ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਕਾਂਗਰਸ ਸਰਕਾਰ ਬਣੀ ਤਾਂ ਸਹੂਲਤਾਂ ਬੰਦ ਹੋ ਜਾਣਗੀਆਂ: ਬੀਬੀ ਬਾਦਲ

Posted On January - 11 - 2017
ਬੁਢਲਾਡਾ ਦੇ ਕਿਲ੍ਹਾ ਮੁਹੱਲਾ ਵਿੱਚ ਡਾ. ਨਿਸ਼ਾਨ ਸਿੰਘ ਨੂੰ ਲੱਡੂਆਂ ਨਾਲ ਤੋਲਣ ਸਮੇਂ ਬੀਬੀ ਹਰਸਿਮਰਤ ਕੌਰ ਬਾਦਲ।

ਬੁਢਲਾਡਾ ਦੇ ਕਿਲ੍ਹਾ ਮੁਹੱਲਾ ਵਿੱਚ ਡਾ. ਨਿਸ਼ਾਨ ਸਿੰਘ ਨੂੰ ਲੱਡੂਆਂ ਨਾਲ ਤੋਲਣ ਸਮੇਂ ਬੀਬੀ ਹਰਸਿਮਰਤ ਕੌਰ ਬਾਦਲ।

ਪੱਤਰ ਪ੍ਰੇਰਕ
ਬੁਢਲਾਡਾ, 11 ਜਨਵਰੀ
ਅੱਜ ਇੱਥੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਨੂੰ ਹੁਲਾਰਾਂ ਦੇਣ ਹਿੱਤ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਜਨਤਕ ਮੀਟਿੰਗਾਂ ਨੂੰ ਸੰਬੌਧਨ ਕਰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਜ਼ੋ ਸਹੂਲਤਾਂ ਪੰਜਾਬੀਆਂ ਅਕਾਲੀ ਸਰਕਾਰ ਨੇ ਦਿੱਤੀਆਂ ਉਹ ਪਿਛਲੇ 60 ਸਾਲਾਂ ਦੌਰਾਨ ਕਿਸੇ ਵੀ ਪਾਰਟੀ ਨੇ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਲਾ ਕੇ ਨੌਕਰੀਆਂ, ਸਹੂਲਤਾਂ ਤੇ ਵਿਕਾਸ ਕਾਰਜਾਂ ’ਤੇ ਵੀ ਰੋਕ ਲਾ ਦਿੱਤੀ ਗਈ ਸੀ ਤੇ ਜੇ ਕਾਂਗਰਸ ਦੀਆਂ ਗੱਲਾਂ ਵਿੱਚ ਆ ਕੇ ਦੁਬਾਰਾ ਲੋਕਾਂ ਨੇ ਗਲਤੀ ਕੀਤੀ ਤਾਂ ਸਮੂਹ ਪੰਜਾਬੀ ਲੋਕ ਦਿੱਤੀਆਂ ਗਈਆਂ ਸਹੂਲਤਾਂ ਤੋਂ ਹੱਥ ਧੋ ਬੈਠਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਬਾਰੇ ਕਿਹਾ ਕਿ ਇਹ ਪਾਰਟੀ ਪਹਿਲਾਂ ਹੀ ਦਿੱਲੀ ਦਾ ਭੱਠਾ ਬਿਠਾ ਚੁੱਕੀ ਹੈ ਹੁਣ ਉਹੀ ਹਾਲ ਪੰਜਾਬ ਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਣੇ ਹੋ ਚੁੱਕੇ ਹਨ, ਉਹ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਰੋਕਣ ਲਈ ਆਪਣੀਆ ਸਾਰੀਆਂ ਵੋਟਾਂ ਆਮ ਆਦਮੀ ਪਾਰਟੀ ਨੂੰ ਪਵਾ ਕੇ ਦਿੱਲੀ ਵਿੱਚ ਆਪ ਦੀ ਸਰਕਾਰ ਬਣਵਾਈ ਸੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਆਮ ਲੋਕਾਂ ਦੀ ਨਹੀਂ ਬਲਕਿ ਧਨਾਢਾਂ ਦੀ ਬਣਕੇ ਰਹਿ ਗਈ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਉਮੀਦਵਾਰ ਡਾ. ਨਿਸ਼ਾਨ ਸਿੰਘ ਨੂੰ ਸ਼ਹਿਰ ਦੇ ਕਈ ਵਾਰਡਾਂ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਲੱਡੂਆਂ ਨਾਲ ਵੀ ਤੋਲਿਆ ਗਿਆ।
ਇਸ ਮੌਕੇ ਮੇਵਾ ਸਿੰਘ ਦੋਦੜਾ, ਹਰਿੰਦਰ ਸਿੰਘ ਸਾਹਨੀ, ਹੰਸਾ ਸਿੰਘ ਬੀ ਈ ਓ, ਹੰਸ ਰਾਜ ਸਾਬਕਾ ਸਰਪੰਚ ਅਹਿਮਦਪੁਰ, ਸੁਭਾਸ਼ ਵਰਮਾਂ, ਸਾਬਕਾ ਨਗਰ ਕੌਸਲ ਪ੍ਰਧਾਨ ਬੀਬੀ ਬਲਵੀਰ ਕੋਰ, ਵਿੱਕੀ ਬੱਤਰਾ, ਹਾਕਮ ਸਿੰਘ ਜੱਸਲ ਆਦਿ ਹਾਜ਼ਰ ਸਨ।


Comments Off on ਕਾਂਗਰਸ ਸਰਕਾਰ ਬਣੀ ਤਾਂ ਸਹੂਲਤਾਂ ਬੰਦ ਹੋ ਜਾਣਗੀਆਂ: ਬੀਬੀ ਬਾਦਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.