ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਮਾਨ ਤੇ ਮੁਸਤਫ਼ਾ ਦੀ ਸ਼ਿਕਾਇਤ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਸੰਸਦ ਮੈਂਬਰ ਤੇ ‘ਆਪ’ ਆਗੂ ਭਗਵੰਤ ਮਾਨ ’ਤੇ ਲੋਕਾਂ ਨੂੰ ਭੜਕਾਉਣ ਦੇ ਦੋਸ਼ ਲਾਏ ਹਨ। ਚੋਣ ਕਮਿਸ਼ਨ ਨੂੰ ਸੌਂਪੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਆਗੂ ਜੋ ਵਿਧਾਨ ਸਭਾ ਚੋਣਾਂ ਦੌਰਾਨ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਨ ਤੇ ਪਾਰਟੀ ਦੇ ਮੁੱਖ ਪ੍ਰਚਾਰਕ ਵੀ ਹਨ, ਵੱਲੋਂ ਆਮ ਜਨਤਾ ਨੂੰ ਅਕਾਲੀ ਆਗੂਆਂ ’ਤੇ ਹਮਲੇ ਕਰਨ ਲਈ ਉਕਸਾਇਆ ਜਾ ਰਿਹਾ ਹੈ। ਅਕਾਲੀ ਦਲ ਨੇ ‘ਆਪ’ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਮਾਲੇਰਕੋਟਲਾ ਤੋਂ ਕਾਂਗਰਸ ਦੀ ਉਮੀਦਵਾਰਾ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫਾ (ਡੀਜੀਪੀ) ਦੀ ਸ਼ਿਕਾਇਤ ਕਰਦਿਆਂ ਪੁਲੀਸ ਅਧਿਕਾਰੀ ’ਤੇ ਮਲੇਰਕੋਟਲਾ ਹਲਕੇ ਅੰਦਰ ਆਪਣੀ ਪਤਨੀ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਦੋਸ਼ ਲਾਏ ਹਨ।


Comments Off on ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਮਾਨ ਤੇ ਮੁਸਤਫ਼ਾ ਦੀ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.