ਪਾਕਿ 2000 ਦੇ ਨੋਟ ਦੀ ਨਕਲ ’ਚ ਸਫਲ !    ਵਿਆਹ ਦੀਆਂ ਰਸਮਾਂ ’ਤੇ ਭਾਰੂ ਪਈ ਮੰਡੀ !    ਝੂਠ ਦੇ ਪੈਰ !    ਖੁਸ਼ੀਆਂ ਦੀ ਵਿਗਿਆਨਕ ਰਵਾਇਤ ਨਿੰਮ ਬੰਨ੍ਹਣਾ !    ਸਾਡੇ ਖੂਹ ਉੱਤੇ ਵਸਦਾ ਰੱਬ ਨੀਂ... !    ਸੋਹਣੇ ਸਰੂਪ ਵਾਲਾ ਹੁਸਨੈਨੀ ਪਿੱਦਾ !    ਜ਼ਿੰਦਗੀ ਦੀ ਖ਼ੂਬਸੂਰਤੀ ਦਾ ਜਸ਼ਨ ਹੈ ਮੁਸਕਰਾਹਟ !    ਅੱਗ ਬੁਝਾਉਣ ਵਾਲਾ ਲਾਲ ਸਿਲੰਡਰ !    ਕਿਵੇਂ ਕਰੀਏ ਨੁਕਤਾਚੀਨੀ ? !    ਗੋਵਿੰਦਾ ਦੇ ਬਹਾਨੇ ‘ਆ ਗਿਆ ਹੀਰੋ’ !    

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਦਾ ਅੰਤਿਮ ਸੰਸਕਾਰ

Posted On January - 12 - 2017
ਭਾਈ ਬਲਦੇਵ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਅਰਦਾਸ ਕਰਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ।

ਭਾਈ ਬਲਦੇਵ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਅਰਦਾਸ ਕਰਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ।

ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਭਾਈ ਬਲਦੇਵ ਸਿੰਘ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਭਾਈ ਬਲਦੇਵ ਸਿੰਘ ਅੰਦਰ ਕੌਮੀ ਜਜ਼ਬਾ ਕੁਟ-ਕੁਟ ਕੇ ਭਰਿਆ ਹੋਇਆ ਸੀ ਅਤੇ ਉਹ ਗੁਰਸਿੱਖੀ ਜੀਵਨ ਜਿਉਂਦਿਆਂ ਹੋਰਨਾਂ ਲਈ ਹਮੇਸ਼ਾ ਪ੍ਰੇਰਕ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਦੱਸਦਿਆਂ ਉਨ੍ਹਾਂ ਭਾਈ ਬਲਦੇਵ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ।
ਇਸੇ ਦੌਰਾਨ ਭਾਈ ਬਲਦੇਵ ਸਿੰਘ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਲੋਈ ਤੇ ਦੁਸ਼ਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਇਆ ਗਿਆ।ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਭਾਈ ਬਲਦੇਵ ਸਿੰਘ ਨੇ ਬੱਬਰ ਖਾਲਸਾ ਰਾਹੀਂ ਸਿੱਖ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਦੀ ਸਤਕਾਰਿਤ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਤੇ ਜਥਾ ਇੰਟਰਨੈਸ਼ਨਲ ਦਾ ਆਪਸ ਵਿਚ ਗੂੜਾ ਰਿਸ਼ਤਾ ਹੈ ਤੇ ਲੰਮੇ ਸਮੇਂ ਤੋਂ ਇਕਜੁਟਤਾ ਨਾਲ ਧਰਮ ਪ੍ਰਚਾਰ ਦੀ ਸੇਵਾ ਨਿਭਾਅ ਰਹੇ ਹਨ।


Comments Off on ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਦਾ ਅੰਤਿਮ ਸੰਸਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.