ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਕੇਜਰੀਵਾਲ ਹੋਵੇਗਾ ਸੀਐਮ ਦਾ ਚਿਹਰਾ?

Posted On January - 10 - 2017

ਮਨੀਸ਼ ਸਿਸੋਦੀਆ ਦੀ ਟਿੱਪਣੀ ਨੇ ਪੈਦਾ ਕੀਤੀ ਰਾਜਸੀ ਖਲਬਲੀ

ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਤ ਅਜੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਦੇ ਹੋਏ।

ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਤ ਅਜੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਦੇ ਹੋਏ।

ਬੀ.ਐਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 10 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਤੇ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਨਾਲ ਮੀਟਿੰਗ ਲਈ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਅਸਿੱਧੇ ਤੌਰ ਉੱਤੇ ਸੰਕੇਤ ਦਿੱਤੇ ਹਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ। ਇੱਥੇ ਕਰੀਬ 15-20 ਮਿੰਟ ਤੱਕ ਚੱਲੀ ਮੀਟਿੰਗ ਉਪਰੰਤ ਦਿੱਲੀ ਦੇ ਉੱਪ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਾਥੀ ਮਨੀਸ਼ ਸਿਸੋਦੀਆ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਉੱਤੇ ਭਰੋਸਾ ਰੱਖ ਕੇ ਹੀ ਆਪਣੀ ਵੋਟ ਆਮ ਆਦਮੀ ਪਾਰਟੀ ਨੂੰ ਪਾਉਣ। ਕੇਜਰੀਵਾਲ ਜੋ ਵਾਅਦਾ ਪੰਜਾਬ ਦੀ ਜਨਤਾ ਨਾਲ ਕਰ ਰਹੇ ਹਨ, ਉਸ ਨੂੰ ਹਰ ਹਾਲ ਵਿੱਚ ਪੂਰਾ ਕਰਨਗੇ। ਸਿਸੋਦੀਆ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਪਾਰਟੀ ਵੱਲੋਂ ਜਾਣਬੁੱਝ ਕੇ ਸੋਚੀ ਸਮਝੀ ਰਣਨੀਤੀ ਤਹਿਤ ਨਹੀਂ ਕੀਤਾ ਗਿਆ ਹੈ।
ਪੰਜਾਬ ਵਿੱਚ ਸਨਅਤ ਦਾ ਲੱਕ  ਟੁੱਟਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ  ਭੇਜੇ, ਮਗਰੋਂ ਇੱਕ ਚੰਗੇ ਵਪਾਰੀ ਨੂੰ ਰਾਜ ਦਾ ਵਿੱਤ ਮੰਤਰੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਰਹੇਗੀ।
‘ਆਪ’ ਸਾਂਸਦ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪੱਥਰ ਮਾਰਨ ਲਈ ਉਕਸਾਉਣ ਦੇ ਸਾਹਮਣੇ ਆ ਰਹੇ ਮਾਮਲੇ ਬਾਰੇ ਸ੍ਰੀ ਸਿਸੋਦੀਆ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੇ ਧਿਆਨ ’ਚ ਅਜਿਹਾ ਕੋਈ ਬਿਆਨ ਨਹੀਂ ਹੈ, ਪਰ ਉਂਜ ਉਨ੍ਹਾਂ ਪੱਥਰਬਾਜ਼ੀ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣਾ ਗੁੱਸਾ 4 ਫਰਵਰੀ ਨੂੰ ਵੋਟ ਪਾ ਕੇ ਕੱਢਣ ਫਿਰ ਚਾਹੇ ਉਨ੍ਹਾਂ ਦਾ ਗੁੱਸਾ ਅਕਾਲੀ ਦਲ, ਭਾਜਪਾ ਜਾਂ ਕਾਂਗਰਸ ਖ਼ਿਲਾਫ਼ ਹੀ ਕਿਉਂ ਨਾ ਹੋਵੇ। ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਬੋਲਦਿਆਂ ਸਿਸੋਦੀਆ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇਸ਼ ਦੀ ਜਨਤਾ ਨੂੰ ਲੁੱਟ ਰਹੀ ਹੈ, ਇਸ ਲਈ ਪੰਜਾਬ ਦੇ ਲੋਕ ਹੁਣ ਝੂਠ ਦੇ ਪੁਲੰਦੇ ’ਤੇ ਵਿਸ਼ਵਾਸ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਸੰਜੀਵ ਗੌਤਮ, ਮਾਸਟਰ ਹਰਦਿਆਲ ਸਿੰਘ, ਹਰਤੇਗਵੀਰ ਸਿੰਘ ਤੇਗੀ, ਜਸਵੀਰ ਸਿੰਘ ਜੱਸੂ, ਰਾਜਾ ਆਦਿ ਹਾਜ਼ਰ ਸਨ।
ਸਿਸੋਦੀਆ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ: ਉੱਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦੀਆ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦਾ ਟਾਕਰਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਹੋਇਆ। ਹਾਲਾਂਕਿ ਗਿਆਨੀ ਗੁਰਬਚਨ ਸਿੰਘ ਨੇ ਸਿਸੋਦੀਆ ਨੂੰ ਸਿਰੋਪਾਓ ਤਾਂ ਨਹੀਂ ਦਿੱਤਾ, ਪਰ ਦੋਵਾਂ ਨੇ ਇੱਕ ਦੂਜੇ ਨਾਲ ਹੱਥ ਜ਼ਰੂਰ ਮਿਲਾਏ।

