ਗਾਜ਼ੀਆਬਾਦ 'ਚ ਇਕ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ !    ਚੇਨਈ ਸੁਪਰਕਿੰਗਜ਼ ਲਗਾਤਾਰ ਚੌਥੀ ਵਾਰ ਫਾਈਨਲ ਵਿੱਚ !    ਉੱਤਰੀ ਭਾਰਤ 'ਚ ਸੈਰ ਸਪਾਟੇ ਦੇ ਵਿਕਾਸ ਲਈ ਨਿੱਜੀ ਖੇਤਰ ਦਾ ਅਹਿਮ ਯੋਗਦਾਨ: ਪਾਟਿਲ !    ਆਰੁਸ਼ੀ ਕੇਸ: ਮਾਪਿਆਂ ਦੀ ਗਵਾਹਾਂ ਵਾਲੀ ਪਟੀਸ਼ਨ ਰੱਦ !    ਲਾਲੂ ਯਾਦਵ ਖਿਲਾਫ਼ ਕੇਸ ਦੀ ਸੁਣਵਾਈ ਹੁਣ ਸੋਮਵਾਰ ਨੂੰ !    ਸਾਬਕਾ ਫਰਾਟਾ ਦੌੜਾਕ ਸ਼ੈਟੀ ਆਨੰਦ ਦੀ ਮੌਤ !    ਆਈਪੀਐਲ:ਚੇਨਈ ਵੱਲੋਂ ਮੁੰਬਈ ਨੂੰ 193 ਦੌੜਾਂ ਬਣਾਉਣ ਦੀ ਚੁਣੌਤੀ !    ਰਾਜ ਸਭਾ ਲਈ ਪ੍ਰਧਾਨ ਮੰਤਰੀ ਦੇ ਕਾਗਜ਼ ਸਹੀ ਪਾਏ ਗਏ !    ਹਰੀਹਰਨ ਨੂੰ ਲਤਾ ਮੰਗੇਸ਼ਕਰ ਪੁਰਸਕਾਰ !    ਬਲਾਕ ਫੂਲ ਦੀਆਂ 15 ਸੀਟਾਂ ਵਿਚੋਂ 11 'ਤੇ ਅਕਾਲੀ ਦਲ ਦੀ ਜਿੱਤ, ਇਕ-ਇਕ ਸੀਟ ਕਾਂਗਰਸ ਤੇ ਪੀਪਲਜ਼ ਪਾਰਟੀ ਦੇ ਹਿੱਸੇ ਆਈ !    

