ਬਾਬਰੀ ਮਸਜਿਦ ਕੇਸ: ਚਸ਼ਮਦੀਦ ਗਵਾਹ ਦੀ ਮੌਤ !    ਅਮਰੀਕਾ: ਸਿੱਖ ਡਾਕਟਰ ਨੂੰ ਜਾਨੋਂ ਮਾਰਨ ਦੀ ਧਮਕੀ !    ਮੁਕਾਬਲੇ ਵਾਲੀਆਂ ਥਾਵਾਂ ’ਤੇ ਆ ਕੇ ‘ਖ਼ੁਦਕੁਸ਼ੀ’ ਨਾ ਕਰਨ ਨੌਜਵਾਨ: ਵੈਦ !    ਬੰਗਲਾਦੇਸ਼: ਖ਼ੁਦਕੁਸ਼ ਹਮਲੇ ’ਚ ਪਰਿਵਾਰ ਦੇ 8 ਜੀਅ ਮਰੇ !    ਭੇਤਭਰੀ ਹਾਲਤ ਵਿੱਚ ਚੱਲੀ ਗੋਲੀ; ਮੁਲਾਜ਼ਮ ਜ਼ਖਮੀ !    ਬਦਨੌਰ ਵੱਲੋਂ ਸੈਨਿਕ ਬੋਰਡ ਨਾਲ ਮੀਟਿੰਗ !    ਯੂਨੀਵਰਸਿਟੀਆਂ ਦੀ ਭੂਮਿਕਾ ਨੂੰ ਪੁਨਰ ਪ੍ਰਭਾਸ਼ਿਤ ਕਰਨ ਦੀ ਲੋੜ: ਅਪੂਰਵਾਨੰਦ !    ਧੋਖਾਧੜੀ ਕਰਨ ਵਾਲੇ ਬਿਲਡਰਾਂ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਮੰਗਿਆ ਸਹਿਯੋਗ !    ਨਾਜਾਇਜ਼ ਉਸਾਰੀਆਂ ਦੇ ਮਾਮਲੇ ਵਿੱਚ ਕਸੂਤੇ ਘਿਰੇ ਕੌਂਸਲ ਅਧਿਕਾਰੀ !    ਬੱਚਿਆਂ ਦੇ ਰਿਪੋਰਟ ਕਾਰਡ ਨਾ ਦੇਣ ਕਾਰਨ ਸਕੂਲ ਅੱਗੇ ਧਰਨਾ !    

ਸਮਾਜਿਕ ਪਾੜਾ ਦੂਰ ਕਰਨ ਲਈ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਜ਼ਰੂਰੀ

