ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਆਮ ਆਦਮੀ ਪਾਰਟੀ ਸੀਟਾਂ ਦਾ ਤੋੜੇਗੀ ਰਿਕਾਰਡ: ਸੰਜੇ ਸਿੰਘ

Posted On January - 11 - 2017
ਫਤਿਹਗੜ੍ਹ ਚੂੜੀਆਂ ਵਿੱਚ ਚੋਣ ਪ੍ਰਚਾਰ ਦੌਰਾਨ ‘ਆਪ’ ਆਗੂ ਸੰਜੇ ਸਿੰਘ, ਗੁਰਪ੍ਰੀਤ ਵੜੈਚ ਤੇ ਹੋਰ। -ਫੋਟੋ: ਨਾਗਰਾ

ਫਤਿਹਗੜ੍ਹ ਚੂੜੀਆਂ ਵਿੱਚ ਚੋਣ ਪ੍ਰਚਾਰ ਦੌਰਾਨ ‘ਆਪ’ ਆਗੂ ਸੰਜੇ ਸਿੰਘ, ਗੁਰਪ੍ਰੀਤ ਵੜੈਚ ਤੇ ਹੋਰ। -ਫੋਟੋ: ਨਾਗਰਾ

ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 11 ਜਨਵਰੀ
ਆਮ ਆਦਮੀ ਪਾਰਟੀ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦੀ ਅਗਵਾਈ ਹੇਠ ਉਮੀਦਵਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸੀਟਾਂ ਦਾ ਰਿਕਾਰਡ ਟੁੱਟੇਗਾ ਅਤੇ ਹਰ ਹਲਕੇ ਦੀ ਸੀਟ ਸ਼ਾਨੋਂ-ਸ਼ੌਕਤ ਨਾਲ ਜਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਚਿਆਂ ਅਤੇ ਖ਼ਰਚਿਆਂ ਦੀ ਸਰਕਾਰ ਚੱਲ ਰਹੀ ਹੈ ਅਤੇ ਦੋਨਾਂ ਪਾਰਟੀਆਂ ਨੇ ਪੰਜਾਬ ਨੂੰ ਮਿਲ ਕੇ ਕੰਗਾਲ ਕੀਤਾ ਹੈ। ਸੰਜੇ ਸਿੰਘ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਨਾਜਾਇਜ਼ ਪਰਚੇ ਪਹਿਲ ਦੇ ਅਧਾਰ ‘’ਤੇ ਰੱਦ ਕੀਤੇ ਜਾਣਗੇ ਅਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਨੋਟਬੰਦੀ ਸਬੰਧੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਗੁਮਰਾਹ ਹੈ।
ਇਸ ਮੌਕੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ‘ਆਪ’ ਉਮੀਦਵਾਰ ਗੁਰਵਿੰਦਰ ਸਿੰਘ ਸ਼ਾਮਪੁਰਾ, ਪ੍ਰੀਤਮ ਸਿੰਘ ਬੱਬੂ, ਸੁਰਿੰਦਰ ਕੁਮਾਰ, ਵਿਕਰਮਜੀਤ ਧਾਲੀਵਾਲ ਕੈਨੇਡਾ ਅਤੇ ਸੁਖਜਿੰਦਰ ਸਿੰਘ ਦਾਬਾਂਵਾਲਾ  ਨੇ ਨਵੇਂ ਚੋਣ ਦਫ਼ਤਰ ਦਾ ਉਦਘਾਟਨ  ਕੀਤਾ।
ਦੀਨਾਨਗਰ (ਪੱਤਰ ਪ੍ਰੇਰਕ): ਇਥੇ  ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਛੀਨਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਪਹੁੰਚੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ 100 ਤੋਂ ਜ਼ਿਆਦਾ ਸੀਟਾਂ ਜਿੱਤ ਕੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅਕਾਲੀਆਂ ਬਾਰੇ ਦਿੱਤੇ ਇੱਕ ਬਿਆਨ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਕੇ ਅਕਾਲੀ ਦਲ ਵੱਲੋਂ ਬੇਵਜ੍ਹਾ ਤੂਲ ਦਿੱਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਅਸਲੀਅਤ ਵਿੱਚ ਇਹ ਲੋਕ ‘ਆਪ’ ਦੀ ਚੜ੍ਹਤ ਦੇਖ ਕੇ ਬੁਖ਼ਲਾਹਟ ਵਿੱਚ ਆ ਗਏ ਹਨ। ਉਨ੍ਹਾਂ ‘ਆਪ’ ਦਾ ਮੁਕਾਬਲਾ ਅਕਾਲੀ-ਭਾਜਪਾ ਗੱਠਬੰਧਨ ਨਾਲ ਹੋਣ ਦੀ ਗੱਲ ਆਖ਼ੀ ਅਤੇ ਕਿਹਾ ਕਿ ਕਾਂਗਰਸ ਤਾਂ ਚੋਣ ਮੈਦਾਨ ’ਚ ਕਿਤੇ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ‘ਆਪ’ ਉੱਤੇ ਦਿੱਲੀ ਤੋਂ ਹੋਣ ਦਾ ਇਲਜ਼ਾਮ ਲਗਾਉਣ ਵਾਲੀ ਕਾਂਗਰਸ ਪਾਰਟੀ ਦੇ ਸਾਰੇ ਹੁਣ ਫ਼ੈਸਲੇ ਦਿੱਲੀ ’ਚ ਬੈਠੀ ਹਾਈਕਮਾਂਨ ਕਰ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ। ਉਨ੍ਹਾਂ ਦੀਨਾਨਗਰ ਦੇ ਸਰਵਪੱਖੀ ਵਿਕਾਸ ਲਈ ਜੋਗਿੰਦਰ ਸਿੰਘ ਛੀਨਾ ਦੇ ਹੱਕ ਵਿੱਚ ਵੋਟਾਂ ਮੰਗੀਆਂ।       ਉਮੀਦਵਾਰ ਜੋਗਿੰਦਰ ਸਿੰਘ ਛੀਨਾ ਨੇ ਦਾਅਵਾ ਕੀਤਾ ਕਿ ਦੀਨਾਨਗਰ ਹਲਕੇ ਅੰਦਰ ‘ਆਪ’ ਦੀ ਸਥਿਤੀ ਬੇਹੱਦ ਮਜ਼ਬੂਤ ਹੈ ਅਤੇ ਪਿੰਡਾਂ ’ਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸ੍ਰੀ ਹਰਗੋਬਿੰਦਪੁਰ( ਪੱਤਰ ਪ੍ਰੇਰਕ): ਸੰਜੇ ਸਿੰਘ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ‘ਆਪ’ ਉਮੀਦਵਾਰ ਅਮਰਪਾਲ ਸਿੰਘ ਦੇ ਹੱਕ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੀ ਨੌਜਵਾਨੀ ਤੇ ਕਿਸਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਦੇ ਸਾਰੇ ਕਾਰੋਬਾਰਾਂ ’ਤੇ ਅਕਾਲੀ ਦਲ ਨੇ ਆਪਣਾ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਾਬੂ ਨਹੀਂ ਕੀਤਾ ਗਿਆ ਅਤੇ ਆਪ ਦੀ ਸਰਕਾਰ ਬਣਦਿਆਂ ਹੀ ਦੋਸ਼ੀਆਂ ਨੂੰ ਤੁਰੰਤ ਕਾਬੂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਵਪਾਰੀ ਸੂਬੇ ਤੋਂ ਬਾਹਰ ਹਿਜਰਤ ਕਰ ਚੁੱਕੇ ਹਨ। ਸਰਕਾਰ ਬਣਨ ਉਪਰੰਤ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਨੂੰ ਵਿੱਦਿਅਕ ਖੇਤਰ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰ ਅਮਰਪਾਲ ਸਿੰਘ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।। ਇਸ ਮੌਕੇ ਅਸ਼ੋਕ ਨਾਂਗਲੀ, ਬਲਜੀਤ ਕੌਰ, ਅਮਰਪਾਲ ਸਿੰਘ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਚੀਮਾ, ਗੁਰਬਚਨ ਸਿੰਘ, ਨਿਰਮਲ ਸਿੰਘ ਹਾਜ਼ਰ ਸਨ।


Comments Off on ਆਮ ਆਦਮੀ ਪਾਰਟੀ ਸੀਟਾਂ ਦਾ ਤੋੜੇਗੀ ਰਿਕਾਰਡ: ਸੰਜੇ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.