ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਸਿਬੀਆ ਨੂੰ ਅਕਾਲੀ ਦਲ ਦੀ ਟਿਕਟ ਦਾ ਤਿੱਖਾ ਵਿਰੋਧ

Posted On December - 23 - 2016

ਪਰਸ਼ੋਤਮ ਬੱਲੀ
ਬਰਨਾਲਾ, 23 ਦਸੰਬਰ
ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸੀ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਨੂੰ ਪਾਰਟੀ ’ਚ ਸ਼ਾਮਲ ਕਰਕੇ ਪੈਰਾਸ਼ੂਟ ਰਾਹੀਂ ਉਮੀਦਵਾਰ ਵਜੋਂ ਉਤਾਰੇ ਜਾਣ ਦੀਆਂ ਖ਼ਬਰਾਂ ਤੋਂ ਖਫ਼ਾ ਸਥਾਨਕ ਅਕਾਲੀ ਵਰਕਰਾਂ ਨੇ ਪੇਡਾ ਦੇ ਸੂਬਾਈ ਵਾਈਸ ਚੇਅਰਮੈਨ ਕੁਲਵੰਤ ਸਿੰਘ ਕੰਤਾ ਦੇ ਸੱਦੇ ’ਤੇ ਬਰਨਾਲਾ ਵਿੱਚ ਸ਼ਕਤੀ ਪ੍ਰਦਰਸ਼ਨ ਕਰਕੇ ਹਾਈਕਮਾਂਡ ਨੂੰ ਨਾਰਾਜ਼ਗੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਮਰਹੂਮ ਆਗੂ ਮਲਕੀਤ ਸਿੰਘ ਕੀਤੂ ਦੇ ਵਾਰਸ ਕੁਲਵੰਤ ਸਿੰਘ ਕੰਤਾ ਨੂੰ ਹਲਕਾ ਬਰਨਾਲਾ ਤੋਂ ਟਿਕਟ         ਦਿੱਤੀ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਕੰਤੇ ਨੂੰ ਟਿਕਟ ਨਾ ਦਿੱਤੇ ਜਾਣ ਦੇ ਸਿੱਟੇ ਵਜੋਂ ਬਰਨਾਲਾ ਦੀਆਂ ਤਿੰਨ ਸੀਟਾਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਸੀਟ ’ਤੇ ਵੀ ਅਕਾਲੀ ਦਲ ਨੂੰ ਨੁਕਸਾਨ ਪੁੱਜੇਗਾ। ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਸਮੇਂ ਤੋਂ ਟ੍ਰਾਈਡੈਂਟ ਉਦਯੋਗ ਸਮੂਹ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੂੰ ਇਸ ਹਲਕੇ ਦੀ ਸਿਆਸੀ ਕਮਾਨ ਸੰਭਾਲੀ ਹੋਈ ਹੈ। ਉਹ ਉਨ੍ਹਾਂ ’ਤੇ ਉਮੀਦਵਾਰ ਵਜੋਂ ਦਬਾਅ ਬਣਾ ਰਹੇ ਸਨ ਪ੍ਰੰਤੂ ਉਨ੍ਹਾਂ ਵੱਲੋਂ ਚੋਣ ਲੜਨ ਤੋਂ ਟਾਲਾ ਵੱਟਣ ਦੇ ਰਵੱਈਏ ਕਾਰਨ ਸੰਗਰੂਰ ਤੋਂ ਨਿਰਾਸ਼ ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ  ਸਿਬੀਆ ਨੂੰ ਪਾਰਟੀ ’ਚ ਸ਼ਾਮਲ ਕਰਵਾਕੇ ਇੱਥੋਂ ਉਮੀਦਵਾਰ ਵਜੋਂ ਉਤਾਰੇ ਜਾਣ ਦੀ ਤਜਵੀਜ਼ ਹੈ।


Comments Off on ਸਿਬੀਆ ਨੂੰ ਅਕਾਲੀ ਦਲ ਦੀ ਟਿਕਟ ਦਾ ਤਿੱਖਾ ਵਿਰੋਧ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.