Posted On December - 15 - 2016

ਸੁੱਖਪਾਲ ਸਿੰਘ ਗਿੱਲ

11512cd _GovtSchool_Sunnambatti2ਪੰਜਾਬ ਸਰਕਾਰ ਵੱਲੋਂ ਮਿਆਰੀ ਅਤੇ ਸਸਤੀ ਸਿੱਖਿਆ ਦੇਣ ਲਈ ਸੂਬੇ ਵਿੱਚ 19,677 ਸਕੂਲ ਖੋਲ੍ਹੇ ਹੋਏ ਹਨ। ਇਨ੍ਹਾਂ ਸਕੂਲਾਂ ਵਿੱਚ ਪਿਛਲੇ ਸਮੇਂ ਤੋਂ ਗੁਣਾਤਮਿਕ ਅਤੇ ਮਿਆਰਾਂ ਦੇ ਪੱਖ ਤੋਂ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਗਏ ਹਨ। ਦੂਜੇ ਪਾਸੇ ਸਿੱਖਿਆ ਮੁਹੱਈਆ ਕਰਵਾਉਣ ਲਈ ਖੁੱਲ੍ਹੇ ਨਿੱਜੀ ਅਦਾਰੇ ਮਨਮਰਜ਼ੀਆਂ ਅਤੇ ਆਪਹੁਦਰੀਆਂ ਕਰਨ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਪੰਜਾਬ ਵਿੱਚ ਨਿੱਜੀ ਸਕੂਲਾਂ ਦੀ ਗਿਣਤੀ 9087 ਦੇ ਕਰੀਬ ਹੈ।
ਅੱਜ ਸਾਡੀ ਸਕੂਲੀ ਸਿੱਖਿਆ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਜਿਸ ਦਾ ਖ਼ਮਿਆਜ਼ਾ ਸਮਾਜ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ। ਇਸ ਮਹਿੰਗਾਈ ਦੇ ਸਮੇਂ ਵਿੱਚ ਆਮ ਆਦਮੀ ਨੂੰ ਆਪਣਾ ਬੱਚਾ ਨਿੱਜੀ ਸਕੂਲਾਂ ਵਿੱਚ ਪੜ੍ਹਾਉਣ ਔਖਾ ਹੁੰਦਾ ਜਾ ਰਿਹਾ ਹੈ। ਨਿੱਜੀ ਸਕੂਲਾਂ ਵਿੱਚ ਆਉਣ ਵਾਲਾ ਖ਼ਰਚਾ ਆਮ ਬੰਦੇ ਦੇ ਬਜਟ ਵਿੱਚ ਨਹੀਂ ਆ ਰਿਹਾ। ਇਸੇ ਕਰਕੇ ਗ਼ਰੀਬ ਲੋਕ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਹਨ। ਇਨ੍ਹਾਂ ਦੋ ਤਰ੍ਹਾਂ ਦੇ ਸਕੂਲਾਂ ਨਾਲ ਸਮਾਜਿਕ ਪਾੜਾ ਵਧਦਾ ਹੈ। ਇਸ ਪਾੜੇ ਨੂੰ ਮੇਟਣ ਲਈ ਸਭ ਤੋਂ ਅਹਿਮ ਹੈ ਕਿ ਸਿੱਖਿਆ ਪ੍ਰਣਾਲੀ ਵਿੱਚ ਢੁਕਵੇਂ ਸੁਧਾਰ ਕੀਤੇ ਜਾਣ। ਨਿੱਜੀ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਫੀਸਾਂ ਅਤੇ ਸਿਲੇਬਸ ਇੱਕ-ਸੁਰ ਹੋਣ ਨਾਲ ਇਸ ਪ੍ਰਣਾਲੀ ਦਾ ਬਹੁਤ ਵੱਡਾ ਗੁਣਾਤਮਕ ਅਤੇ ਸਮਾਜਿਕ ਸੁਧਾਰ ਹੋ ਸਕਦਾ ਹੈ।
ਜ਼ਿਆਦਾਤਰ ਨਿੱਜੀ ਸਕੂਲਾਂ ਵੱਲੋਂ ਫੀਸਾਂ ਅਤੇ ਅਣਲੋੜੀਂਦੇ ਖ਼ਰਚਿਆਂ ਰਾਹੀਂ ਬੱਚਿਆਂ ਦੇ ਮਾਪਿਆਂ ਦੀ ਜੇਬ ਹੌਲੀ ਕੀਤੀ ਜਾ ਰਹੀ ਹੈ ਤੇ ਮਾਪੇ ਜਾਣਦੇ ਹੋਏ ਵੀ ਦੇਣ ਲਈ ਮਜਬੂਰ ਹਨ। ਇਸ ਦਾ ਕਾਰਨ ਲੋਕਾਂ ਦੇ ਮਨਾਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਬਿਨਾਂ ਵਜ੍ਹਾ ਬੇਵਿਸ਼ਾਵਾਸੀ ਦਾ ਪੈਦਾ ਹੋਣਾ ਹੈ। ਦੂਜੇ ਪਾਸੇ ਨਿੱਜੀ ਸਕੂਲਾਂ ਵੱਲੋਂ ਵਰਦੀਆਂ ਅਤੇ ਕਿਤਾਬਾਂ ਸਬੰਧੀ ਕੀਤੀ ਜਾਂਦੀ ਖਾਹਮ-ਖਾਹ ਦਖ਼ਲਅੰਦਾਜ਼ੀ ਨਾਲ ਮਾਪਿਆਂ ਦੀ ਸਿਰ ਦਰਦੀ ਵਧ ਜਾਂਦੀ ਹੈ। ਕਈ ਸਕੂਲਾਂ ਵੱਲੋਂ ਪ੍ਰਿੰਟ ਰੇਟਾਂ ’ਤੇ ਕਿਤਾਬਾਂ ਅਤੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ ਜਦੋਂਕਿ ਬਾਜ਼ਾਰ ਵਿੱਚ ਇਹ ਸਾਰਾ ਸਾਮਾਨ ਸਸਤੀਆਂ ਕੀਮਤਾਂ ’ਤੇ ਮਿਲ ਜਾਂਦਾ ਹੈ। ਬੱਚਿਆਂ ਨੂੰ ਸਕੂਲ ਲਿਆਉਣ ਤੇ ਛੱਡਣ ਲਈ ਵੈਨਾਂ ਦੀ ਫੀਸ ਵੀ ਮਨਮਰਜ਼ੀ ਨਾਲ ਵਸੂਲ ਕੀਤੀ ਜਾਂਦੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਰੈਗੂਲਰ ਵਿਦਿਆਰਥੀਆਂ ਨੂੰ ਹਰ ਸਾਲ ਦਾਖ਼ਲਾ  ਫੀਸ ਦੇਣੀ ਪੈਂਦੀ ਹੈ ਜੋ ਕਿ ਸਕੂਲ ਦੇ ਪੁਰਾਣੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਣੀ ਚਾਹੀਦੀ।
