ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

‘ਆਪ’ ਤੇ ਅਕਾਲੀ-ਭਾਜਪਾ ਵਿਚਕਾਰ ਗੰਢ-ਤੁੱਪ ਜੱਗ ਜ਼ਾਹਿਰ: ਬਲਬੀਰ ਸਿੱਧੂ

Posted On January - 12 - 2017
ਧਰਮਗੜ੍ਹ ਵਿੱਚ ਅਕਾਲੀ ਦਲ ਛੱਡਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਬਲਬੀਰ ਸਿੰਘ ਸਿੱਧੂ। ਫ਼ੋਟੋ ਚਿੱਲਾ

ਧਰਮਗੜ੍ਹ ਵਿੱਚ ਅਕਾਲੀ ਦਲ ਛੱਡਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਬਲਬੀਰ ਸਿੰਘ ਸਿੱਧੂ। ਫ਼ੋਟੋ ਚਿੱਲਾ

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ. ਨਗਰ(ਮੁਹਾਲੀ), 11 ਜਨਵਰੀ
ਵਿਧਾਨ ਸਭਾ ਹਲਕਾ ਮੁਹਾਲੀ  ਤੋਂ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਦਰਮਿਆਨ ਗੰਢ-ਤੁੱਪ ਹੈ ਅਤੇ ਇਹ ਜੱਗ ਜ਼ਾਹਿਰ ਹੋ ਚੁੱਕੀ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਮੁਹਾਲੀ ਚੋਣ ਦਫ਼ਤਰ ਦਾ ਉਦਘਾਟਨ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ‘ਆਪ’ ਦੀ ਉਮੀਦਵਾਰ ਰਹੀ ਗੁਲ ਪਨਾਗ ਦੇ ਪਿਤਾ ਲੈਫਟੀਨੈਂਟ ਜਨਰਲ(ਰਿਟਾ.) ਹਰਚਰਨਜੀਤ ਸਿੰਘ ਪਨਾਗ ਵੱਲੋਂ ਕੀਤੇ ਜਾਣ ਨਾਲ ਦੋਹਾਂ ਪਾਰਟੀਆਂ ਦੀ ਅੰਦਰੂਨੀ ਸਾਂਝ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਨ੍ਹਾਂ ਮੁਹਾਲੀ ਹਲਕੇ ਦੇ ਵੋਟਰਾਂ ਨੂੰ ਇਹ ਗੱਲ ਸਮਝਦਿਆਂ ਚੋਣਾਂ ਵਿੱਚ ਕਾਂਗਰਸ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ।
ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਵੀ ਚੋਣ ਪ੍ਰਚਾਰ ਕੀਤਾ। ਬਾਰ ਐਸੋਸੀਏਸ਼ਨ ਦੇ ਦਫ਼ਤਰ ਵਿੱਚ ਵਕੀਲਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਮਰਥਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਜ਼ਿਲ੍ਹੇ ਦੇ ਵਕੀਲਾਂ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉੱਧਰ ਸ੍ਰੀ ਸਿੱਧੂ ਦੀ ਪਤਨੀ ਦਲਜੀਤ ਕੌਰ ਸਿੱਧੂ ਨੇ ਅੱਜ ਫੇਜ਼-6 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਾਲ ਕੌਂਸਲਰ ਨਰੈਣ ਸਿੰਘ ਸਿੱਧੂ, ਗੁਰਦੇਵ ਸਿੰਘ ਚੌਹਾਨ, ਪ੍ਰਿੰਸੀਪਲ ਮਹਿੰਦਰ ਸਿੰਘ ਢਿੱਲੋਂ, ਅਮਨਪ੍ਰੀਤ ਕੌਰ ਗਿੱਲ, ਏਕਨੂਰ ਕੌਰ ਤੇ ਮਹਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।
ਇਸੇ ਦੌਰਾਨ ਪਿੰਡ ਧਰਮਗੜ੍ਹ ਵਿੱਚ ਹੋਏ ਇੱਕ ਸਮਾਰੋਹ ਦੌਰਾਨ ਅਕਾਲੀ ਸਮਰਥਕ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦੇ ਮੁਖੀਆਂ ਦਾ ਸ੍ਰੀ ਸਿੱਧੂ ਵੱਲੋਂ ਸਵਾਗਤ ਕੀਤਾ ਗਿਆ।

ਹੁਕਮਰਾਨ ਧੜੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ: ਮੱਛਲੀ ਕਲਾਂ

ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਵੱਲੋਂ ਬਲਬੀਰ ਸਿੰਘ ਸਿੱਧੂ ’ਤੇ ਹਲਕੇ ਵਿੱਚ ਕੋਈ ਗ੍ਰਾਂਟ ਨਾ ਵੰਡੇ ਜਾਣ ਦੇ ਦੋਸ਼ਾਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ। ਇੱਕ ਲਿਖਤੀ ਬਿਆਨ ਰਾਹੀਂ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਹਲਕੇ ਦੇ ਵੋਟਰ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ੍ਰੀ ਸਿੱਧੂ ਨੇ ਉਨ੍ਹਾਂ ਲਈ ਕੀ ਕੀਤਾ ਹੈ, ਇਸ ਕਰਕੇ ਉਨ੍ਹਾਂ ਨੂੰ ਹੁਕਮਰਾਨ ਧੜੇ ਦੇ ਉਮੀਦਵਾਰ ਕੋਲੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਭਾਵੇਂ ਹੁਕਮਰਾਨ ਗੱਠਜੋੜ ਦੀ ਸਰਕਾਰ ਨੇ ਸ੍ਰੀ ਸਿੱਧੂ ਨੂੰ ਹਲਕੇ ਲਈ ਕੋਈ ਗ੍ਰਾਂਟ ਨਹੀਂ ਦਿੱਤੀ ਪਰ ਇਸ ਦੇ ਬਾਵਜੂਦ ਉਨ੍ਹਾਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਕੋਟੇ ਵਿੱਚੋਂ ਛੇ ਕਰੋੜ ਦੀਆਂ ਗ੍ਰਾਂਟਾਂ ਹਲਕੇ ਦੇ ਵਿਕਾਸ ਕਾਰਜਾਂ ਲਈ ਵੰਡੀਆਂ ਹਨ।


Comments Off on ‘ਆਪ’ ਤੇ ਅਕਾਲੀ-ਭਾਜਪਾ ਵਿਚਕਾਰ ਗੰਢ-ਤੁੱਪ ਜੱਗ ਜ਼ਾਹਿਰ: ਬਲਬੀਰ ਸਿੱਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.