਆਂ ਰਾਜਸੀ ਪਾਰਟੀਆਂ ਅਤਿਵਾਦ ਖ਼ਿਲਾਫ਼ ਇਕਜੁੱਟ ਹੋਣ:ਵੋਹਰਾ

Posted On August - 19 - 2012

ਜਲੰਧਰ ਵਿਖੇ ਇਕ ਸਮਾਗਮ ਦੌਰਾਨ ਜੰਮੂ ਕਸ਼ਮੀਰ ਦੇ ਰਾਜਪਾਲ ਐਨ.ਐਨ.ਵੋਹਰਾ ਅਤਿਵਾਦ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਦੇ ਹੋਏ। (ਫੋਟੋ:ਸਰਬਜੀਤ ਸਿੰਘ)

ਪਾਲ ਸਿੰਘ ਨੌਲੀ
ਜਲੰਧਰ,19 ਅਗਸਤ
ਜੰਮੂ ਕਸ਼ਮੀਰ ਦੇ ਰਾਜਪਾਲ ਐਨ. ਐਨ.ਵੋਹਰਾ ਨੇ ਕਿਹਾ ਕਿ ਮੁਲਕ ਵਿਚੋਂ ਅਤਿਵਾਦ ਦੇ ਖਾਤਮੇ ਲਈ ਏਕਤਾ,ਅਖੰਡਤਾ ਅਤੇ ਸਦਭਾਵਨਾ ਬਣਾਏ ਰੱਖਣ ਦੀ ਲੋੜ ਹੈ। ਸਾਰੀਆਂ ਰਾਜਸੀ ਪਾਰਟੀਆਂ ਨੂੰ ਅਤਿਵਾਦ ਖ਼ਿਲਾਫ਼ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵਿਚਾਰ ਅੱਜ ਇੱਥੇ ਕਰਵਾਏ ਗਏ ਸ਼ਹੀਦ ਪਰਿਵਾਰ ਫੰਡ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਪ੍ਰਗਟਾਏ।
ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸ੍ਰੀ ਵੋਹਰਾ ਨੇ ਕਿਹਾ ਕਿ ਗਰੀਬੀ,ਬੇਰੁਜ਼ਗਾਰੀ,ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਅਤੇ ਧਾਰਮਿਕ ਕੱਟੜਤਾ ਅਤਿਵਾਦ ਦੇ ਮੁੱਖ ਕਾਰਨ ਹਨ। ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਇਨ੍ਹਾਂ ਬੁਰਾਈਆਂ ਨੂੰ ਖਤਮ ਕਰਨਾ ਜ਼ਰੂਰੀ ਹੈ। ਇਸ ਸਮਾਗਮ ਦੀ ਪ੍ਰਧਾਨਗੀ ਪਾਰਲੀਮਾਨੀ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਰਾਜੀਵ ਸ਼ੁਕਲਾ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਤਿਵਾਦ ਤੋਂ ਨਿਜ਼ਾਤ ਪਾਉਣ ਲਈ ਕੌਮੀ ਸਹਿਮਤੀ ਬਣਾਉਣ ਦੀ ਲੋੜ ਹੈ। ਸਮਾਗਮ ’ਚ ਸ਼ਾਮਲ ਕੇਂਦਰੀ ਯੋਜਨਾ,ਸਾਇੰਸ ਤੇ ਤਕਨੋਲੋਜੀ ਰਾਜ ਮੰਤਰੀ,ਅਸ਼ਵਨੀ ਕੁਮਾਰ ਨੇ ਕਿਹਾ ਕਿ ਅੱਜ ਮੁਲਕ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੀ ਲੋੜ ਹੈ ਜਿਸ ਲਈ ਪਹਿਲਾਂ ਅਤਿਵਾਦ ਦਾ ਜੜ੍ਹੋਂ ਖਾਤਮਾ ਹੋਣਾ ਚਾਹੀਦਾ ਹੈ।
ਇਸ ਮੌਕੇ 145 ਪਰਿਵਾਰਾਂ ਨੂੰ 29 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ ਅਤੇ ਸੂਬੇ ਦੇ ਅਤਿਵਾਦ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਗਿਆ।
ਇਸ ਦੌਰਾਨ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਭਗਤ ਚੂਨੀ ਲਾਲ ਨੇ ਪੰਜਾਬ ਦੇ ਲੋਕਾਂ ਨੇ ਅਤਿਵਾਦ ਦਾ ਮੁਕਾਬਲਾ ਬਹਾਦਰੀ ਨਾਲ ਕੀਤਾ ਹੈ ਅਤੇ ਇਹ ਉਸੇ ਦਾ ਹੀ ਸਿੱਟਾ ਹੈ ਕਿ ਅੱਜ ਪੰਜਾਬ ਵਿਚ ਅਮਨ-ਚੈਨ ਹੈ। ਵਿੱਤ ਮੰਤਰੀ ਪੰਜਾਬ,ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੋਕਾਂ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ। ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ,ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ,ਸਿਹਤ ਮੰਤਰੀ ਮਦਨ ਮੋਹਨ ਮਿੱਤਲ,ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕਮਲ ਸ਼ਰਮਾ,ਕਾਮਰੇਡ ਜੋਗਿੰਦਰ ਦਿਆਲ,ਬਲਦੇਵ ਰਾਜ ਚਾਵਲਾ,ਜੰਮੂ-ਕਸ਼ਮੀਰ ਦੀ ਪੈਂਥਰਜ਼ ਪਾਰਟੀ ਦੇ ਪ੍ਰਧਾਨ ਪ੍ਰੋ.ਭੀਮ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ,ਜੇਲ੍ਹ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ,ਸਰਵਣ ਸਿੰਘ ਫਿਲੌਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ,ਸਵਰਨ ਸਲਾਰੀਆਂ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 41 °CWidespread Dust
    Chandigarh, India 38 °CHaze
    Ludhiana,India 38 °CHaze
    Dehradun,India 37 °CHaze

ਕ੍ਰਿਕਟ

Powered by : Mediology Software Pvt Ltd.