ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ

Posted On January - 12 - 2017
ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਛਾਪੇ ਦੌਰਾਨ ਨਸ਼ੀਲੀਆਂ ਦਵਾਈਆਂ ਦੀ ਜਾਂਚ ਕਰਦੇ ਹੋਏ। ਫੋਟੋ: ਵਿਸ਼ਾਲ ਕੁਮਾਰ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਛਾਪੇ ਦੌਰਾਨ ਨਸ਼ੀਲੀਆਂ ਦਵਾਈਆਂ ਦੀ ਜਾਂਚ ਕਰਦੇ ਹੋਏ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
ਪੁਲੀਸ ਦੇ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਸਿਹਤ ਵਿਭਾਗ ਵੱਲੋਂ ਕੀਤੀ ਸਾਂਝੀ ਕਾਰਵਾਈ ਤਹਿਤ ਬਟਾਲਾ ਰੋਡ ਦੀ ਗਲੀ ਬਾਂਕੇ ਬਿਹਾਰੀ ਸਥਿਤ ਗੋਦਾਮ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚ ਵੱਡੇ ਪੱਧਰ ’ਤੇ ਅਫੀਮ ਸ਼ਾਮਲ ਹੈ।
ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਛਾਪੇ ਦੌਰਾਨ ਕਾਮਨੀ ਨਾਂ ਦੀਆਂ ਗੋਲੀਆਂ, ਬਰਸ਼ਾ ਸਿਰਪ ਅਤੇ ਹੋਰ ਮਾਅਰਕੇ ਦੀਆਂ ਦਵਾਈਆਂ ਦੀਆਂ ਲਗਪਗ 5500 ਤੋਂ ਵੱਧ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਗਿਣਤੀ ਦੇਰ ਸ਼ਾਮ ਤੱਕ ਜਾਰੀ ਸੀ। ਐਨਸੀਬੀ ਦੇ ਜ਼ੋਨਲ ਡਾਇਰੈਕਟਰ ਕੌਸ਼ਤਬ ਸ਼ਰਮਾ ਨੇ ਦੱਸਿਆ ਕਿ ਛਾਪੇ ਦੌਰਾਨ ਬਰਾਮਦ ਕੀਤੀਆਂ ਇਨ੍ਹਾਂ ਆਯੁਰਵੈਦਿਕ ਦਵਾਈਆਂ ਦੀ ਕੀਮਤ ਲਗਪਗ 1 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਦਾ ਮਾਲਕ ਇਨ੍ਹਾਂ ਦਵਾਈਆਂ ਦੀ ਬਿਨਾਂ ਢੁਕਵੇਂ ਦਸਤਾਵੇਜ਼ ਵਿਕਰੀ ਕਰ ਰਿਹਾ ਹੈ, ਜੋ ਕਿ ਨਾਜਾਇਜ਼ ਹੈ। ਐਨਸੀਬੀ ਨੇ ਇਸ ਤੋਂ ਪਹਿਲਾਂ ਸੰਜੈ ਕੁਮਾਰ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਖਿਲਾਫ ਐਨਡੀਪੀਐਸ ਐਕਟ ਹੇਠ ਕੇਸ ਦਰਜ ਕੀਤਾ ਸੀ। ਐਨਸੀਬੀ  ਨੂੰ ਉਸ ਵੇਲੇ ਜਾਣਕਾਰੀ ਮਿਲੀ ਸੀ ਕਿ ਇਨ੍ਹਾਂ ਵਿਅਕਤੀਆਂ ਦਾ ਇਕ ਗੋਦਾਮ ਹੈ, ਜਿਸ ਵਿੱਚ ਕਰੋੜਾਂ ਰੁਪਏ ਦੀਆਂ ਦਵਾਈਆਂ ਰੱਖੀਆਂ ਹੋਈਆਂ ਹਨ। ਉਦੋਂ ਇਹ ਵਿਅਕਤੀ ਤੱਥਾਂ ਨੂੰ ਲੁਕਾਉਣ ਵਿੱਚ ਸਫਲ ਰਹੇ। ਹੁਣ ਖੁਲਾਸਾ ਹੋਇਆ ਕਿ ਇਹ ਗੋਦਾਮ ਉਨ੍ਹਾਂ ਕਿਰਾਏ ’ਤੇ ਲਿਆ ਹੋਇਆ ਸੀ। ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਕੀਤੀਆਂ ਨਸ਼ੀਲੀਆਂ ਦਵਾਈਆਂ ਵਿੱਚ ਵਧੇਰੇ ਆਯੁਰਵੈਦਿਕ ਦਵਾਈਆਂ ਹਨ, ਜਿਨ੍ਹਾਂ ਵਿੱਚ 30 ਫ਼ੀਸਦ ਤੋਂ ਵਧੇਰੇ ਅਫੀਮ ਸ਼ਾਮਲ ਹੈ। ਇਹ ਦਵਾਈਆਂ ਨਸ਼ੇੜੀਆਂ ਵੱਲੋਂ ਨਸ਼ੇ ਦੇ ਰੂਪ ਵਿੱਚ ਵਰਤੀਆਂ ਜਾਂਦੀਆਂ ਹਨ। ਛਾਪੇ ਦੀ ਜਾਣਕਾਰੀ ਮਿਲਣ ਮਗਰੋਂ ਡੀਸੀ ਬਸੰਤ ਗਰਗ, ਪੁਲੀਸ ਕਮਿਸ਼ਨਰ ਜੀ. ਨਾਗੇਸ਼ਵਰ ਰਾਓ ਅਤੇ ਪੁਲੀਸ ਦੇ ਡਿਪਟੀ ਕਮਿਸ਼ਨਰ ਗਗਨਜੀਤ ਸਿੰਘ ਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਪੁਲੀਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੋਦਾਮ ਦੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ ਅਤੇ ਦਵਾਈਆਂ ਵੀ ਕਬਜ਼ੇ ਵਿੱਚ ਲਈਆਂ ਜਾਣਗੀਆਂ।

