ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਅੱਠ ਜਥੇਬੰਦੀਆਂ ਦੇ ਆਗੂਆਂ ਨੇ ਨਹਿਰੂ ਕਾਲਜ ਵਿਚ ਵੰਡਿਆ ਐਲਾਨਨਾਮਾ

Posted On January - 11 - 2017
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਆਗੂ ਵਿਦਿਆਰਥੀਆਂ ਨੂੰ ਐਲਾਨਨਾਮਾ ਵੰਡਦੇ ਹੋਏ। ਫੋਟੋ: ਮਾਨ

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਆਗੂ ਵਿਦਿਆਰਥੀਆਂ ਨੂੰ ਐਲਾਨਨਾਮਾ ਵੰਡਦੇ ਹੋਏ। ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 11 ਜਨਵਰੀ
ਅੰਮ੍ਰਿਤਸਰ ਦੇ ਜੱਲ੍ਹਿਆਂ ਵਾਲੇ ਬਾਗ਼ ਤੋਂ ਵਿਦਿਆਰਥੀ ਨੌਜਵਾਨ ਜਥੇਬੰਦੀਆਂ ਵੱਲੋਂ ਜਾਰੀ ਕੀਤੇ ਗਏ ਐਲਾਨਨਾਮੇ ਨੂੰ ਵਿਦਿਆਰਥੀ ਨੌਜਵਾਨਾਂ ਦੇ ਹੱਥਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਇਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ, ਇਨਕਲਾਬੀ ਨੌਜਵਾਨ ਸਭਾ, ਸਰਬ ਭਾਰਤ ਨੌਜਵਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਜਨਵਾਦੀ ਨੌਜਵਾਨ ਸਭਾ ਵੱਲੋਂ ਸਾਂਝੇ ਤੌਰ ‘ਤੇ ਵਿਦਿਆਰਥੀ ਨੌਜਵਾਨ ਨੂੰ ਐਲਾਨਨਾਮਾ ਵੰਡਿਆ ਗਿਆ। ਇੱਕਠ ਨੂੰ ਸੰਬੋਧਨ ਕਰਦਿਆਂ ਸੁਖਜੀਤ ਰਾਮਾਨੰਦੀ, ਜਸਵਿੰਦਰ ਕਾਕਾ, ਹਰਿੰਦਰ ਬਾਜਵਾ, ਅਜੈ ਫਿਲੌਰ, ਹਰਮਨਦੀਪ ਸਿੰਘ ਹਿੰਮਤਪੁਰਾ, ਸੁਖਜਿੰਦਰ ਮਹੇਸ਼ਵਰੀ, ਜਸਵਿੰਦਰ ਸਿੰਘ ਦੇਸੀ, ਸਵਰਨਜੀਤ ਸਿੰੰਘ ਦਲਿਓ ਨੇ ਅੱਡੋ-ਅੱਡੀ ਤਕਰੀਰਾਂ ਵਿਚ ਕਿਹਾ ਕਿ ਤਮਾਮ ਸੱਤਾਧਾਰੀ ਪਾਰਟੀਆਂ ਆਪਣੇ ਸਿਆਸੀ ਮਨੋਰਥਾਂ ਦੀ ਪੂਰਤੀ ਲਈ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਦਿਆਰਥੀ ਨੌਜਵਾਨਾਂ ਲਈ ਸਿੱਖਿਆ, ਰੁਜ਼ਗਾਰ ਤੇ ਸਿਹਤ ਸਹੂਲਤਾਂ ਦੀ ਗਾਰੰਟੀ ਲਈ ਵਿਦਿਆਰਥੀ ਨੌਜਵਾਨਾਂ ਦੇ ਮੁੱਦਿਆਂ ਨੂੰ ਉਭਾਰਨ ਲਈ ‘ਵਿਦਿਆਰਥੀ ਨੌਜਵਾਨ ਐਲਾਨ-ਨਾਮਾ’ ਜਾਰੀ ਕੀਤਾ ਗਿਆ ਹੈ।
ਵਿਦਿਆਰਥੀ ਨੌਜਵਾਨ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਨਿੱਜੀਕਰਨ ਪੱਖੀ ਨਵ-ਉਦਾਰਵਾਦੀ ਨੀਤੀਆਂ ਉੱਪਰ ਪਹਿਰਾ ਦੇਣ ਵਾਲੀਆਂ ਸੱਤਾਧਾਰੀ ਪਾਰਟੀਆਂ ਕਦੇ ਵੀ ਵਿਦਿਆਰਥੀ ਨੌਜਵਾਨਾਂ ਦੇ ਬੁਨਿਆਦੀ ਮੁੱਦਿਆਂ ਦਾ ਸਹੀ ਹੱਲ ਪੇਸ਼ ਨਹੀਂ ਕਰ ਸਕਦੀਆਂ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਸੱਚ-ਮੁੱਚ ਵਿਦਿਆਰਥੀ ਨੌਜਵਾਨਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਹਨ ਤਾਂ ਅਸੀਂ ਉਨ੍ਹਾਂ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੰਦੇ ਹਾਂ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਰੁਜ਼ਗਾਰ ਦੇ ਮੌਕੇ ਨਵ-ਉਦਾਰਵਾਦੀ ਨੀਤੀਆਂ ਦੇ ਚੱਲਦੇ ਹੋਏ ਲਗਾਤਾਰ ਸਿਮਟਦੇ ਜਾ ਰਹੇ ਹਨ, ਸਿੱਖਿਆ ਆਮ ਲੋਕਾਂ ਲਈ ਦੂਰ ਦੀ ਕੌਡੀ ਬਣਦੀ ਜਾ ਰਹੀ ਹੈ ਅਤੇ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ ਤਾਂ ਅਜਿਹੇ ਸਮੇਂ ਵਿਦਿਆਰਥੀ ਨੌਜਵਾਨ ਐਲਾਨਨਾਮਾ ਅੰਨ੍ਹੀ ਗਲੀ ਦੇ ਮੋੜ ਖੜ੍ਹੀ ਜਵਾਨੀ ਲਈ ਰਾਹ ਦਰਸਾਵਾਂ ਬਣੇਗਾ।
ਇਸ ਮੌਕੇ ਨਿਰਭੈ ਸਿੰਘ ਬੁਰਜ ਹਰੀ, ਪ੍ਰਕਾਸ਼ ਸਿੰਘ ਉੱਭਾ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਸਰਦੂਲਗੜ੍ਹ, ਬਿੰਦਰ ਸਿੰਘ ਅਹਿਮਦਪੁਰ, ਬਲਦੀਪ ਸਿੰਘ ਪੂਨੀਆਂ, ਰਾਜਦੀਪ ਭੀਖੀ, ਸੁਖਦੀਪ ਕੌਰ, ਬੇਅੰਤ ਕੌਰ, ਗੁਰਵਿੰਦਰ ਸਿੰਘ, ਮਨਦੀਪ ਸਿੰਘ, ਰੇਸ਼ਮ ਸਿੰਘ ਨੇ ਵੀ ਸੰਬਧਨ ਕੀਤਾ।


Comments Off on ਅੱਠ ਜਥੇਬੰਦੀਆਂ ਦੇ ਆਗੂਆਂ ਨੇ ਨਹਿਰੂ ਕਾਲਜ ਵਿਚ ਵੰਡਿਆ ਐਲਾਨਨਾਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.