ਭਾਜਪਾ ਅਤੇ ਕਾਂਗਰਸ ਹੋਈਆਂ ‘ਆਪ’ ਦੁਆਲੇ !    ਸੁਧਾਰ ਕਾਲਜ ਨੇ ਜਿੱਤੀ ਪੰਜਾਬ ’ਵਰਸਿਟੀ ਹਾਕੀ ਚੈਂਪੀਅਨਸ਼ਿਪ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ ਦਾ ਮਸਲਾ !    ਨੌਕਰੀਆਂ ਲਈ ਭਟਕਣ ਦੀ ਬਜਾਏ ਉੱਦਮੀ ਬਣਨ ਦੀ ਲੋੜ !    ਨੌਜਵਾਨ ਤੇ ਫੈਸ਼ਨਪ੍ਰਸਤੀ !    ਕਿਵੇਂ ਦੂਰ ਕਰੀਏ ਬੋਰਡ ਦੀਆਂ ਪ੍ਰੀਖਿਆਵਾਂ ਦਾ ਡਰ ? !    ਕੇਂਦਰੀ ਬਜਟ: ਮਾਇਆਵਤੀ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦਾ ਸਵਾਗਤ !    ਰਾਹੁਲ ਨੂੰ ਕੁੜਤੇ ਦੀ ਤਰਪਾਈ ਲਈ ਹਜ਼ਾਰ ਦਾ ਚੈੱਕ ਘੱਲਿਆ !    ਰਾਜਨੀਤਕ ਵਿੰਗ ਸਰਵੇ ਤੋਂ ਬਾਅਦ ਉਮੀਦਵਾਰਾਂ ਦੇ ਸਮਰਥਨ ਦਾ ਲਵੇਗਾ ਫੈਸਲਾ: ਡੇਰਾ ਮੁਖੀ !    

