ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਭਾਸ਼ਾ ਵਿਭਾਗ ਦੀ ਰਾਜ ਪੱਧਰੀ ਅਧਿਕਾਰਤ ਕਮੇਟੀ ਕਾਇਮ

Posted On December - 23 - 2016

12212CD _BHASHA VIPAGH LOGO Fਰਵੇਲ ਸਿੰਘ ਭਿੰਡਰ
ਪਟਿਆਲਾ, 23 ਦਸੰਬਰ
ਪੰਜਾਬ  ਸਰਕਾਰ ਵੱਲੋਂ ਭਾਸ਼ਾ ਵਿਭਾਗ ਦੀ ਰਾਜ ਪੱਧਰੀ ਅਧਿਕਾਰਤ ਕਮੇਟੀ ਦੇ ਗਠਨ ਵਿੱਚ ਸਿਆਸੀ  ਪਾਰਟੀਆਂ ਵਿੱਚੋਂ ਜਨਤਕ ਨੁਮਾਇੰਦਗੀ ਵਜੋਂ ਸਿਰਫ਼ ਭਾਜਪਾ ਨੂੰ ਸ਼ਾਮਲ ਕੀਤਾ ਗਿਆ ਹੈ।  ਅਹਿਮ ਗੱਲ ਇਹ ਹੈ ਕਿ ਪੰਜਾਬੀ ਸੂਬੇ ਤੇ ਮਾਂ ਬੋਲੀ ਪੰਜਾਬੀ ਲਈ ਸੰਘਰਸ਼ਾਂ ਵਿੱਚ ਕੁੱਦੀ  ਪਾਰਟੀ ਅਕਾਲੀ ਦਲ ਨੂੰ ਵੀ ਕਮੇਟੀ ਵਿੱਚ ਸਿੱਧੇ ਤੌਰ ’ਤੇ ਨੁਮਾਇੰਦਗੀ ਨਹੀਂ ਮਿਲ ਸਕੀ।
ਦੱਸਣਯੋਗ  ਹੈ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ, 2008 ਦੀ ਧਾਰਾ 8 ਬੀ ਤਹਿਤ ਐਕਟ ਦੀਆਂ ਧਾਰਾਵਾਂ  ਦੀ ਸਮੀਖਿਆ ਅਤੇ ਅਮਲ ਨੂੰ ਯਕੀਨੀ ਬਣਾਉਣ ਲਈ ਅਜਿਹੀ ਅਧਿਕਾਰਤ ਕਮੇਟੀ ਦੀ ਵਿਵਸਥਾ ਹੈ  ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਕਮੇਟੀ ਤੋਂ ਬਿਨਾਂ ਹੀ ਬੁੱਤਾ ਸਾਰਿਆ ਜਾ ਰਿਹਾ ਸੀ। ਇਹ  ਕਮੇਟੀ ਰਾਜ ਭਾਸ਼ਾ ਪੰਜਾਬੀ ਦੀ ਰਾਖੀ ਲਈ ਵਿਚਰਦੀ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ  ਸੂਬੇ ਦੀਆਂ ਹੋਰ ਰਾਜਸੀ ਧਿਰਾਂ ਸਮੇਤ ਅਕਾਲੀ ਦਲ ਨੂੰ ਨਜ਼ਰਅੰਦਾਜ਼ ਕਰਕੇ ਜਨਤਕ  ਨੁਮਾਇੰਦਿਆਂ ਵਿੱਚੋਂ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਨੂੰ ਹੀ ਬਤੌਰ ਮੈਂਬਰ ਸ਼ਾਮਲ ਕੀਤਾ  ਗਿਆ ਹੈ।
ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿੱਚ ਪੰਜਾਬ ਸਰਕਾਰ ਵੱਲੋਂ ਲੰਘੇ  ਕੱਲ੍ਹ ਭੇਜੀ ਗਈ ਜਾਣਕਾਰੀ ਅਨੁਸਾਰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਇਸ ਕਮੇਟੀ  ਦੇ ਚੇਅਰਪਰਸਨ ਹੋਣਗੇ ਜਦੋਂਕਿ ਮੈਂਬਰ ਕਨਵੀਨਰ ਵਜੋਂ ਭਾਸ਼ਾ ਵਿਭਾਗ ਪੰਜਾਬ ਦੇ  ਡਾਇਰੈਕਟਰ ਗੁਰਸ਼ਰਨ ਕੌਰ ਕਾਰਜਸ਼ੀਲ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ  ਮੀਡੀਆ ਸਲਾਹਕਾਰ ਜਾਂ ਮੁੱਖ ਮੰਤਰੀ ਵੱਲੋਂ ਨਾਮਜ਼ਦ ਨੁਮਾਇੰਦੇ ਨੂੰ ਮੈਂਬਰ ਵਜੋਂ ਲਿਆ  ਗਿਆ ਹੈ। ਹੋਰ ਮੈਂਬਰਾਂ ਵਿੱਚ ਐਡਵੋਕੇਟ ਜਨਰਲ ਪੰਜਾਬ ਜਾਂ ਉਨ੍ਹਾਂ ਦਾ ਨੁਮਾਇੰਦਾ, ਵਧੀਕ  ਮੁੱਖ ਸਕੱਤਰ ਪੰਜਾਬ ਸਕੂਲ ਸਿੱਖਿਆ ਵਿਭਾਗ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ  ਭਾਸ਼ਾਵਾਂ ਤੇ ਕਾਨੂੰਨੀ ਮਾਹਿਰ ਅਤੇ ਸਕੱਤਰ ਪੰਜਾਬ ਸਰਕਾਰ ਸ਼ਾਮਲ ਕੀਤੇ ਗਏ ਹਨ |
ਇਸ  ਕਮੇਟੀ ਵਿੱਚ ਪੰਜਾਬੀ ਪ੍ਰੈਸ ਦੇ ਪ੍ਰਤੀਨਿਧੀਆਂ ਵਿੱਚੋਂ ‘ਪੰਜਾਬੀ ਟਿ੍ਬਿਊਨ’ ਦੇ  ਸੰਪਾਦਕ ਸੁਰਿੰਦਰ ਸਿੰਘ ਤੇਜ, ਪੰਜਾਬੀ ਜਾਗਰਣ ਜਲੰਧਰ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ,  ਰੋਜ਼ਾਨਾ ਅਜੀਤ ਦੇ ਸਤਨਾਮ ਮਾਣਕ ਤੇ ਚੜ੍ਹਦੀਕਲਾ ਅਦਾਰੇ ਦੇ ਮੁੱਖ ਸੰਪਾਦਕ ਜਗਜੀਤ ਸਿੰਘ  ਦਰਦੀ ਨੂੰ ਬਤੌਰ ਮੈਂਬਰ ਲਿਆ ਗਿਆ ਹੈ ਜਦ ਕਿ ਸਾਹਿਤ ਸਭਾਵਾਂ ਦੇ ਦੋ ਨੁਮਾਇੰਦਿਆਂ  ਵਿੱਚੋਂ ਪ੍ਰਧਾਨ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਤੇ ਪ੍ਰਧਾਨ, ਪੰਜਾਬ ਕਲਾ ਪ੍ਰੀਸ਼ਦ  ਚੰਡੀਗੜ੍ਹ ਨੂੰ ਥਾਂ ਦਿੱਤੀ ਗਈ ਹੈ| ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਤੋਂ ਇਲਾਵਾ ਹੋਰ ਜਨਤਕ  ਨੁਮਾਇੰਦਿਆਂ ‘ਚੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਵਿੱਤ ਮੰਤਰੀ  ਪਰਮਿੰਦਰ ਸਿੰਘ ਢੀਂਡਸਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ  ਸਿੰਘ ਤੇ ਪੰਜਾਬੀ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਗੁਰਮੀਤ ਸਿੰਘ  ਸਿੱਧੂ ਨੂੰ ਸ਼ਾਮਲ ਕੀਤਾ ਗਿਆ ਹੈ।
ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਗੁਰਸ਼ਰਨ  ਕੌਰ ਨੇ ਕਮੇਟੀ ਵਿੱਚ ਭਾਜਪਾ ਪ੍ਰਧਾਨ ਦੀ ਸ਼ਮੂਲੀਅਤ ’ਤੇ ਕੁਝ ਵੀ ਕਹਿਣ ਤੋਂ ਗੁਰੇਜ਼  ਕਰਦਿਆਂ ਦੱਸਿਆ ਕਿ ਹਰ ਛੇ ਮਹੀਨਿਆਂ ਵਿੱਚ ਇਹ ਕਮੇਟੀ ਘੱਟੋ-ਘੱਟ ਇੱਕ       ਮੀਟਿੰਗ ਕਰੇਗੀ|


Comments Off on ਭਾਸ਼ਾ ਵਿਭਾਗ ਦੀ ਰਾਜ ਪੱਧਰੀ ਅਧਿਕਾਰਤ ਕਮੇਟੀ ਕਾਇਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.