ਆਮ ਤੌਰ ’ਤੇ ਨਿੱਜੀ ਅਦਾਰੇ ਬੱਚਿਆਂ ਦੀ ਗਿਣਤੀ ਘਟਣ ਦੇ ਡਰ ਤੋਂ ਬੱਚੇ ਨੂੰ ਵਾਧੂ ਨੰਬਰ ਦਿੰਦੇ ਹੋਏ ਹੱਲਾਸ਼ੇਰੀ ਦੇਣ ਦਾ ਯਤਨ ਵੀ ਕਰਦੇ ਹਨ। ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਵੀ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਨਿੱਜੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਵਜ੍ਹਾ ਬਣ ਰਹੀ ਹੈ। ਸਰਕਾਰੀ ਸਕੂਲਾਂ ਪ੍ਰਤੀ ਸਰਕਾਰੀ ਬੇਰੁਖ਼ੀ ਦੇ ਚਲਦਿਆਂ ਨਿੱਜੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਸਰਕਾਰ ਨੂੰ ਕਾਰੋਬਾਰੀਆਂ ਦੇ ਹੱਕਾਂ ਦੀ ਰਾਖੀ ਛੱਡ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਸਵੱਲੀ ਨਜ਼ਰ ਕਰਨੀ ਚਾਹੀਦੀ ਹੈ। ਸਿੱਖਿਆ ਦਾ ਮਿਆਰ ਬਰਕਰਾਰ ਰੱਖਣ ਲਈ ਸਰਕਾਰ ਨੂੰ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਠੋਸ ਨਿਯਮ ਬਣਾ ਕੇ ਲਾਗੂ ਕਰਨੇ ਚਾਹੀਦੇ ਹਨ।
ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੇ ਨਿੱਜੀ ਅਦਾਰੇ ਸਹੀ ਰਾਹ ਅਪਣਾ ਕੇ ਦੇਸ਼ ਅਤੇ ਸੂਬੇ ਦੇ ਹਿੱਤ ਨੂੰ ਪਹਿਲ  ਦੇ ਕੇ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੂੰ ਬਾਕੀ ਅਦਾਰਿਆਂ ਵਾਸਤੇ ਪ੍ਰਰੇਨਾ ਸਰੋਤ ਵਜੋਂ ਲੈਣਾ ਚਾਹੀਦਾ ਹੈ। ਸਰਕਾਰ ਵੱਲੋਂ ਹੁਣ ਮਾਪਿਆਂ ਦੀ ਗੁਹਾਰ ਸੁਣ ਕੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਅਤੇ ਫੰਡਾਂ ਨੂੰ ਨਿਯਮਤ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਕੋਈ ਐਕਟ ਬਣਨ ਦੀ ਉਮੀਦ ਕੀਤੀ ਜਾ ਸਕਦੀ ਹੈ। ਜੇ ਵਕਤ ਰਹਿੰਦੇ ਕੁਝ ਅਹਿਮ ਕਦਮ ਨਾ ਪੁੱਟੇ ਗਏ ਤਾਂ ਸਾਡੀ ਸਿੱਖਿਆ ਦਾ ਢਾਂਚਾ ਖੇਰੂੰ ਖੇਰੂੰ ਹੋ ਜਾਵੇਗਾ। ਅਮੀਰਾਂ ਕੋਲ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਦੇ ਕਈ ਵਿਕਲਪ ਮੌਜੂਦ ਹਨ ਪਰ ਗ਼ਰੀਬਾਂ ਦੇ ਬੱਚਿਆਂ ਦੀ ਸਿੱਖਿਆ ਦਾ ਇੱਕੋ-ਇੱਕ ਸਰੋਤ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੀ ਜੋਤ ਦਾ ਜਗਦੇ ਰਹਿਣਾ ਬਹੁਤ ਜ਼ਰੂਰੀ ਹੈ।

ਸੰਪਰਕ: 98781-11445


Comments Off on ਸਮਾਜਿਕ ਪਾੜਾ ਦੂਰ ਕਰਨ ਲਈ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਜ਼ਰੂਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.