ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਨੌਜਵਾਨੀ ਸੰਘਰਸ਼ ’ਚ ਰਾਜਨੀਤੀ ਦਾ ਦਖ਼ਲ

Posted On December - 28 - 2016

12812CD _STUDENT ELECTION3ਵਿਸ਼ਵੀਕਰਨ ਦੇ ਦੌਰ ਵਿੱਚ ਪੂਰੀ ਦੁਨੀਆਂ ਹੀ ਇੱਕ-ਦੂਜੇ ਤੋਂ ਅੱਗੇ ਨਿਕਲਣ ਦੀ ਦੌੜ ਵਿੱਚ ਲੱਗੀ ਹੋਈ ਹੈ। ਧਰਮ ਨੂੰ ਇੱਕ ਪਾਸੇ ਰੱਖ ਕੇ ਜੇਕਰ ਸਥਿਤੀ ਨੂੰ ਦੇਖੀਏ ਤਾਂ ਇਸ ਨੂੰ ਹੀ ਮੁਕਾਬਲਾ ਕਿਹਾ ਜਾਂਦਾ ਹੈ। ਹਰ ਕੋਈ ਆਪਣੇ-ਆਪ ਨੂੰ ਇੱਕ ਵੱਖਰੇ ਰੂਪ ਵਿੱਚ ਵਿਕਸਿਤ ਕਰਕੇ ਸਮਾਜ ਦਾ ਚਿਹਰਾ ਬਣ ਕੇ ਸਾਹਮਣੇ ਆਉੁਣਾ ਚਾਹੁੰਦਾ ਹੈ। ਇਹ ਵਧੀਆ ਗੱਲ ਹੈ ਕਿ ਸਾਡੇ ਵਿੱਚ ਅਜਿਹੀ ਉਸਾਰੂ ਭਾਵਨਾ ਦੀ ਹੋਂਦ ਹੈ ਪਰ ਅੱਜ-ਕੱਲ੍ਹ ਦੀ ਨਵੀ ਪੀੜ੍ਹੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੀ ਇਸ ਲਾਲਸਾ ਨੇ ਭਵਿੱਖ ਦੀ ਰੂਪਰੇਖਾ ਹੀ ਬਦਲ ਦਿੱਤੀ ਹੈ।
ਹਰ ਕੋਈ ਜਾਣਦਾ ਹੈ ਕਿ ਪੂਰਾ ਦੇਸ਼ ਬੇਰੁਜ਼ਗਾਰੀ ਦੀ ਸਮੱਸਿਆ ਤੋਂ ਪੀੜਤ ਹੈ ਜੋ ਬਹੁਤ ਮੰਦਭਾਗੀ ਗੱਲ ਹੈ। ਸਾਡੇ ਦੇਸ਼ ਦੀਆਂ ਸਰਕਾਰਾਂ ਇਨ੍ਹਾਂ ਮੁੱਦਿਆਂ ਵੱਲ ਢੁੱਕਵਾਂ ਧਿਆਨ ਨਹੀਂ ਦੇ ਰਹੀਆਂ ਹਨ। ਪਿਛਲੇ ਸਮੇਂ ਵੱਲ ਝਾਤ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਸਾਡੇ ਬਜ਼ੁਰਗਾਂ ਨੇ ਹਾਲਾਤ ਨਾਲ ਜੂਝਦੇ ਹੋਏ ਸੰਘਰਸ਼ ਕਰਕੇ ਭਵਿੱਖ ਦੇ ਰਾਹ ਬਣਾਏ ਪਰ ਹੁਣ ਨੌਜਵਾਨ ਇਸ ਸੰਘਰਸ਼ ਨੂੰ ਰਾਜਨੀਤੀ ਨਾਲ ਜੋੜ ਕੇ ਦੇਖਦੇ ਹਨ। ਇਸ ਲਈ ਜ਼ਿਆਦਾਤਰ ਨੌਜਵਾਨ ਆਪਣੇ ਭਵਿੱਖ ਨੂੰ ਰਾਜਨੀਤੀ ਵੱਲ ਲਾਉਂਦੇ ਨਜ਼ਰ ਆਉਂਦੇ ਹਨ। ਰਾਜਨੀਤਿਕ ਧਿਰਾਂ ਵੱਲੋਂ ਨੌਜਵਾਨ ਗਰੁੱਪਾਂ ਨੂੰ ਉਕਸਾਇਆ ਜਾਂਦਾ ਹੈ। ਪਹਿਲਾਂ ਵੱਡੇ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਕੁੱਝ ਵਿਦਿਆਰਥੀ ਜਥੇਬੰਦੀਆਂ ਤੇ ਸੰਗਠਨਾਂ ਬਾਰੇ ਸੁਣਦੇ ਸਾਂ ਜੋ ਸਮੁੱਚੇ ਵਿਦਿਆਰਥੀਆਂ ਦੇ ਹੱਕਾਂ ਦੀ ਬਹਾਲੀ ਲਈ ਆਪਣੀਆਂ ਮੰਗਾਂ ਮਨਵਾਉਂਦੇ ਸਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਤੋਂ ਲੈ ਕੇ ਉਨ੍ਹਾਂ ਦੇ ਮਸਲਿਆਂ ਤੱਕ ਨੂੰ ਹੱਲ ਕਰਵਾਉਂਦੇ ਸਨ ਪਰ ਪਿਛਲੇ ਕੁਝ ਸਾਲਾਂ ਤੋਂ ਅਜਿਹੀਆਂ ਜਥੇਬੰਦੀਆਂ ਦੀ ਆੜ ਵਿੱਚ ਸਕੂਲਾਂ

12812CD _HARDEEP SINGH DUTTAL

ਹਰਦੀਪ ਸਿੰਘ ਦੁਤਾਲ

ਤੋਂ ਕਾਲਜ ਰਾਜਨੀਤੀ ਦਾ ਅਖਾੜਾ ਬਣ ਗਏ ਜਾਪਦੇ ਹਨ। ਰਾਜਨੀਤਿਕ ਪਾਰਟੀਆਂ ਇਨ੍ਹਾਂ ਅਨਭੋਲ ਜਵਾਨੀਆਂ ਨੂੰ ਆਪਣਾ ਚਿਹਰਾ ਬਣਾ ਕੇ ਤਮਾਸ਼ਾ ਵੇਖ ਰਹੀਆਂ ਹਨ। ਧੜੇਬੰਦੀ ਕਾਰਨ ਇਹ ਨੌਜਵਾਨ ਆਪਸ ਵਿੱਚ ਲੜਦੇ-ਝਗੜਦੇ ਹਨ। ਸਕੂਲਾਂ ਅਤੇ ਕਾਲਜਾਂ ਵਿੱਚ ਨਵੇਂ ਪ੍ਰਧਾਨਾਂ ਦੇ ਪੋਸਟਰ ਲਾ ਕੇ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾਂਦਾ ਹੈ ਪਰ ਉਨ੍ਹਾਂ ਦਾ ਕੰਮ ਤੇ ਜ਼ਿੰਮੇਵਾਰੀ ਦੱਸੀ ਨਹੀਂ ਜਾਂਦੀ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੌਜਵਾਨਾਂ ਵਿੱਚ ਏਕਾ ਜ਼ਰੂਰੀ ਹੈ ਪਰ ਇਹ ਏਕਾ ਸਿਰਫ਼ ਆਪਣੇ ਧੜਿਆਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ।
ਨੌਜਵਾਨਾਂ ਨੂੰ ਹੱਥ ਦੀ ਕੱਠਪੁਤਲੀ ਨਹੀਂ ਬਣਾਇਆ ਜਾਣਾ ਚਾਹੀਦਾ। ਨੌਜਵਾਨਾਂ ਨੂੰ ਵੀ ਇਮਾਨਦਾਰੀ ਅਤੇ ਮਿਹਨਤ ਦਾ ਲੜ ਨਹੀਂ ਛੱਡਣਾ ਚਾਹੀਦਾ ਅਤੇ ਆਪਣੇ ਜੋਸ਼ ਤੇ ਜਜ਼ਬੇ ਨੂੰ ਸਹੀ ਪਾਸੇ ਲਾ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।
ਸੰਪਰਕ: 85669-58521


Comments Off on ਨੌਜਵਾਨੀ ਸੰਘਰਸ਼ ’ਚ ਰਾਜਨੀਤੀ ਦਾ ਦਖ਼ਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.