ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

‘ਆਪ’ ਨੇ ਅੰਮ੍ਰਿਤਸਰ ਕੇਂਦਰੀ ਤੋਂ ਮੁੜ ਉਮੀਦਵਾਰ ਬਦਲਿਆ

Posted On January - 11 - 2017
ਪ੍ਰੋ. ਦਰਬਾਰੀ ਲਾਲ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤੇ ਜਾਣ ਦਾ ਦ੍ਰਿਸ਼।

ਪ੍ਰੋ. ਦਰਬਾਰੀ ਲਾਲ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤੇ ਜਾਣ ਦਾ ਦ੍ਰਿਸ਼।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਜਨਵਰੀ
ਆਮ ਆਦਮੀ ਪਾਰਟੀ ਵਾਸਤੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਦੀ ਚੋਣ ਸਿਰਦਰਦੀ ਬਣ ਗਈ ਹੈ, ਜਿਸ ਤਹਿਤ ਅੱਜ ਤੀਜੀ ਵਾਰ ਉਮੀਦਵਾਰ ਦੀ ਚੋਣ ਕੀਤੀ ਗਈ ਹੈ। ਪਾਰਟੀ ਨੇ ਪਹਿਲਾਂ ਚੁਣੇ ਉਮੀਦਵਾਰ ਪ੍ਰੋ. ਦਰਬਾਰੀ ਲਾਲ ਨੂੰ ਰੱਦ ਕਰਦਿਆਂ ਹੁਣ ਡਾ. ਅਜੈ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਧਰ ਪ੍ਰੋ. ਦਰਬਾਰੀ ਲਾਲ ਵੀ ‘ਆਪ’ ਦਾ ਝਾੜੂ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
‘ਆਪ’ ਵੱਲੋਂ ਇੱਕ ਹਫ਼ਤੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਲਈ ਤਿੰਨ ਉਮੀਦਵਾਰ ਬਣਾਏ ਗਏ ਹਨ। ਸਭ ਤੋਂ ਪਹਿਲਾਂ ਕੈਪਟਨ ਰਜਿੰਦਰ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਸੀ, ਜਿਸ ਦਾ ਪਾਰਟੀ ਵਲੰਟੀਅਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਅਤੇ ਉਮੀਦਵਾਰ ਨੂੰ ਕੇਂਦਰੀ ਹਲਕੇ ਵਿੱਚ ਖੜੇ ਕਾਂਗਰਸੀ ਉਮੀਦਵਾਰ ਦਾ ਨੇੜਲਾ ਦੱਸਿਆ ਗਿਆ। ਇਸ ਵਿਰੋਧ ਤੋਂ ਬਾਅਦ 24 ਘੰਟਿਆਂ ਵਿੱਚ ਹੀ ਪਾਰਟੀ ਨੇ ਇਸ ਉਮੀਦਵਾਰ ਨੂੰ ਰੱਦ ਕਰਕੇ ਪ੍ਰੋ. ਦਰਬਾਰੀ ਲਾਲ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ, ਪਰ ਪਾਰਟੀ ਵਲੰਟੀਅਰਾਂ ਨੇ ਇਸ ਉਮੀਦਵਾਰ ਦਾ ਵੀ ਵਿਰੋਧ ਕੀਤਾ। ਪ੍ਰੋ. ਦਰਬਾਰੀ ਲਾਲ 2002 ਵਿੱਚ ਕਾਂਗਰਸ ਸਰਕਾਰ ਵੇਲੇ ਡਿਪਟੀ ਸਪੀਕਰ ਸਨ। 2014 ਵਿਚ ਲੋਕ ਸਭਾ ਚੋਣਾਂ ਸਮੇਂ ਉਹ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਬੀਤੇ ਦਿਨ ਭਾਜਪਾ ਛੱਡ ਕੇ ‘ਆਪ’ ਦੇ ਉਮੀਦਵਾਰ ਬਣੇ ਸਨ। ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰੋ. ਦਰਬਾਰੀ ਲਾਲ ਖ਼ਿਲਾਫ਼ ਭ੍ਰਿਸ਼ਟਾਚਾਰ ਸਬੰਧੀ ਕੁਝ ਦੋਸ਼ ਸਨ, ਜਿਸ ਕਾਰਨ ਉਨ੍ਹਾਂ ਦੀ ਉਮੀਦਵਾਰੀ ਰੱਦ ਕੀਤੀ ਗਈ ਹੈ।
ਨਾਟਕੀ ਢੰਗ ਨਾਲ ਕੱਟੀ ਦਰਬਾਰੀ ਲਾਲ ਦੀ ਟਿਕਟ
ਚੰਡੀਗੜ੍ਹ(ਟ.ਨ.ਸ): ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਨੇ ਅੱਜ ਬਾਅਦ ਦੁਪਹਿਰ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਦਰਬਾਰੀ ਲਾਲ ਦੀ ਟਿਕਟ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਕੱਟੀ ਗਈ ਹੈ। ਫਿਰ ਪਾਰਟੀ ਦੇ ਮੁੱਖ ਦਫ਼ਤਰ ਨੇ 37 ਮਿੰਟਾਂ ਬਾਅਦ ਦੂਸਰਾ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਦਰਬਾਰੀ ਲਾਲ ਦੀ ਟਿਕਟ ਉਨ੍ਹਾਂ ਦੇ ਬਿਮਾਰ ਹੋਣ ਕਾਰਨ ਨਹੀਂ ਸਗੋਂ ਉਨ੍ਹਾਂ ਉਪਰ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਕੱਟੀ ਗਈ ਹੈ।


Comments Off on ‘ਆਪ’ ਨੇ ਅੰਮ੍ਰਿਤਸਰ ਕੇਂਦਰੀ ਤੋਂ ਮੁੜ ਉਮੀਦਵਾਰ ਬਦਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.