ਪੰਥ ਵਿਰੋਧੀ ਤਾਕਤਾਂ ਨੇ ਘਟਾਈ ਦਿੱਲੀ ਗੁਰਦੁਆਰਾ ਚੋਣਾਂ ਦੀ ਵੋਟ ਫ਼ੀਸਦ: ਮਾਨ !    ਪਾਵਰਕੌਮ ਵੱਲੋਂ ਕੱਟਿਆ ਟੈਂਕੀ ਦਾ ਕੁਨੈਕਸ਼ਨ ਪਿੰਡ ਵਾਸੀਆਂ ਨੇ ਜੋੜਿਆ !    ਟਰੰਪ ਭਲਕੇ ਕਰੇਗਾ ਨਵੇਂ ਆਵਾਸ ਹੁਕਮ ’ਤੇ ਹਸਤਾਖ਼ਰ !    ਬਸਪਾ ’ਚ ਸ਼ਾਮਲ ਹੋਣ ਵਾਲਾ ਯੂਪੀ ਦਾ ਮੰਤਰੀ ਬਰਤਰਫ਼ !    ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ !    ਗੁਰਮਿਹਰ ਦੇ ਹੱਕ ਵਿੱਚ ਸਮਾਜਿਕ ਸ਼ਖ਼ਸੀਅਤਾਂ ਦੀ ਬਣਨ ਲੱਗੀ ਲਹਿਰ !    ਮਹਿੰਦੀ ਭਰਾਵਾਂ ਖ਼ਿਲਾਫ਼ ਕੇਸ ’ਚ ਗਵਾਹਾਂ ਦੇ ਬਿਆਨ ਦਰਜ !    ਰੁਲਦਾ ਸਿੰਘ ਕਤਲ ਕੇਸ ’ਚ ਗੋਲਡੀ ਨੇ ਪੇਸ਼ੀ ਭੁਗਤੀ !    ਪੜ੍ਹਾਈ ਦੇ ਨਾਲ ਵਿਦਿਆਰਥੀਆਂ ਲਈ ਅਕਾਦਮਿਕ ਸਰਗਰਮੀਆਂ ਵੀ ਜ਼ਰੂਰੀ: ਉੱਭਾ !    ਧਰਮ, ਸਿਆਸਤ ਤੇ ਸੁਆਰਥ !    

ਕਾਂਗਰਸੀ ਆਗੂ ਰਾਜਵਿੰਦਰ ਲੱਕੀ ਅਤੇ ਅਸ਼ੋਕ ਸਾਮਾ ‘ਆਪ’ ਵਿੱਚ ਸ਼ਾਮਲ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਬਲਾਚੌਰ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਅਤੇ ਫ਼ਾਜ਼ਿਲਕਾ ਤੋਂ ਕਾਂਗਰਸੀ ਆਗੂ ਐਡਵੋਕੇਟ ਅਸ਼ੋਕ ਸਾਮਾ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਇਥੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਐਡਵੋਕੇਟ ਲੱਕੀ ਨੇ ਆਪਣਾ ਸਿਆਸੀ ਸਫ਼ਰ ਵਿਦਿਆਰਥੀ ਆਗੂ ਦੇ ਤੌਰ ’ਤੇ ਸ਼ੁਰੂ ਕੀਤਾ ਸੀ ਅਤੇ 2004 ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਪ੍ਰਧਾਨ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਨਵਾਂ ਸ਼ਹਿਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ। ਉਨਾਂ ਨੇ 2012 ਵਿੱਚ ਕਾਂਗਰਸ ਦੀ ਟਿਕਟ ਉਤੇ ਬਲਾਚੌਰ ਤੋਂ ਵਿਧਾਨ ਸਭਾ ਚੋਣ ਲੜੀ ਸੀ। ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਅਤੇ ਵਿਜੇਇੰਦਰ ਸਿੰਗਲਾ ਦੇ ਕਰੀਬੀ ਸਮਝੇ ਜਾਂਦੇ ਲੱਕੀ ਨੂੰ ਪੰਜਾਬ ਕਾਂਗਰਸ ਦੇ ਯੂਥ ਵੈਲਫੇਅਰ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਸੀ।
ਐਡਵੋਕੇਟ ਅਸ਼ੋਕ ਸਾਮਾ ਫਾਜ਼ਿਲਕਾ ਨਾਲ ਸਬੰਧਿਤ ਹਨ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਦੇ ਕਰੀਬੀ ਰਹੇ ਹਨ। ਉਨਾਂ ਨੇ ਫਾਜ਼ਿਲਕਾ ਬਲਾਕ ਕਾਂਗਰਸ ਪ੍ਰਧਾਨ ਵਜੋਂ ਸੇਵਾਵਾਂ ਦਿੱਤੀਆਂ ਸਨ।  ਉਹ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ  ਹਨ। ਸ੍ਰੀ ਕੇਜਰੀਵਾਲ ਨੇ ਦੋਵਾਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਾਦਲਾਂ ਅਤੇ ਅਮਰਿੰਦਰ ਨੂੰ ਬਾਹਰ ਦਾ ਰਸਤਾ ਵਿਖਾ ਕੇ ਆਮ ਲੋਕਾਂ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।


Comments Off on ਕਾਂਗਰਸੀ ਆਗੂ ਰਾਜਵਿੰਦਰ ਲੱਕੀ ਅਤੇ ਅਸ਼ੋਕ ਸਾਮਾ ‘ਆਪ’ ਵਿੱਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.