ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    ਨਰਕਵਾਸੀ ਮੇਰਾ ਬਾਪ !    ਹੋ ਹੀ ਜਾਂਦਾ ਹੈ ਮੁਹੱਬਤ ਦੇ ਵਿੱਚ ਇਸ ਤਰ੍ਹਾਂ... !    ਸੱਭਿਆਚਾਰਕ ਸ਼ਬਦਾਵਲੀ ਵਾਲੀਆਂ ਖੋਜ ਭਰਪੂਰ ਪੁਸਤਕਾਂ !    ਯਾਦਾਂ ਦੀ ਪਟਾਰੀ ਦੀਆਂ ਕੁਝ ਕਤਰਨਾਂ !    ਪੰਜਾਬ ਯੂਨੀਵਰਸਿਟੀ - ਲਾਹੌਰ ਤੋਂ ਚੰਡੀਗੜ੍ਹ ਤਕ !    ਸੰਜੀਦਾ ਹਾਲਾਤ ਦਾ ਬਿਆਨ !    ਉੱਘੇ ਸਾਹਿਤਕਾਰ ਦਾ ਜੀਵਨ ਤੇ ਰਚਨਾ !    ਪ੍ਰਸਿੱਧ ਅਰਥ ਸ਼ਾਸਤਰੀ ਦੀਆਂ ਜੀਵਨ ਝਲਕਾਂ !    

ਅਕਾਲ ਡਿਗਰੀ ਕਾਲਜ ਫਾਰ ਵਿਮੈਨ ’ਚ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

Posted On January - 11 - 2017
ਅਕਾਲ ਡਿਗਰੀ ਕਾਲਜ ਫਾਰ ਵਿਮੈਨ ਵਿੱਚ ਵਿਦਿਆਰਥਣ ਨੂੰ ਸਰਟੀਫਿਕੇਟ ਦਿੰਦੇ ਹੋਏ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਤੇ ਟਰੈਫ਼ਿਕ ਪੁਲੀਸ ਅਧਿਕਾਰੀ।  ਫੋਟੋ: ਲਾਲੀ

ਅਕਾਲ ਡਿਗਰੀ ਕਾਲਜ ਫਾਰ ਵਿਮੈਨ ਵਿੱਚ ਵਿਦਿਆਰਥਣ ਨੂੰ ਸਰਟੀਫਿਕੇਟ ਦਿੰਦੇ ਹੋਏ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਤੇ ਟਰੈਫ਼ਿਕ ਪੁਲੀਸ ਅਧਿਕਾਰੀ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜਨਵਰੀ
ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਵਿਖੇ ਈਕੋ ਕਲੱਬ  ਵਲੋਂ ਟਰੈਫਿਕ ਨਿਯਮਾਂ ਅਤੇ ਮੁੱਢਲੀ ਸਹਾਇਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਦੀ ਅਗਵਾਈ ਹੇਠ ਹੋਏ ਸੈਮੀਨਾਰ ਦੌਰਾਨ ਜ਼ਿਲ੍ਹਾ ਟਰੈਫਿਕ ਪੁਲੀਸ ਵਿਭਾਗ ਵਲੋਂ ਵਿਦਿਆਰਥਣਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਹਰਪ੍ਰੀਤ ਸਿੰਘ (ਐਸ.ਪੀ.ਟਰੈਫਿਕ ਸਿਕਿਊਰਟੀ) ਨੇ ਦੱਸਿਆ ਕਿ ਰੋਡ ’ਤੇ ਚੇਤਨ ਰਹਿਣਾ ਚਾਹੀਦਾ ਹੈ ਤੇ ਗੱਡੀ ਚਲਾਉਂਦਿਆਂ ਹਮੇਸ਼ਾ ਟਰਫਿਕ ਨਿਯਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਹਰਦੀਪ ਸਿੰਘ ਬਡੂੰਗਰ(ਇੰਸਪੈਕਟਰ ਟਰੈਫਿਕ ਰੇਂਜ) ਨੇ ਟਰੈਫਿਕ ਨਿਯਮਾਂ ਨਾਲ ਸਬੰਧਿਤ ਪੈਂਫਲੇਟ ਵਿਦਿਆਰਥਣਾਂ ਨੂੰ ਵੰਡੇ। ਟਰੈਫਿਕ ਇੰਚਾਰਜ਼ ਪਵਨ ਕੁਮਾਰ ਨੇ ਵੀ ਵਿਦਿਆਰਥਣਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਸ੍ਰੀ ਕਾਕਾ ਰਾਮ ਵਰਮਾ ਨੇ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ ਤੋਂ ਜਾਣੂ ਕਰਵਾਇਆ। ਸਟੇਜ ਸੰਚਾਲਨ ਪੰਜਾਬੀ ਵਿਭਾਗ ਮੁੱਖੀ ਗੁਰਬਰਜੇਸ਼ ਕੌਰ ਨੇ ਕੀਤਾ ਅਤੇ ਹਰਪ੍ਰੀਤ ਨੇ ਸਮੂਹ ਸਟਾਫ਼ ਸਮੇਤ ਵਿਦਿਆਰਥੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ।


Comments Off on ਅਕਾਲ ਡਿਗਰੀ ਕਾਲਜ ਫਾਰ ਵਿਮੈਨ ’ਚ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.