ਨਸ਼ਿਆਂ ਦੇ ਸੌਦਾਗਰ ਪਰਿਵਾਰ ਦੀ 30 ਕਰੋੜ ਦੀ ਜਾਇਦਾਦ ਜ਼ਬਤ

Posted On September - 20 - 2012

ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਸਤੰਬਰ
ਜ਼ਿਲ੍ਹੇ ਦੀ ਦਿਹਾਤੀ ਪੁਲੀਸ ਨੇ ਸਮਗਲਰਾਂ ਦੇ ਇਕ ਪਰਿਵਾਰ ਦੀ ਕਰੀਬ 30 ਕਰੋੜ ਰੁਪਏ  ਦੀ ਜਾਇਦਾਦ ਜ਼ਬਤ ਕਰ ਲਈ ਹੈ। ਜ਼ਿਲ੍ਹੇ ਦੇ ਪਿੰਡ ਰੇੜ੍ਹਵਾਂ ਦੇ ਰਹਿਣ ਵਾਲੇ ਇਸ ਪਰਿਵਾਰ ਦੇ 6 ਮੈਂਬਰ ਨਸ਼ਿਆਂ ਦੇ ਕਾਰੋਬਾਰ ’ਚ ਲੱਗੇ ਹੋਏ ਸਨ ਤੇ ਵੱਖ-ਵੱਖ ਥਾਣਿਆਂ ਵਿਚ ਇਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹੋਏ ਹਨ। ਦਿਹਾਤੀ ਪੁਲੀਸ ਨੇ ਇਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਜੋ  ਇਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਸੀ, ਜ਼ਬਤ ਕਰ ਲਈ ਹੈ।
ਦੋਸ਼ੀਆਂ ਦੀ ਪਛਾਣ ਸਵਰਨ ਸਿੰਘ ਤੇ ਉਸ ਦਾ ਪੁੱਤਰ ਸੁਖਪ੍ਰੀਤ ਸਿੰਘ, ਦਿਲਬਾਗ ਸਿੰਘ ਉਰਫ ਬੱਗਾ ਤੇ ਕੁਲਵੰਤ ਸਿੰਘ ਉਰਫ ਕੰਤੀ (ਦੋਵੇਂ ਭਰਾ), ਵਰਿੰਦਰਪਾਲ ਸਿੰਘ ਅਤੇ ਜਸਵਿੰਦਰ ਸਿੰਘ ਉਰਫ ਸ਼ਿੰਦਰ ਵਜੋਂ ਹੋਈ ਹੈ। ਇਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ 30 ਕਰੋੜ ਦੀ ਜਾਇਦਾਦ ਬਣਾਈ ਸੀ। ਦਿਹਾਤੀ ਪੁਲੀਸ ਨੇ ਇਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦਾ ਕੇਸ ਬਣਾ ਕੇ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਭੇਜਿਆ ਹੋਇਆ ਸੀ। ਮਨਜ਼ੂਰੀ ਮਿਲਣ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ।
ਐਸ.ਪੀ. (ਡੀ) ਰਜਿੰਦਰ ਸਿੰਘ ਨੇ ਜ਼ਬਤ ਕੀਤੀ ਗਈ ਜਾਇਦਾਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਮਗਲਰਾਂ ਨੇ 28 ਕਰੋੜ ਦੇ ਕਰੀਬ ਦੀ ਜ਼ਮੀਨ  ਖਰੀਦੀ ਹੋਈ ਸੀ। ਇਨ੍ਹਾਂ ਦਾ ਫਾਰਮ ਹਾਊਸ 50 ਲੱਖ ਦੇ ਕਰੀਬ ਦਾ ਸੀ ਤੇ ਘਰ ਕਰੀਬ 150 ਕਰੋੜ ਰੁਪਏ  ਦਾ ਹੈ। ਉਨ੍ਹਾਂ ਨੇ ਚਾਰ ਗੱਡੀਆਂ, ਚਾਰ ਮੋਟਰਸਾਈਕਲ, ਤਿੰਨ ਟਰੱਕ, ਇਕ ਕੰਬਾਈਨ, 6 ਟਰੈਕਟਰ ਤੇ ਹੋਰ ਮਸ਼ੀਨਰੀ ਖਰੀਦੀ ਹੋਈ ਸੀ।
ਪੁਲੀਸ ਨੇ ਪਹਿਲਾਂ ਹੀ ਮਾਲ ਵਿਭਾਗ ਤੇ ਜ਼ਿਲਾ ਟਰਾਂਸਪੋਰਟ ਅਫਸਰ ਨੂੰ ਇਨ੍ਹਾਂ ਦੀ ਜਾਇਦਾਦ ਦੇ ਵੇਰਵੇ ਦੇਣ ਲਈ ਕਿਹਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਵਿਰੁੱਧ 6 ਮਾਮਲੇ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ ਥਾਣਿਆਂ ਵਿਚ ਪਿਛਲੇ ਪੰਜਾਂ ਸਾਲਾਂ ਵਿਚ ਦਰਜ ਹੋਏ ਸਨ ਤੇ ਪੁਲੀਸ ਨੇ ਇਸ ਪਰਿਵਾਰ ਕੋਲੋਂ ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ, ਜਿਹੜੇ ਇਹ ਸਮਗਲਿੰਗ ਕਰਕੇ ਦੂਜੇ ਸੂਬਿਆਂ ’ਚੋਂ ਲਿਆਏ ਸਨ।
ਪੁਲੀਸ ਅਨੁਸਾਰ ਇਨ੍ਹਾਂ ਸਮਗਲਰਾਂ ਦੀ ਜ਼ਬਤ ਕੀਤੀ ਗਈ ਜਾਇਦਾਦ ਉਹੀ ਹੈ ਜਿਹੜੀ ਇਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈ ਹੋਈ ਸੀ। ਇਨ੍ਹਾਂ ਦੀ ਕਾਨੂੰਨੀ ਜਾਇਦਾਦ ਨੂੰ ਨਹੀਂ ਛੇੜਿਆ ਗਿਆ। ਪੁਲੀਸ ਨੇ ਇਸ ਮਾਮਲੇ ਦੀ ਡੰੂਘਾਈ ਨਾਲ ਜਾਂਚ ਕਰਨ ਤੋਂ ਬਾਅਦ ਓਹੀ ਜਾਇਦਾਦ ਜ਼ਬਤ ਕਰਨ ਵਾਲੀ ਸੂਚੀ ’ਚ ਸ਼ਾਮਲ ਕੀਤੀ ਸੀ  ਜੋ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਸੀ।
ਐਸ.ਪੀ. (ਡੀ) ਰਜਿੰਦਰ ਸਿੰਘ ਨੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਜ਼ਿਲੇ ਦੇ 31 ਹੋਰ ਸਮਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਕੇਸ ਤਿਆਰ ਕੀਤੇ ਗਏ ਹਨ। ਜਲਦੀ ਹੀ ਇਨ੍ਹਾਂ ਕੇਸਾਂ ਨੂੰ ਵੀ ਮਨਜ਼ੂਰੀ ਲਈ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 36 °CWidespread Dust
    Chandigarh, India 37 °CClear
    Ludhiana,India 37 °CClear
    Dehradun,India 31 °CHaze

ਕ੍ਰਿਕਟ

Powered by : Mediology Software Pvt Ltd.