ਵਿਦੇਸ਼ ਸਕੱਤਰ ਦੇ ਅਹੁਦੇ ਦੀ ਮਿਆਦ ਵਧਾਈ !    ਸੁਪਰੀਮ ਕੋਰਟ ਨੇ ਨਸ਼ਿਆਂ ਖ਼ਿਲਾਫ਼ ਚੁੱਕੇ ਕਦਮਾਂ ਬਾਰੇ ਪੁੱਛਿਆ !    ਗੁਪਤ ਕੋਡਾਂ ਰਾਹੀਂ ਵੋਟਰਾਂ ਨੂੰ ਆਟਾ, ਚਾਵਲ ਤੇ ਸ਼ਰਾਬ ਵੰਡਣ ਦੀ ਚਰਚਾ !    ਟੈਸਟ ਰੈਂਕਿੰਗਜ਼: ਪਾਕਿਸਤਾਨ ਨੂੰ ਪਛਾੜ ਕੇ ਨਿਊਜ਼ੀਲੈਂਡ ਪੰਜਵੇਂ ਨੰਬਰ ’ਤੇ !    ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ‘ਕਲੀਨ ਸਵੀਪ’ !    ਪੰਜਾਬ ’ਚ ਤਿੰਨ-ਧਿਰੀ ਮੁਕਾਬਲਾ ਦੱਸਣ ਪਿੱਛੇ ਡੂੰਘੀ ਸਾਜ਼ਿਸ਼: ਅਨੰਦ ਸ਼ਰਮਾ !    ਹੈਰੋਇਨ ਸਮੇਤ ਨੌਜਵਾਨ ਕਾਬੂ !    ਸ਼੍ਰੋਮਣੀ ਅਕਾਲੀ ਦਲ ਦੀ ਸਿਧਾਂਤਕ ਅਸਪੱਸ਼ਟਤਾ !    ਸਦਾ ਹੀ ਲੱਗਿਆ ਰਹੇ ਚੋਣ ਜ਼ਾਬਤਾ !    ਸਿੱਖਿਆ ਦੇ ਪਸਾਰ ਤੋਂ ਅਵੇਸਲੇ ਰਾਜਨੀਤਕ ਦਲ !    

ਅਕਾਲੀ ਦਲ ਮਹਿਲਾ ਮੰਡਲ ਦੀਆਂ ਮੈਂਬਰਾਂ ਕਾਂਗਰਸ ਵਿੱਚ ਸ਼ਾਮਲ

Posted On January - 12 - 2017
ਪਿੰਡ ਦੱਪਰ ਵਿੱਚ ਮਹਿਲਾ ਮੰਡਲ ਦੀਆਂ ਮੈਂਬਰਾਂ ਕਾਂਗਰਸ ਪਾਰਟੀ ਨੂੰ ਸਮਰਥਨ ਦਿੰਦੀਆਂ ਹੋਈਆਂ।  ਫੋਟੋ: ਭੱਟੀ

ਪਿੰਡ ਦੱਪਰ ਵਿੱਚ ਮਹਿਲਾ ਮੰਡਲ ਦੀਆਂ ਮੈਂਬਰਾਂ ਕਾਂਗਰਸ ਪਾਰਟੀ ਨੂੰ ਸਮਰਥਨ ਦਿੰਦੀਆਂ ਹੋਈਆਂ। ਫੋਟੋ: ਭੱਟੀ

ਪੱਤਰ ਪੇ੍ਰਕ
ਲਾਲੜੂ, 11 ਜਨਵਰੀ
ਪੰਜਾਬ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੇ ਜਨਸੰਪਰਕ ਅਭਿਆਨ ਵਿਚ ਅੱਜ ਉਸ ਸਮੇਂ ਤੇਜ਼ੀ ਆਈ ਜਦੋਂ ਨੇੜਲੇ ਪਿੰਡ ਦੱਪਰ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਹਿਲਾ ਮੰਡਲ ਮੈਂਬਰਾਂ ਨੇ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ  ਕੀਤਾ।
ਦੱਪਰ ਵਿੱਚ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਮਹਿਲਾ ਮੰਡਲ ਆਗੂ ਬਲਵੀਰ ਕੌਰ, ਸੁਨੀਤਾ ਰਾਣੀ,  ਜੀਤ ਕੌਰ,  ਜੋਗਿੰਦਰ ਕੌਰ, ਭੋਲੀ,  ਗੁੱਡੀ,  ਹਰਦੇਵ ਕੌਰ, ਅਮਰਜੀਤ ਕੌਰ, ਰਿੰਪੀ ਦੇਵੀ  ਸਮੇਤ ਦਰਜਨਾਂ ਔਰਤਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੋਵੇਗਾ ਅਤੇ ਉਹ ਹੁਣ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਜਾ ਕੇ ਪ੍ਰਚਾਰ ਕਰਨਗੀਆਂ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਮ ਲੋਕਾਂ ਦੇ ਭਲੇ ਲਈ ਕੋਈ ਕੰਮ ਨਹੀਂ ਕੀਤੇ, ਜਿਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੀਆਂ ਔਰਤਾਂ ਦਾ ਸਵਾਗਤ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੀਆਂ ਔਰਤਾਂ ਵਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾਬਸੀ  ਹਲਕੇ ਵਿਚ ਕਾਂਗਰਸ ਪਾਰਟੀ ਦੀ ਜਿੱਤ ਅੰਦਰ ਔਰਤਾਂ ਦੀ ਭੂਮਿਕਾ ਅਹਿਮ ਹੋਵੇਗੀ। ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੀਆਂ ਔਰਤਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।


Comments Off on ਅਕਾਲੀ ਦਲ ਮਹਿਲਾ ਮੰਡਲ ਦੀਆਂ ਮੈਂਬਰਾਂ ਕਾਂਗਰਸ ਵਿੱਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.