ਭਾਜਪਾ ਅਤੇ ਕਾਂਗਰਸ ਹੋਈਆਂ ‘ਆਪ’ ਦੁਆਲੇ !    ਸੁਧਾਰ ਕਾਲਜ ਨੇ ਜਿੱਤੀ ਪੰਜਾਬ ’ਵਰਸਿਟੀ ਹਾਕੀ ਚੈਂਪੀਅਨਸ਼ਿਪ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ ਦਾ ਮਸਲਾ !    ਨੌਕਰੀਆਂ ਲਈ ਭਟਕਣ ਦੀ ਬਜਾਏ ਉੱਦਮੀ ਬਣਨ ਦੀ ਲੋੜ !    ਨੌਜਵਾਨ ਤੇ ਫੈਸ਼ਨਪ੍ਰਸਤੀ !    ਕਿਵੇਂ ਦੂਰ ਕਰੀਏ ਬੋਰਡ ਦੀਆਂ ਪ੍ਰੀਖਿਆਵਾਂ ਦਾ ਡਰ ? !    ਕੇਂਦਰੀ ਬਜਟ: ਮਾਇਆਵਤੀ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦਾ ਸਵਾਗਤ !    ਰਾਹੁਲ ਨੂੰ ਕੁੜਤੇ ਦੀ ਤਰਪਾਈ ਲਈ ਹਜ਼ਾਰ ਦਾ ਚੈੱਕ ਘੱਲਿਆ !    ਰਾਜਨੀਤਕ ਵਿੰਗ ਸਰਵੇ ਤੋਂ ਬਾਅਦ ਉਮੀਦਵਾਰਾਂ ਦੇ ਸਮਰਥਨ ਦਾ ਲਵੇਗਾ ਫੈਸਲਾ: ਡੇਰਾ ਮੁਖੀ !    

‘ਆਪਣਾ ਪੰਜਾਬ ਪਾਰਟੀ’ ਵੱਲੋਂ ਸ਼ਮਿੰਦਰ ਕੌਰ ਨੂੰ ਪਟਿਆਲਾ ਦਿਹਾਤੀ ਤੋਂ ਟਿਕਟ

Posted On January - 11 - 2017

ਖੇਤਰੀ ਪ੍ਰਤੀਨਿਧ
11001CD _SHAMINDER KAUR CANDIDATE FOR APNA PUNJAB PARTYਪਟਿਆਲਾ, 11 ਜਨਵਰੀ
‘ਆਪਣਾ ਪੰਜਾਬ ਪਾਰਟੀ’ ਵੱਲੋਂ ਪਟਿਆਲਾ ਦਿਹਾਤੀ ਹਲਕੇ ਤੋਂ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਸ਼ਮਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ| ਉਨ੍ਹਾਂ ਐਮਬੀਏ ਕੀਤੀ ਹੈ| ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਰਹੇ ਸ਼ਮਿੰਦਰ ਕੌਰ ਦੀ ਰਾਜਨੀਤਕ ਤੌਰ ‘ਤੇ ਇਸੇ ਪਾਰਟੀ ਨਾਲ਼ ਹੀ ਪਹਿਲੀ ਸਾਂਝ ਹੈ|
ਇਸ ਤੋਂ ਪਹਿਲਾਂ ਆਪਣਾ ਪੰਜਾਬ ਪਾਰਟੀ ਵੱਲੋਂ ਹਲਕਾ ਘਨੌਰ ਤੋਂ ਸ਼ਰਨਜੀਤ ਸਿੰਘ ਜੋਗੀਪੁਰ, ਨਾਭਾ ਤੋਂ ਜਰਨੈਲ ਸਿੰਘ ਨਾਭਾ, ਸ਼ੁਤਰਾਣਾ ਤੋਂ ਸੁਖਦੇਵ ਸਿੰਘ ਵਰਕੀਆ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਜਦਕਿ ਅਜੇ ਵੀ ਪਟਿਆਲਾ ਸਿਟੀ, ਸਨੌਰ, ਸਮਾਣਾ ਤੇ ਰਾਜਪੁਰਾ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ| ਇਸੇ ਦੌਰਾਨ ਸਾਬਕਾ ਐਮਪੀ ਜਥੇਦਾਰ ਲਹਿਣਾ ਸਿੰਘ ਤੁੜ ਦੇ ਪੁੱਤਰ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਤੁੜ ਨੂੰ ਹਲਕਾ ਸਨੌਰ ਤੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ, ਜਿਸ ਦਾ ਐਲਾਨ ਅਗਲੀ ਸੂਚੀ ਵਿੱਚ ਕੀਤਾ ਜਾਵੇਗਾ| ਸੰਪਰਕ ਕਰਨ ‘ਤੇ ਪਾਰਟੀ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਨੇ ਵੀ ਅਜਿਹੇ ਸੰਕੇਤ ਦਿੱਤੇ ਹਨ| ਸ੍ਰੀ ਜੋਗੀਪੁਰ ਦਾ ਕਹਿਣਾ ਸੀ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾ ਰਿਹਾ ਹੈ|


Comments Off on ‘ਆਪਣਾ ਪੰਜਾਬ ਪਾਰਟੀ’ ਵੱਲੋਂ ਸ਼ਮਿੰਦਰ ਕੌਰ ਨੂੰ ਪਟਿਆਲਾ ਦਿਹਾਤੀ ਤੋਂ ਟਿਕਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.