ਚੋਣਾਂ ਦੌਰਾਨ ਨਸ਼ਾ ਤਸਕਰਾਂ ’ਤੇ ਨਾਰਕੋਟਿਕਸ ਸੈੱਲ ਦੀ ਬਾਜ਼ ਅੱਖ
ਅਜਨਾਲਾ (ਪੱਤਰ ਪ੍ਰੇਰਕ): ਨਾਰਕੋਟਿਕਸ ਕੰਟਰੋਲ ਬਿਊਰੋ ਦੇ ਉੱਚ ਅਧਿਕਾਰੀ ਰਜਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਹਰ ਵਿਧਾਨ ਸਭਾ ਖੇਤਰ ਅੰਦਰ ਨਸ਼ਿਆਂ ਦਾ ਕੰਮ ਕਰਨ ਵਾਲਿਆਂ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਜ਼ਿਲ੍ਹੇ ਵਿੱਚ ਇੱਕ ਐਸਓਪੀ ਕਮੇਟੀ ਬਣਾਈ ਗਈ ਹੈ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਰਾਜਸੀ ਪਾਰਟੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਨਸ਼ਿਆਂ ਦਾ ਲਾਲਚ ਨਾ ਦੇ ਸਕੇ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਖਾਸ ਕਰਕੇ ਸਰਹੱਦੀ ਖੇਤਰ ਅੰਦਰ ਵਿਸ਼ੇਸ਼ ਨਾਕਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇ ਉਨ੍ਹਾਂ ਨੂੰ ਕੋਈ ਵੀ ਨਸ਼ਾ ਤਸਕਰ ਦਿਖਾਈ ਦਿੰਦਾ ਹੈ ਤਾਂ ਉਹ ਤੁਰੰਤ ਸਬੰਧਤ ਥਾਣੇ ਜਾਂ ਨਾਰਕੋਟਿਕ ਸੈੱਲ ਨੂੰ ਸੂਚਿਤ ਕਰਨ।


Comments Off on ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.