ਭਾਰਤ ਦੇ ਪ੍ਰਧਾਨ ਮੰਤਰੀ ਨੇ ਚੀਨ ਕੋਲ ਘੁਸਪੈਠ ਦਾ ਮੁੱਦਾ ਉਠਾਇਆ !    ਬਨੂੜ ਵਿੱਚ ਕਾਂਗਰਸੀ ਤੇ ਅਕਾਲੀ ਵਰਕਰਾਂ ’ਚ ਝੜਪ, ਚਾਰ ਫੱਟੜ !    ਬੱਸ ਬੇਕਾਬੂ ਹੋਣ ਕਾਰਨ 35 ਸਵਾਰੀਆਂ ਜ਼ਖ਼ਮੀ !    ਹਾਕਮ ਧਿਰ ਨੇ ਬੇਖੌਫ਼ ਹੋ ਕੇ ਭੁਗਤਾਈਆਂ ਸਾਰੇ ਸਾਰੇ ਟੱਬਰਾਂ ਦੀਆਂ ਵੋਟਾਂ !    ਟੋਰਾਂਟੋ ਪੰਜਾਬੀ ਫਿਲਮ ਮੇਲੇ ਦਾ ਦੂਜਾ ਦਿਨ !    ਅਮਰੀਕੀ ਦੀ ਨਿਕਲੀ 59 ਕਰੋੜ ਡਾਲਰ ਦੀ ਲਾਟਰੀ !    ਸਿਆਸੀ ਗੰਧਲੇਪਣ ਤੋਂ ਅੱਕੇ ਬਾਬੇ ਵੋਟ ਪਾਉਣ ਤੋਂ ਆਕੀ !    ਖ਼ਾਲਸਾ ਸਕੂਲ ਦੇ ਨਜ਼ਦੀਕ ਤੰਬਾਕੂ ਦੀ ਸ਼ਰੇਆਮ ਵਿਕਰੀ !    ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ: ਢੀਂਡਸਾ !    ਅਮਰੀਕਾ 'ਚ ਕਿਉਂ ਹੋ ਰਹੇ ਨੇ ਸਿੱਖਾਂ 'ਤੇ ਹਮਲੇ? !    

ਰੇਲਵੇ ਮੁਲਾਜ਼ਮਾਂ ਵੱਲੋਂ ਸ਼ਹੀਦੀ ਕਾਨਫਰੰਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ

Posted On September - 20 - 2012

ਕਾਮਰੇਡ ਮੰਗਤ ਰਾਮ ਪਾਸਲਾ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ (ਫੋਟੋ: ਧਵਨ)