ਪੰਜਾਬੀ ਬਨਾਮ ਗ਼ੈਰ-ਪੰਜਾਬੀ ਦਾ ਵਿਵਾਦ ਮੁੜ ਉਭਰਿਆ

ਚੰਡੀਗੜ੍ਹ (ਤਰਲੋਚਨ ਸਿੰਘ): ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਆਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਅਰਵਿੰਦ ਕੇਜਰੀਵਾਲ ਦੇ ਨਾਮ ਦਾ ਭੁਲਾਵਾ ਪਾਉਣ ਕਰਕੇ ਪੰਜਾਬੀਆਂ ਉਪਰ ਗ਼ੈਰ-ਪੰਜਾਬੀਆਂ ਦਾ ਗ਼ਲਬਾ ਕਾਇਮ ਕਰਨ ਦੇ ਵਿਵਾਦ ਨੇ ਮੁੜ ਸਿਰ ਚੁੱਕ ਲਿਆ ਹੈ। ਸ੍ਰੀ ਸਿਸੋਦੀਆ ਦੇ ਇਸ ਮੁੱਦੇ ਉਪਰ ਭੰਬਲਭੂਸੇ ਵਾਲੇ ਬਿਆਨ ਦੇ ਆਉਂਦਿਆਂ ਹੀ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਪਲਾਂ ਵਿੱਚ ਹੀ ਪੰਜਾਬੀ ਬਨਾਮ ਗ਼ੈਰ-ਪੰਜਾਬੀ ਦਾ ਮੁੱਦਾ ਬਣਾ ਦਿੱਤਾ ਹੈ। ਪਿਛਲੇ ਸਮੇਂ ਜਦੋਂ ਆਮ ਆਦਮੀ ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਰਖਾਸਤ ਕੀਤਾ ਸੀ ਤਾਂ ਉਦੋਂ ਵੀ ਇਹ ਵੱਡਾ ਮੁੱਦਾ ਬਣ ਗਿਆ ਸੀ ਅਤੇ ਪਾਰਟੀ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਿਆ ਸੀ। ਪਾਰਟੀ ਨੂੰ ਚੁੱਪ ਚੁਪੀਤੇ ਪੰਜਾਬ ਵਿੱਚ ਤਾਇਨਾਤ ਦਿੱਲੀ ਦੇ 52 ਅਬਜ਼ਰਵਰਾਂ ਦਾ ਬਿਸਤਰਾ ਗੋਲ ਕਰਨਾ ਪੈ ਗਿਆ ਸੀ। ਉਪਰੰਤ ਪਾਰਟੀ ਨੇ ਪੰਜਾਬੀਆਂ ਦੇ ਗੁੱਸੇ ਨੂੰ ਭਾਂਪਦਿਆਂ ਸੂਬਾ ਪੱਧਰ ਤੋਂ ਵੀ ਦਿੱਲੀ ਦੀ ਟੀਮ ਨੂੰ ਪਿੱਛੇ ਖਿਸਕਾ ਕੇ ਪੰਜਾਬੀ ਚਿਹਰੇ ਮੂਹਰੇ ਲਿਆਂਦੇ ਸਨ। ਹੁਣ ਮਸਾਂ ਇਹ ਮੁੱਦਾ ਖ਼ਤਮ ਹੋਇਆ ਸੀ  ਕਿ ਸ੍ਰੀ ਸਿਸੋਦੀਆ ਨੇ ਅੱਜ ਇਥੇ ਮੁਹਾਲੀ ਵਿਧਾਨ ਸਭਾ ਹਲਕੇ ਦੇ ਕਸਬਾ ਬਲੌਂਗੀ ਵਿੱਚ ਚੋਣ ਸਭਾ ਦੌਰਾਨ ਇਹ ਕਹਿ ਕੇ ਮੁੜ ਇਹ ਦੱਬਿਆ ਮੁੱਦਾ ਉਛਾਲ ਦਿੱਤਾ ਕਿ ਪੰਜਾਬੀ ਇਹ ਸਮਝ ਕੇ ਵੋਟਾਂ ਪਾਉਣ ਕਿ ਸ੍ਰੀ ਕੇਜਰੀਵਾਲ ਨੇ ਹੀ ਪੰਜਾਬ ਦਾ ਮੁੱਖ ਮੰਤਰੀ ਬਣਨਾ ਹੈ। ਉਂਜ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਚੁਣੇ ਵਿਧਾਇਕ ਹੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਉਮੀਦਵਾਰ ਦੇ ਸਾਰੇ ਚਿਹਰੇ ਕੇਜਰੀਵਾਲ ਹੀ ਮੰਨੇ ਜਾਣ। ਭਾਵੇਂ ਇਨ੍ਹਾਂ ਬਿਆਨਾਂ ਵਿੱਚ ਸ੍ਰੀ ਸਿਸੋਦੀਆ ਨੇ ਸਿੱਧੇ ਤੌਰ ’ਤੇ ਸ੍ਰੀ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਨਹੀਂ ਐਲਾਨਿਆ, ਪਰ ਇਹ ਵੱਡਾ ਸਿਆਸੀ ਮੁੱਦਾ ਜ਼ਰੂਰ ਬਣ ਗਿਆ ਹੈ। ਉਧਰ ਵਿਰੋਧੀ ਧਿਰਾਂ ਨੇ ਚੁਫੇਰਿਓਂ ਇਸ ਮੁੱਦੇ ਦੀ ਨੁਕਤਾਚੀਨੀ ਕਰਦਿਆਂ ਸਿਆਸੀ ਭੂਚਾਲ ਲਿਆ ਦਿੱਤਾ ਹੈ। ਦੂਸਰੇ ਪਾਸੇ ਪਾਰਟੀ ਦਾ ਕਹਿਣਾ ਹੈ ਕਿ ਸ੍ਰੀ ਸਿਸੋਦੀਆ ਨੇ ਕਿਸੇ ਤਰ੍ਹਾਂ ਵੀ ਸ੍ਰੀ ਕੇਜਰੀਵਾਲ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਦੀ ਗੱਲ ਨਹੀਂ ਕਹੀ। ਉਨ੍ਹਾਂ ਤਾਂ ਪਾਰਟੀ ਸੁਪਰੀਮੋ ਦੀ ਪੰਜਾਬ ਦੇ ਵੋਟਰਾਂ ਨਾਲ ਸਮਰਪਣ ਭਾਵਨਾ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਸ੍ਰੀ ਕੇਜਰੀਵਾਲ ਪਾਰਟੀ ਦੇ ਮੁਖੀ ਵਜੋਂ ਇਕ-ਇਕ ਵੋਟ ਦਾ ਕਰਜ਼ ਉਤਾਰਨ ਲਈ ਵਚਨਬੱਧ ਹਨ।


Comments Off on ਕੇਜਰੀਵਾਲ ਹੋਵੇਗਾ ਸੀਐਮ ਦਾ ਚਿਹਰਾ?
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.