ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ

Posted On September - 25 - 2014

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਅਣਾ, 25 ਸਤੰਬਰ
ਘਰ ਦਾ ਖਰਚਾ ਪੂਰਾ ਨਾ ਹੋਣ ਤੋਂ ਪ੍ਰੇਸ਼ਾਨ ਸ਼ਰਾਬ ਦੇ ਨਸ਼ੇ ਵਿੱਚ ਤਿਲਕ ਨਗਰ ਵਾਸੀ ਜੋਨਸਨ (22) ਨੇ ਬੁੱਧਵਾਰ  ਦੇਰ ਰਾਤ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਦੇਰ ਰਾਤ ਉਸ ਦੀ ਮਾਂ ਇੰਦੂ ਉਸ ਨੂੰ ਬੁਲਾਉਣ ਲਈ ਕਮਰੇ ਵਿੱਚ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਥਾਣਾ ਡਿਵੀਜ਼ਨ ਨੰਬਰ 3 ਦੇ ਏ.ਐੱਸ.ਆਈ. ਤਰਨਜੀਤ ਸਿੰਘ ਨੇ ਦੱਸਿਆ ਕਿ ਜੋਨਸਨ ਕੋਲ ਅੱਜਕੱਲ੍ਹ  ਕੰਮ ਨਹੀਂ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ। ਉਸ ਦੇ ਪਿਤਾ ਜੋਸਫ਼ ਨੂੰ ਪੋਲੀਓ ਹੈ ਅਤੇ ਉਸ ਦੀ ਮਾਂ ਵੀ ਬੀਮਾਰ ਹੋਣ ਕਾਰਨ ਅਕਸਰ ਘਰ ਵਿੱਚ ਹੀ ਰਹਿੰਦੀ ਹੈ। ਘਰ ਵਿੱਚ ਖਰਚੇ ਲਈ ਪੈਸੇ ਨਹੀਂ ਸਨ ਜਿਸ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ ਤੇ ਸ਼ਰਾਬ ਜ਼ਿਆਦਾ ਪੀ ਰਿਹਾ ਸੀ। ਬੁੱਧਵਾਰ ਦੇਰ ਰਾਤ ਉਹ ਬਾਹਰੋਂ ਸ਼ਰਾਬ ਪੀ ਕੇ ਆਇਆ ਅਤੇ ਸਿੱਧਾ ਆਪਣੇ ਕਮਰੇ ਵਿੱਚ ਚਲਾ ਗਿਆ। ਇਸ ਦੌਰਾਨ ਰਾਤ ਕਰੀਬ ਸਾਢੇ 11 ਵਜੇ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਰੀਬ 12 ਵਜੇ ਉਸ ਦੀ ਮਾਂ ਉਸ ਨੂੰ ਬੁਲਾਉਣ ਲਈ ਗਈ ਤਾਂ ਉਸ ਨੇ ਉਸ ਦੀ ਲਾਸ਼ ਲਟਕਦੀ ਵੇਖੀ। ਉਸ ਦੇ ਰੌਲਾ ਪਾਉਣ ’ਤੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ ਤੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਏ.ਐਸ.ਆਈ. ਨੇ ਦੱਸਿਆ ਕਿ ਪੁਲੀਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Comments Off on ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ
1 Star2 Stars3 Stars4 Stars5 Stars (1 votes, average: 3.00 out of 5)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.