ਪੰਥ ਵਿਰੋਧੀ ਤਾਕਤਾਂ ਨੇ ਘਟਾਈ ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟ ਫ਼ੀਸਦ: ਮਾਨ !    ਪਾਵਰਕੌਮ ਵੱਲੋਂ ਕੱਟਿਆ ਟੈਂਕੀ ਦਾ ਕੁਨੈਕਸ਼ਨ ਪਿੰਡ ਵਾਸੀਆਂ ਨੇ ਜੋੜਿਆ !    ਟਰੰਪ ਭਲਕੇ ਕਰੇਗਾ ਨਵੇਂ ਆਵਾਸ ਹੁਕਮ ’ਤੇ ਹਸਤਾਖ਼ਰ !    ਬਸਪਾ ’ਚ ਸ਼ਾਮਲ ਹੋਣ ਵਾਲਾ ਯੂਪੀ ਦਾ ਮੰਤਰੀ ਬਰਤਰਫ਼ !    ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ !    ਗੁਰਮਿਹਰ ਦੇ ਹੱਕ ਵਿੱਚ ਸਮਾਜਿਕ ਸ਼ਖ਼ਸੀਅਤਾਂ ਦੀ ਬਣਨ ਲੱਗੀ ਲਹਿਰ !    ਮਹਿੰਦੀ ਭਰਾਵਾਂ ਖ਼ਿਲਾਫ਼ ਕੇਸ ’ਚ ਗਵਾਹਾਂ ਦੇ ਬਿਆਨ ਦਰਜ !    ਰੁਲਦਾ ਸਿੰਘ ਕਤਲ ਕੇਸ ’ਚ ਗੋਲਡੀ ਨੇ ਪੇਸ਼ੀ ਭੁਗਤੀ !    ਪੜ੍ਹਾਈ ਦੇ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਸਰਗਰਮੀਆਂ ਵੀ ਜ਼ਰੂਰੀ: ਉੱਭਾ !    ਧਰਮ, ਸਿਆਸਤ ਤੇ ਸੁਆਰਥ !    

‘ਆਪ’ ਦੀ ਦਿੱਲੀ ਤੋਂ ਪੁੱਜੀ ਟੀਮ ਨੇ ਘਰ ਘਰ ਮੰਗੀਆਂ ਵੋਟਾਂ

Posted On January - 11 - 2017
ਭੁੱਚੋ ਮੰਡੀ ਵਿੱਚ ਘਰ ਘਰ ਜਾ ਕੇ ਵੋਟਾਂ ਮੰਗਣ ਮੌਕੇ ਚੋਣ ਪ੍ਰਚਾਰ ਕਰਦੇ ਹੋਏ ‘ਆਪ’ ਆਗੂ ਤੇ ਵਰਕਰ। ਫੋਟੋ: ਗੋਇਲ

ਭੁੱਚੋ ਮੰਡੀ ਵਿੱਚ ਘਰ ਘਰ ਜਾ ਕੇ ਵੋਟਾਂ ਮੰਗਣ ਮੌਕੇ ਚੋਣ ਪ੍ਰਚਾਰ ਕਰਦੇ ਹੋਏ ‘ਆਪ’ ਆਗੂ ਤੇ ਵਰਕਰ। ਫੋਟੋ: ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 11 ਜਨਵਰੀ
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਤੇਜ਼ ਕਰਦਿਆਂ ਦਿੱਲੀ ਤੋਂ ਪੁੱਜੀ ਨੌਜਵਾਨਾਂ ਦੀ ਟੀਮ ਨੇ ਸ਼ਹਿਰ ’ਚ ਵੋਟਾਂ ਮੰਗੀਆਂ ਤੇ ਹਿੰਦੀ ਭਾਸ਼ਾ ’ਚ ‘ਬਈਆ ਮੋਹਰ ਕਹਾਂ ਲਗਾਓਗੇ, ਝਾੜੂ ਪੇ, ਝਾੜੂ ਪੇ’ ਦੇ ਨਾਅਰੇ ਲਾਏ।
ਇਸ ਟੀਮ ਵਿੱਚ ਦਿੱਲੀ ਦੇ ਵਿਧਾਇਕ ਨਿਤਿਨ ਤਿਆਗੀ ਦੇ ਨਿਰਦੇਸ਼ ’ਤੇ ਲਕਸ਼ਮੀ ਨਗਰ ਦੇ ਵਿਕਰਮ ਪਿਵਾਲ, ਆਰਪੀ ਸਿੰਘ, ਸ਼ੁਕਲਾ, ਵਿਜੈ ਅਨੰਦ, ਦਿਲਪ੍ਰੀਤ ਸਿੰਘ, ਭੁੱਚੋ ਤੋਂ ਬ੍ਰਿਛ ਭਾਨ ਬਾਂਸਲ, ਪੀਐਸ ਚੌਹਾਨ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸੇਖੋਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਨੂੰ ਸਿਖਰ ’ਤੇ ਪਹੁੰਚਾਉਣ ਲਈ ਜਲਦੀ ਹੀ ਦਿੱਲੀ ਦੇ ਵਿਧਾਇਕ ਪੰਜਾਬ ਵਿੱਚ ਪਹੁੰਣਗੇ।
ਉਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਲੋਕ ਹਿੱਤ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਦੌਰਾਨ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ, ਗੁੰਡਾਗਰਦੀ, ਨਸ਼ੇ, ਬੇਰੁਜਗਾਰੀ ਤੇ ਬੇਇਨਸਾਫ਼ੀ ਨੇ ਪੰਜਾਬੀਆਂ ਨੂੰ ਤਬਾਹ ਕਰ ਦਿੱਤਾ ਹੈ। ਹੁਣ ਸਮਾਂ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਰੁਜ਼ਗਾਰ ਦੇਣ ਤੇ ਇਨਸਾਫ਼ ਨੂੰ ਘਰ ਘਰ ਪਹੁੰਚਾਉਣ ਦਾ। ਉਨ੍ਹਾਂ ਨੇ ਪਾਰਟੀ ਵੱਲੋਂ ਤਿਆਰ ਕੀਤੇ ਦਲਿਤ ਵਰਗ ਤੇ ਕਿਸਾਨ ਮਜ਼ਦੂਰ ਚੋਣ ਮਨੋਰਥ ਪੱਤਰ ਦੇ ਮੁੱਖ ਅੰਸ਼ਾਂ ਬਾਰੇ ਪੈਂਫ਼ਲੈੱਟ ਵੀ ਵੰਡੇ।


Comments Off on ‘ਆਪ’ ਦੀ ਦਿੱਲੀ ਤੋਂ ਪੁੱਜੀ ਟੀਮ ਨੇ ਘਰ ਘਰ ਮੰਗੀਆਂ ਵੋਟਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.