ਪਾਕਿ 2000 ਦੇ ਨੋਟ ਦੀ ਨਕਲ ’ਚ ਸਫਲ !    ਵਿਆਹ ਦੀਆਂ ਰਸਮਾਂ ’ਤੇ ਭਾਰੂ ਪਈ ਮੰਡੀ !    ਝੂਠ ਦੇ ਪੈਰ !    ਖੁਸ਼ੀਆਂ ਦੀ ਵਿਗਿਆਨਕ ਰਵਾਇਤ ਨਿੰਮ ਬੰਨ੍ਹਣਾ !    ਸਾਡੇ ਖੂਹ ਉੱਤੇ ਵਸਦਾ ਰੱਬ ਨੀਂ... !    ਸੋਹਣੇ ਸਰੂਪ ਵਾਲਾ ਹੁਸਨੈਨੀ ਪਿੱਦਾ !    ਜ਼ਿੰਦਗੀ ਦੀ ਖ਼ੂਬਸੂਰਤੀ ਦਾ ਜਸ਼ਨ ਹੈ ਮੁਸਕਰਾਹਟ !    ਅੱਗ ਬੁਝਾਉਣ ਵਾਲਾ ਲਾਲ ਸਿਲੰਡਰ !    ਕਿਵੇਂ ਕਰੀਏ ਨੁਕਤਾਚੀਨੀ ? !    ਗੋਵਿੰਦਾ ਦੇ ਬਹਾਨੇ ‘ਆ ਗਿਆ ਹੀਰੋ’ !    

ਮਨਿਸਟੀਰੀਅਲ ਐਸੋਸੀਏਸ਼ਨ ਦੇ ਸੇਵਾਮੁਕਤ ਆਗੂ ਸਨਮਾਨੇ

Posted On December - 23 - 2016

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਇਰੀਗ੍ਰੇਸ਼ਨ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਇੱਥੇ ਕਰਵਾਏ ਸਮਾਗਮ ਦੌਰਾਨ ਸੇਵਾਮੁਕਤ ਹੋਏ ਸੂਬਾਈ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਇੰਜਨੀਅਰ ਚੌਕਸੀ ਪੁਸ਼ਪਿੰਦਰ ਪਾਲ ਗਰਗ ਸ਼ਾਮਲ ਹੋਏ। ਐਸੋਸੀਏਸ਼ਨ ਦੇ ਜਨਰਲ ਸਕੱਤਰ ਛਿੰਦਰਪਾਲ ਚੀਮਾ ਤੇ ਪ੍ਰੈਸ ਸਕੱਤਰ ਪ੍ਰੇਮ ਸਿੰਘ ਮਲੋਆ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ 2017 ਦਾ ਕੈਲੰਡਰ ਤਿਆਰ ਕਰਨ ਦਾ ਫੈਸਲਾ ਲਿਆ ਗਿਆ ਅਤੇ ਐਸੋਸੀਏਸ਼ਨ ਦੀ ਸੂਬਾਈ ਤੇ ਜ਼ਿਲ੍ਹਾ ਇਕਾਈਆਂ ਦੀ ਚੋਣ ਲਈ ਚੋਣ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਫੈਸਲਾ ਕੀਤਾ ਕਿ 31 ਜਨਵਰੀ 2017 ਨੂੰ ਰਿਟਾਇਰ ਹੋ ਰਹੇ ਜਨਰਲ ਸਕੱਤਰ ਸ੍ਰੀ ਚੀਮਾ ਦਾ ਪਟਿਆਲਾ ਵਿੱਚ ਸਟੇਟ ਪੱਧਰੀ ਸਨਮਾਨ ਕੀਤਾ ਜਾਵੇਗਾ। ਸ੍ਰੀ ਗਰਗ ਨੇ ਜੂਨੀਅਰ ਸਹਾਇਕਾਂ ਦੀ ਪਲੇਸਮੈਂਟ ਅਤੇ ਸੀਨੀਅਰ ਸਹਾਇਕਾਂ ਦੀਆਂ ਤਰੱਕੀਆਂ ਕਰਨ ਦਾ ਵੀ ਭਰੋਸਾ ਦਿੱਤਾ।


Comments Off on ਮਨਿਸਟੀਰੀਅਲ ਐਸੋਸੀਏਸ਼ਨ ਦੇ ਸੇਵਾਮੁਕਤ ਆਗੂ ਸਨਮਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.