ਇਸ਼ਤਿਹਾਰਾਂ ਬਾਰੇ ਅਕਾਲੀ ਦਲ, ਕਾਂਗਰਸ, ਆਪ ਅਤੇ ਬਸਪਾ ਨੂੰ ਨੋਟਿਸ

Posted On January - 12 - 2017

ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਜਨਵਰੀ
ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਜਲੰਧਰ ਵੱਲੋੋਂ ਬਿਨਾਂ ਅਗਾਊਂ ਪ੍ਰਵਾਨਗੀ ਲੈਣ ਤੋੋਂ ਮੀਡੀਆ ਇਸ਼ਤਿਹਾਰ ਜਾਰੀ ਬਦਲੇ ਚਾਰ ਰਾਜਨੀਤਕ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਇੰਡੀਅਨ ਨੈਸ਼ਨਲ ਕਾਂਗਰਸ, ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਇੰਚਾਰਜ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋੋਂ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਰਾਜਨੀਤਕ ਪਾਰਟੀ ਵੱਲੋੋਂ ਮੀਡੀਆ ਨੂੰ ਇਸ਼ਤਿਹਾਰ ਜਾਰੀ ਕਰਨ ਲਈ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਪਾਸੋੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵੱਲੋੋਂ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਇਸ਼ਤਿਹਾਰ ਛਪਵਾਏ ਗਏ ਹਨ ਜਿਸ ਕਰਕੇ ਇਨ੍ਹਾਂ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਇਹ ਨੋਟਿਸ ਜਾਰੀ ਕਰਦੇ ਹੋਏ 24 ਘੰਟੇ ਦੇ ਵਿੱਚ-ਵਿੱਚ ਜਵਾਬ ਮੰਗਿਆ ਗਿਆ ਹੈ।  ਉੁਨ੍ਹਾਂ ਕਿਹਾ ਕਿ ਜੇਕਰ ਨਿਸ਼ਚਿਤ ਸਮੇਂ ਅੰਦਰ-ਅੰਦਰ ਇਨ੍ਹਾਂ ਪਾਰਟੀਆਂ ਵੱਲੋਂ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਕਮੇਟੀ ਵੱਲੋੋਂ ਇਸ ਨੂੰ ਵਿਚਾਰਨ ਉਪਰੰਤ ਇਨ੍ਹਾਂ ਇਸ਼ਤਿਹਾਰਾਂ ਦਾ ਖਰਚ ਚੋਣ ਖਰਚ ਵਿੱਚ ਜੋੜਿਆ ਜਾਵੇਗਾ।
ਸ਼ਿਕਾਇਤ ਹੋਣ ਤੋਂ ਬਾਅਦ ਚੋਣ ਕਮਿਸ਼ਨ ਦੇ ਹੁਕਮਾਂ ਦੀ ਹੋਈ ਪਾਲਣਾ
ਜੰਡਿਆਲਾ ਗੁਰੂ, (ਪੱਤਰ ਪੇ੍ਰਕ): ਰਾਜਸੀ ਪਾਰਟੀਆਂ ਵਲੋਂ ਆਪਣੇ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਵਿੱਚ ਇਮਾਰਤਾਂ ਤੇ ਲਗਾਏ ਹੋਰਡਿੰਗਾਂ, ਬੈਨਰਾਂ ਅਤੇ ਇਸ਼ਤਿਹਾਰਾਂ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਹੋਣ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਫਲਾਇੰਗ ਸਕੁਐਡ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਦੀ ਟੀਮ ਨੇ ਅੱਜ ਸ਼ਹਿਰ ਜੰਡਿਆਲਾ ਗੁਰੂ ਦੇ ਬਜ਼ਾਰਾਂ ਅਤੇ ਗਲੀਆਂ ਮੁਹੱਲਿਆਂ ਵਿੱਚ ਦੁਕਾਨਾਂ ਅਤੇ ਹੋਰ ਇਮਾਰਤਾਂ ਤੇ ਰਾਜਸੀ ਪਾਰਟੀਆਂ ਦੇ ਬੋਰਡ, ਬੈਨਰ ਆਦਿ ਲੱਗੇ ਹਨ, ਉਨ੍ਹਾਂ ਥਾਵਾਂ ਤੇ ਪਹੁੰਚ ਕੇ ਜਾਂਚ ਕੀਤੀ ਅਤੇ ਉਨ੍ਹਾਂ ਇਮਾਰਤਾਂ ਦੇ ਮਾਲਕਾਂ ਦੀ ਲਿਖਤੀ ਰਜ਼ਾਮੰਦੀ ਲਈ ਕਿ ਉਨ੍ਹਾਂ ਨੂੰ ਕਿਸੇ ਕਿਸਮ ਦਾ ਕੋਈ ਇਤਰਾਜ਼ ਨਹੀਂ ਹੈ| ਇਸ ਮੌਕੇ ਤੇ ਪਹੁੰਚੇ ਫਲਾਇੰਗ ਸਕੁਐਡ ਦੇ ਅਫਸਰ ਰਜਿੰਦਰ ਕੁਮਾਰ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਜਗਤਾਰ ਸਿੰਘ ਅਤੇ ਐਸ ੳ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਈ ਅਤੇ ਹਦਾਇਤ ਜਾਰੀ ਕੀਤੀ ਕੇ ਕਿਸੇ ਵੀ ਸਰਕਾਰੀ ਇਮਾਰਤ, ਬਿਜਲੀ ਦੇ ਖੰਬੇ ਅਤੇ ਰੁੱਖਾਂ ਤੇ ਰਾਜਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਸਮਗਰੀ ਨਾ ਲੱਗਣ ਦੇਣ|


Comments Off on ਇਸ਼ਤਿਹਾਰਾਂ ਬਾਰੇ ਅਕਾਲੀ ਦਲ, ਕਾਂਗਰਸ, ਆਪ ਅਤੇ ਬਸਪਾ ਨੂੰ ਨੋਟਿਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.