ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਅਰਵਿੰਦ ਕੇਜਰੀਵਾਲ ਦੀ ਕਹਿਣੀ ਤੇ ਕਥਨੀ ਵਿੱਚ ਫਰਕ: ਢੀਂਡਸਾ

Posted On January - 12 - 2017
ਸੁਖਦੇਵ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੀ ਬੈਠੇ ਹਨ। -ਫੋਟੋ: ਸੋਢੀ

ਸੁਖਦੇਵ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੀ ਬੈਠੇ ਹਨ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ(ਮੁਹਾਲੀ), 11 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਦੋਗਲੀ ਨੀਤੀ ਅਪਨਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਐਸਵਾਈਐਲ ਦੇ ਮੁੱਦੇ ’ਤੇ ਕੇਜਰੀਵਾਲ ਦੀ ਅਸਲੀਅਤ ਲੋਕਾਂ ਸਾਹਮਣੇ ਆ ਚੁੱਕੀ ਹੈ। ‘ਆਪ’ ਆਗੂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਹ ਪੰਜਾਬ ਵਿੱਚ ਕੁਝ ਤੇ ਦਿੱਲੀ ਵਿੱਚ ਕੁਝ ਹੋਰ ਬੋਲਦੇ ਹਨ। ਉਹ ਅੱਜ ਇੱਥੇ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸਨ।
ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਪਿਛਲੇ ਦਰਵਾਜ਼ੇ ਰਾਹੀਂ ਸੂਬੇ ਦਾ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਨੂੰ ਅਕਾਲੀ ਦਲ ਦੀ ਟਿਕਟ ਉਨ੍ਹਾਂ ਦਾ ਜਵਾਈ ਹੋਣ ਦੇ ਨਾਤੇ ਨਹੀਂ, ਸਗੋਂ ਮੁਹਾਲੀ ਦਾ ਡੀਸੀ ਹੁੰਦਿਆਂ ਲੋਕਾਂ ਦੀ ਪੂਰੀ ਇਮਾਨਦਾਰੀ ਨਾਲ ਕੀਤੀ ਗਈ ਸੇਵਾ ਕਰਕੇ ਮਿਲੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਲਾਕੇ ਦੀਆਂ ਪੰਚਾਇਤਾਂ ਨਾਲ ਸਿੱਧੀ ਗੱਲ ਕੀਤੀ ਸੀ ਅਤੇ ਕੈਪਟਨ ਸਿੱਧੂ ਦੀ ਕਾਰਗੁਜ਼ਾਰੀ ਬਾਰੇ ਚੰਗੀ ਰਿਪੋਰਟ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਲਿਆ ਹੈ। ਸਾਰੇ ਅਕਾਲੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਉਨ੍ਹਾਂ ਦੀ ਚੋਣ ਮੁਹਿੰਮ ਚਲਾ ਰਹੇ ਹਨ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਕਾਂਗਰਸੀ ਵੀ ਕੋਈ ਦੁੱਧ ਧੋਤੇ ਨਹੀਂ ਹਨ। ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਹੁੰਦਿਆਂ ਮੁਫ਼ਤ ਬਿਜਲੀ-ਪਾਣੀ ਅਤੇ ਆਟਾ-ਦਾਲ ਸਕੀਮ ਬੰਦ ਕਰ ਦਿੱਤੀ ਸੀ ਅਤੇ ਚੁੰਗੀ ਲਾਗੂ ਕਰਕੇ ਆਮ ਲੋਕਾਂ ਤੇ ਵਪਾਰੀਆਂ ’ਤੇ ਵਿੱਤੀ ਬੋਝ ਪਾਇਆ ਸੀ। ਇਹੀ ਨਹੀਂ ਕੈਪਟਨ ਨੇ ਆਪਣੇ ਸ਼ਾਸਨ ਦੌਰਾਨ ਨਾ ਕੇਵਲ ਸਰਕਾਰੀ ਨੌਕਰੀਆਂ ’ਤੇ ਪਾਬੰਦੀ ਲਾਈ ਸੀ ਸਗੋਂ ਪਿਛਲੀ ਬਾਦਲ ਸਰਕਾਰ ਵੇਲੇ ਨੌਕਰੀਆਂ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਬਰਖ਼ਾਸਤ ਕਰ ਦਿੱਤੀਆਂ ਹਨ। ਲਿਹਾਜ਼ਾ ਰਾਜ ਦੇ ਲੋਕਾਂ ਨੂੰ ਹੁਣ ਕੈਪਟਨ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਸ੍ਰੀ ਢੀਂਡਸਾ ਦੇ ਪਤਿਆਉਣ ਕਾਰਨ ਸਾਬਕਾ ਕੌਂਸਲਰ ਬੀਬੀ ਮਨਮੋਹਨ ਕੌਰ ਨੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨਗਰ ਨਿਗਮ ਚੋਣਾਂ ਵਿੱਚ ਸੀਨੀਅਰ ਲੀਡਰਸ਼ਿਪ ਦੀ ਅਣਦੇਖੀ ਤੋਂ ਖ਼ਫ਼ਾ ਹੋ ਕੇ ਤਤਕਾਲੀ ਮਹਿਲਾ ਕੌਂਸਲਰ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।


Comments Off on ਅਰਵਿੰਦ ਕੇਜਰੀਵਾਲ ਦੀ ਕਹਿਣੀ ਤੇ ਕਥਨੀ ਵਿੱਚ ਫਰਕ: ਢੀਂਡਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.