ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਕੌਂਸਲਰਾਂ ਤੇ ਬੀਬੀਆਂ ਵੱਲੋਂ ਅਕਾਲੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ

Posted On January - 12 - 2017
ਮੁਹਾਲੀ ਦੇ ਫੇਜ਼-10 ਵਿੱਚ ਅਕਾਲੀ-ਭਾਜਪਾ ਕੌਂਸਲਰ ਤੇ ਬੀਬੀਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ।

ਮੁਹਾਲੀ ਦੇ ਫੇਜ਼-10 ਵਿੱਚ ਅਕਾਲੀ-ਭਾਜਪਾ ਕੌਂਸਲਰ ਤੇ ਬੀਬੀਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ(ਮੁਹਾਲੀ), 11 ਜਨਵਰੀ
ਅਕਾਲੀ ਦਲ-ਭਾਜਪਾ ਦੇ ਕੌਂਸਲਰਾਂ ਅਤੇ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੇ ਅੱਜ ਇੱਥੇ ਹਲਕਾ ਮੁਹਾਲੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈਂਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਆਮ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਅਪੀਲ ਕੀਤੀ।
ਇਸੇ ਦੌਰਾਨ ਉਨ੍ਹਾਂ ਅੱਜ ਇੱਥੋਂ ਦੇ ਫੇਜ਼-7 ਅਤੇ ਫੇਜ਼-10 ਵਿੱਚ ਰੈਜ਼ੀਡੈਂਟ ਵੈੱਲਫੇਅਰ ਐਸੀਸਏਸ਼ਨਾਂ ਦੇ ਆਗੂਆਂ ਅਤੇ ਹੋਰ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਆਖਿਆ ਕਿ ਸ਼ਹਿਰ ਵਾਸੀ ਮਤਦਾਨ ਕਰਨ ਤੋਂ ਪਹਿਲਾਂ ਚੋਣ ਲੜ ਰਹੇ ਉਮੀਦਵਾਰਾਂ ਦੇ ਕੰਮਾਂ ਦਾ ਮੁਲਾਂਕਣ ਜ਼ਰੂਰ ਕਰਨ ਤਾਂ ਜੋ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਠੋਸ ਕਦਮ ਚੁੱਕੇ ਜਾ ਸਕਣ। ਇਸ ਦੌਰਾਨ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਡੀਸੀ ਤੇ ਮੰਡੀ ਬੋਰਡ ਦੇ ਸਕੱਤਰ ਰਹਿੰਦਿਆਂ ਉਨ੍ਹਾਂ ਮੁਹਾਲੀ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਜਦੋਂ ਵੀ ਸ਼ਹਿਰ ਦੀਆਂ ਐਸੋਸੀਏਸ਼ਨਾਂ ਦੇ ਮੈਂਬਰ ਅਤੇ ਕਿਸਾਨ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਂਦੇ ਸਨ ਤਾਂ ਉਹ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਯਤਨ ਕਰਦੇ ਰਹੇ ਹਨ। ਇਲਾਕੇ ਦੇ ਲੋਕਾਂ ਨੇ ਵੀ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਪੂਰਾ ਸਹਿਯੋਗ ਦਿੱਤਾ ਹੈ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਅਕਾਲੀ ਕੌਂਸਲਰ ਗੁਰਮੀਤ ਸਿੰਘ ਵਾਲੀਆ, ਗੁਰਮੁੱਖ ਸਿੰਘ ਸੋਹਲ, ਅਮਰੀਕ ਸਿੰਘ ਤਹਿਸੀਲਦਾਰ, ਭਾਜਪਾ ਦੇ ਕੌਂਸਲਰ ਅਰੁਨ ਸ਼ਰਮਾ, ਹਰਦੀਪ ਸਿੰਘ ਸਰਾਓ ਤੇ ਸੈਹਬੀ ਆਨੰਦ, ਅਕਾਲੀ ਆਗੂ ਗੁਰਮੇਲ ਸਿੰਘ ਮੋਜੋਵਾਲ, ਰਾਜਾ ਕੰਵਰਜੋਤ ਸਿੰਘ, ਜ਼ਿਲ੍ਹਾ ਅਟਾਰਨੀ(ਸੇਵਾਮੁਕਤ) ਕਰਮਿੰਦਰ ਸਿੰਘ ਬਰਾੜ, ਧਰਮਜੀਤ ਸਿੰਘ ਗਰੇਵਾਲ, ਸਰਬੱਤ ਬੋਪਾਰਾਏ, ਮਨਚੰਦਾ, ਸੁਖਦੇਵ ਸਿੰਘ ਕਾਹਲੋੋਂ, ਗੁਰਮੇਲ ਸਿੰਘ ਢਿੱਲੋਂ, ਗੁਰਮੀਤ ਸਿੰਘ ਮੋਨੀ, ਸਵਰਨ ਸਿੰਘ ਤੇ ਜਸਰਾਜ ਸਿੰਘ ਨੇ ਵੀ ਮੀਟਿੰਗਾਂ ਨੂੰ ਸੰਬੋਧਨ ਕੀਤਾ।


Comments Off on ਕੌਂਸਲਰਾਂ ਤੇ ਬੀਬੀਆਂ ਵੱਲੋਂ ਅਕਾਲੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.