ਪੱਤਰ ਪ੍ਰੇਰਕ
ਪਠਾਨਕੋਟ, 19 ਸਤੰਬਰ
ਕੇਂਦਰ ਸਰਕਾਰ ਵੱਲੋਂ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਗਿਆ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਅਤੇ ਰਿਆਇਤੀ  ਰਸੋਈ ਗੈਸ ਦੇ ਸਿਲੰਡਰਾਂ ਵਿਚ ਕਟੌਤੀ ਅਤੇ ਪਰਚੂਨ ਖੇਤਰ ਵਿੱਚ ਵਿਦੇਸ਼ੀ ਪੂੰਜੀ ਨਿਵੇਸ਼ ਕਰਨ ਦੀ ਇਜਾਜ਼ਤ ਦੇਣ ਨਾਲ ਦੇਸ਼ ਦੇ ਲੋਕਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਜਾਣਗੀਆਂ। ਇਸ ਗੱਲ ਦਾ ਪ੍ਰਗਟਾਵਾ ਸੀਟੀਯੂ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਇੱਥੇ ਰੇਲਵੇ ਮੁਲਾਜ਼ਮਾਂ ਦੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੁਕਮਰਾਨ ਜ਼ਮੀਨ ਹੇਠਲਾ ਪਾਣੀ, ਜ਼ਮੀਨਾਂ ਅਤੇ ਦੇਸ਼ ਦੇ ਕੁਦਰਤੀ ਖਜ਼ਾਨੇ ਵੇਚਣਾ ਚਾਹੁੰਦੇ ਹਨ ਅਤੇ ਇੱਥੇ ਵਿਦੇਸ਼ੀ ਕੰਪਨੀਆਂ ਨੂੰ ਲਿਆਉਣਾ ਚਾਹੁੰਦੇ ਹਨ ਜੋ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ’ਚ ਨਹੀਂ ਹੈ।
ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਵਰਦਿਆਂ ਕਿਹਾ ਕਿ ਬਾਦਲ ਸਰਕਾਰ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ 19 ਸਤੰਬਰ 1968 ਦੇ ਰੇਲਵੇ ਦੇ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਵੱਖ-ਵੱਖ ਸ਼ਹਿਰਾਂ ਵਿੱਚੋਂ ਆਏ ਹੋਏ ਰੇਲਵੇ ਮੁਲਾਜ਼ਮਾਂ ਨੂੰ ਕਿਹਾ ਕਿ ਇਸ ਕਾਨਫਰੰਸ ਨੂੰ ਇੱਕ ਮੇਲਾ ਨਾ ਸਮਝੋ ਸਗੋਂ ਇਸ ਸ਼ਹੀਦੀ ਦਿਹਾੜੇ ’ਤੇ ਇਹ ਪ੍ਰਣ ਕਰੀਏ ਕਿ ਜਦ ਤੱਕ ਦੇਸ਼ ਵਿੱਚ ਅਰਾਜਕਤਾ ਖਤਮ ਨਹੀਂ ਹੋ ਜਾਂਦੀ, ਤਦ ਤੱਕ ਚੈਨ ਨਾਲ ਨਹੀਂ ਬੈਠਾਂਗੇ।
ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੱਸਿਆ ਕਿ 19 ਸਤੰਬਰ 1968 ਵਿੱਚ ਪਠਾਨਕੋਟ ਰੇਲਵੇ ਸਟੇਸ਼ਨ ਉਪਰ ਰੇਲ ਮੁਲਾਜ਼ਮਾਂ ’ਤੇ ਜੋ ਅਤਿਆਚਾਰ ਹੋਇਆ ਸੀ, 44 ਸਾਲ ਬੀਤ ਜਾਣ ਬਾਅਦ ਵੀ ਹਾਲਾਤਾਂ ਬਦਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਨਸ਼ਨ ਫੰਡ ਡਿਵੈਲਪਮੈਂਟ ਰੈਗੂਲੇਟਰੀ ਅਥਾਰਟੀ ਬਿੱਲ ਰਾਹੀਂ ਨਵੀਂ ਪੈਨਸ਼ਨ ਨੀਤੀ ਲਾਗੂ ਕੀਤੀ ਜਾ ਰਹੀ ਹੈ, ਜਿਸ ਦਾ ਸਾਰੇ ਦੇਸ਼ ’ਚ ਵਿਰੋਧ  ਹੋ ਰਿਹਾ ਹੈ ਅਤੇ ਦੇਸ਼ ਅੰਦਰ ਵੱਖ-ਵੱਖ ਵਿਭਾਗਾਂ ਦੇ 3 ਲੱਖ ਮੁਲਾਜ਼ਮ ਧਰਨੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਤਹਿਤ ਪੈਨਸ਼ਨ ਖਜ਼ਾਨੇ ਵਿੱਚੋਂ ਨਹੀਂ ਮਿਲੇਗੀ ਅਤੇ ਪੈਨਸ਼ਨ ਧਾਰਕਾਂ ਨੂੰ ਸ਼ੇਅਰ ਬਾਜ਼ਾਰ ’ਤੇ ਛੱਡ ਦਿੱਤਾ ਗਿਆ ਹੈ ਜਿਸ ਤਹਿਤ ਪੈਨਸ਼ਨ ਧਾਰਕ ਨੂੰ ਪੈਨਸ਼ਨ ਮਿਲਣ ਦੀ ਕੋਈ ਗਾਰੰਟੀ ਨਹੀਂ ਹੋਵੇਗੀ ਅਤੇ ਮੌਤ ਹੋ ਜਾਣ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਮਿਲਣ ਬਾਰੇ ਵੀ ਬਿੱਲ ਵਿੱਚ ਕੋਈ ਜ਼ਿਕਰ ਨਹੀਂ ਹੈ। ਇਸ ਕਰਕੇ ਉਹ ਮੰਗ ਕਰ ਰਹੇ ਹਨ ਕਿ ਪੈਨਸ਼ਨ ਬਾਰੇ ਪੁਰਾਣੀ (ਪਹਿਲੀ) ਵਿਵਸਥਾ ਹੀ ਜਾਰੀ ਰਹੇ। ਜੇਕਰ ਭਾਰਤ ਸਰਕਾਰ ਨਾ ਮੰਨੀ ਤਾਂ ਫਿਰ  ਬੈਂਕਾਂ, ਬੀਮਾ ਕੰਪਨੀਆਂ ਆਦਿ  ਦੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਦੇਸ਼ ਅੰਦਰ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰੇਲਵੇ ਵਿੱਚੋਂ ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪਬਲਿਕ ਸੈਕਟਰ ਦੇ ਅਦਾਰੇ ਨਾ ਵੇਚੇ ਜਾਣ, ਵੀਆਰਐਸ ਤਹਿਤ ਸੇਵਾ-ਮੁਕਤੀ ਲੈਣ ਵਾਲੇ ਰੇਲ ਮੁਲਾਜ਼ਮਾਂ ਦੇ ਬੱਚਿਆਂ ਨੂੰ ਨੌਕਰੀ ਦਿੱਤੀ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਪੂਰੇ ਦੇਸ਼ ਅੰਦਰ ਰੇਲ ਵਿਭਾਗ ਵਿੱਚ ਮੰਡਲ ਪੱਧਰ ਉਪਰ 24 ਘੰਟੇ ਦੀ ਭੁੱਖ ਹੜਤਾਲ ਕੀਤੀ ਜਾਵੇਗੀ।
ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਦੇ ਫਿਰੋਜ਼ਪੁਰ ਡਿਵੀਜ਼ਨ ਦੇ ਸਕੱਤਰ ਦਲਜੀਤ ਸਿੰਘ ਨੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਰੇਲਵੇ ਦੇ ਅਦਾਰੇ ਨੂੰ ਵੀ ਵਿਦੇਸ਼ੀਆਂ ਦੇ ਹੱਥਾਂ ’ਚ ਸੌਂਪਣਾ ਚਾਹੁੰਦੀ ਹੈ ਇਸੇ ਕਰਕੇ ਰੇਲਵੇ ਦੇ ਮੰਤਰੀ ਨੇ ਬਜਟ ਪੇਸ਼ ਕਰਨ ਮੌਕੇ ਐਲਾਨ ਕੀਤਾ ਸੀ ਕਿ ਰੇਲ ਦਾ ਕਿਰਾਇਆ ਨਹੀਂ ਵਧਾਇਆ ਜਾਵੇਗਾ। ਰੇਲ ਦਾ ਕਿਰਾਇਆ ਨਾ ਵਧਾਉਣ ਕਾਰਨ ਰੇਲ ਵਿਭਾਗ ਨੂੰ ਰੋਜ਼ਾਨਾ 1.5 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ।
ਇਸ  ਸ਼ਹੀਦੀ ਕਾਨਫਰੰਸ ਨੂੰ ਹਰਭਜਨ ਸਿੰਘ ਸਿੱਧੂ, ਰੇਲਵੇ ਫੈਡਰੇਸ਼ਨ ਦੇ ਕੌਮੀ ਆਗੂ ਕਾਮਰੇਡ ਨੱਥਾ ਸਿੰਘ, ਹਰਿੰਦਰ ਰੰਧਾਵਾ, ਜਸਵੰਤ ਸਿੰਘ ਸੰਧੂ, ਮਹਿੰਦਰ ਸਿੰਘ, ਪਰਮਜੀਤ ਸਿੰਘ, ਟੀ.ਆਰ. ਗੌਤਮ, ਹਰਦੀਪ ਸਿੰਘ, ਐਸ.ਕੇ. ਤਿਆਗੀ, ਜਸਮੰਗਲ ਸਿੰਘ, ਠਾਕੁਰ ਰਮੇਸ਼ ਸਿੰਘ ਅਤੇ ਸ਼ਿਵ ਦੱਤ ਨੇ ਵੀ ਸੰਬੋਧਨ ਕੀਤਾ।


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 43 °CWidespread Dust
    Chandigarh, India 44 °CSunny
    Ludhiana,India 44 °CSunny
    Dehradun,India 37 °CHaze

ਕ੍ਰਿਕਟ

Powered by : Mediology Software Pvt Ltd.