ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਅਕਾਲੀ-ਭਾਜਪਾ ਗੱਠਜੋੜ ਦਾ ਮੁਕਾਬਲਾ ਸਿਰਫ਼ ਕਾਂਗਰਸ ਨਾਲ: ਸੁਖਬੀਰ

Posted On January - 11 - 2017
ਮਹਿਲ ਕਲਾਂ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ।

ਮਹਿਲ ਕਲਾਂ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ।

ਪਰਸ਼ੋਤਮ ਬੱਲੀ
ਬਰਨਾਲਾ, 11 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਉਮੀਦਵਾਰ ਅਜੀਤ ਸਿੰਘ ਸ਼ਾਂਤ ਦੇ ਹੱਕ ਵਿੱਚ ਹੀਰਾ ਪੈਲੇਸ ਵਿੱਚ ਪਾਰਟੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਸਿੱਧਾ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੈ, ਕਿਉਕਿ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਹੈ। ਇਸ ਕਰਕੇ ਅਕਾਲੀ-ਭਾਜਪਾ ਗੱਠਜੋੜ ਤੀਜੀ ਵਾਰ ਸਰਕਾਰ ਬਣਾਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ 117 ਹਲਕਿਆਂ ਵਿੱਚ ਜਾ ਕੇ ਦੇਖਿਆ ਹੈ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿੱਚ 2012 ਦੇ ਮੁਕਾਬਲੇ ਵੱਧ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਮਾਝੇ ਤੇ ਦੁਆਬੇ ਵਿੱਚ ‘ਆਪ’ ਦੀ ਲਹਿਰ 5 ਤੋਂ 10 ਫ਼ੀਸਦੀ ਹੈ। ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ‘ਆਪ’ ਨੂੰ ਇੱਕ ਵੀ ਸੀਟ ਮਿਲਦੀ ਦਿਖਾਈ ਨਹੀਂ ਦੇ ਰਹੀ। ਕੁੱਲ ਮਿਲਾ ਕੇ ਪੰਜਾਬ ਵਿੱਚ ‘ਆਪ’ 10 ਸੀਟਾਂ ਦਾ ਅੰਕੜਾ ਵੀ ਨਹੀਂ ਪਾਰ ਕਰ ਸਕਦੀ। ਉਨ੍ਹਾਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਹੋਰੀਂ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਕੇ ਸੂਬੇ ਦਾ ਪਾਣੀ ਖੋਹਣ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਵਾਰ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਵਿੱਚ ਪਾਰਟੀ ਵਰਕਰ ਤੇ ਆਗੂ ਪਿੰਡ ਪੱਧਰ, ਜ਼ੋਨ ਪੱਧਰ ਤੇ ਹਲਕਾ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਪੰਜਾਬ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਚੇਅਰਮੈਨੀਆਂ ਅਤੇ ਪਾਰਟੀ ਦੇ ਜਥੇਬੰਦਕ ਢਾਚੇਂ ਵਿੱਚ ਢੁਕਵੀਆਂ ਨੁਮੁਾਇੰਦਗੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੇ ਵਰਕਰ ਤਕੜੇ ਹੋਣਗੇ ਤਾਂ ਹੀ ਮੁੜ ਸਰਕਾਰਾਂ ਬਣ ਸਕਦੀਆਂ ਨੇ ਸ੍ਰੀ ਬਾਦਲ ਨੇ ਕਿਹਾ ਕਿ ਪਾਰਟੀ ਤੋਂ ਬਾਗ਼ੀ ਹੋ ਕੇ ਆਜ਼ਾਦ ਚੋਣ ਲੜ ਰਹੇ ਗੋਬਿੰਦ ਸਿੰਘ ਕਾਂਝਲਾ ਸਿਰਫ਼ 4 ਤੋਂ 5 ਹਜ਼ਾਰ ਵੋਟ ਹੀ ਖ਼ਰਾਬ ਕਰ ਸਕਦੇ ਨੇ ਪਰ ਜਿੱਤ ਅਕਾਲੀ ਦਲ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਮਨਪ੍ਰੀਤ ਸਿੰਘ ਬਾਦਲ ਪਾਰਟੀ ਛੱਡ ਕੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਪਰ ਉਨ੍ਹਾਂ ਦੇ ਸਮਰਥਕਾਂ ਨੇ ਅਕਾਲੀ ਦਲ ਦਾ ਹੀ ਸਾਥ ਦਿੱਤਾ। ਉਨ੍ਹਾਂ ਕਿਹਾ ਕਿ 16 ਜਨਵਰੀ ਨੂੰ ਉਮੀਦਵਾਰ ਅਜੀਤ ਸਿੰਘ ਸ਼ਾਂਤ ਦੇ ਹੱਕ ਵਿੱਚ ਕੀਤੀ ਜਾ ਰਹੀ ਰੈਲੀ ਦਾ ਵਿਸ਼ਾਲ ਇਕੱਠ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ।

ਸੈਲਫੀਆਂ ਲਈ ਧੱਕਾ-ਮੁੱਕੀ ਹੁੰਦੇ ਰਹੇ ਅਕਾਲੀ

ਸੁਖਬੀਰ ਬਾਦਲ ਨੇ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਵਰਕਰਾਂ ਨੂੰ ਸੁਝਾਅ ਦੇਣ ਲਈ ਸਟੇਜ ਤੋਂ ਬਾਹਰ ਬੁਲਾਇਆ ਤਾਂ ਵਰਕਰ ਸੁਝਾਅ ਦੇਣ ਦੀ ਸੈਲਫੀ ਲੈਣ ਲਈ ਧੱਕਾ-ਮੁੱਕੀ ਹੁੰਦੇ ਰਹੇ। ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਦੀ ਗ਼ੈਰ-ਹਾਜ਼ਰੀ ਵੀ ਰੜਕਦੀ ਰਹੀ ਤੇ ਸਟੇਜ ’ਤੇ ਬੋਲਣ ਵਾਲਿਆਂ ਨੇ ਸ੍ਰੀ ਢੀਡਸਾਂ ਦਾ ਜ਼ਿਕਰ ਤੱਕ ਨਹੀਂ ਕੀਤਾ।


Comments Off on ਅਕਾਲੀ-ਭਾਜਪਾ ਗੱਠਜੋੜ ਦਾ ਮੁਕਾਬਲਾ ਸਿਰਫ਼ ਕਾਂਗਰਸ ਨਾਲ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.