ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਅਬੋਹਰ ਹਲਕੇ ਤੋਂ ਪਹਿਲੇ ਦਿਨ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ

Posted On January - 11 - 2017
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਂਦੇ ਹੋਏ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ। - ਫੋਟੋ: ਜੱਸ

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਂਦੇ ਹੋਏ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ। – ਫੋਟੋ: ਜੱਸ

ਪੱਤਰ ਪ੍ਰੇਰਕ
ਫਾਜ਼ਿਲਕਾ, 11 ਜਨਵਰੀ
ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਅਸ਼ੋਕ ਕੁਮਾਰ ਪੁੱਤਰ ਰਾਮ ਨਿਵਾਸ ਨੇ ਵਿਧਾਨ ਸਭਾ ਹਲਕਾ 81-ਅਬੋਹਰ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 18 ਜਨਵਰੀ ਤੱਕ ਚੱਲੇਗੀ। 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਰਿਟਰਨਿੰਗ ਅਫ਼ਸਰਾਂ ਵੱਲੋਂ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਵਿਧਾਨ ਸਭਾ ਹਲਕੇ ਜਲਾਲਾਬਾਦ,  ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਦੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰ ਵੱਲੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਵਿੱਚ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਦਿੱਤਾ ਜਾਣਾ ਹੈ।
ਫ਼ਰੀਦਕੋਟ(ਨਿੱਜੀ ਪੱਤਰ ਪ੍ਰੇਰਕ):  ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲੇ ਦਿਨ ਦੋ ਉਮੀਦਵਾਰਾਂ ਨੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਆਪਣੀ ਕਰੀਬ 1 ਕਰੋੜ ਰੁਪਏ ਦੀ ਜਾਇਦਾਦ ਦਾ ਖੁਲਾਸਾ ਕੀਤਾ ਹੈ ਜਦਕਿ ਉਸ ਦੀ ਪਤਨੀ ਕੋਲ 31 ਲੱਖ ਰੁਪਏ ਦੀ ਜਾਇਦਾਦ ਹੈ। ਦਸਵੀਂ ਪਾਸ ਗੁਰਬਖਸ਼ ਸਿੰਘ ਖਿਲਾਫ਼ ਕੋਈ ਵੀ ਫੌ਼ਜਦਾਰੀ ਪਰਚਾ ਦਰਜ ਨਹੀਂ। ਇਸੇ ਤਰ੍ਹਾਂ ਡਾ. ਜੀਵਨਜੋਤ ਕੌਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਕਿਹਾ ਕਿ ਨਾਮਜ਼ਦਗੀਆਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਕੀਤੀ ਜਾ ਰਹੀ ਹੈ।


Comments Off on ਅਬੋਹਰ ਹਲਕੇ ਤੋਂ ਪਹਿਲੇ ਦਿਨ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.