ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਕਾਰਵਾਈ ਠੁੱਸ

Posted On January - 11 - 2017

ਪੱਤਰ ਪ੍ਰੇਰਕ
ਭੁੱਚੋ ਮੰਡੀ, 11 ਜਨਵਰੀ
ਪੰਜਾਬ ਦੇ ਸਰਕਾਰੀ ਥਰਮਲਾਂ ਵਿੱਚ ਪਿਛਲੇ 15-20 ਸਾਲਾਂ ਤੋਂ ਆਉਟਸੋਰਸਿੰਗ ਤਹਿਤ ਕੰਮ ਕਰਦੇ ਆ ਰਹੇ ਕੱਚੇ ਕਾਮਿਆਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕਰਨ ਦਾ ਕੀਤਾ ਐਲਾਨ ਠੁੱਸ ਹੋ ਗਿਆ ਹੈ। ਪਾਵਰਕੌਮ ਦੇ ਅਧਿਕਾਰੀਆਂ ਨੇ ਇਸ ਐਲਾਨ ਦੀ ਕਾਰਵਾਈ ਨੂੰ ਅਧੂਰਾ ਦੱਸਦਿਆਂ ਅਗਲੀ ਸਰਕਾਰ ਬਣਨ ਤੱਕ ਕੋਈ ਕਾਰਵਾਈ ਨਾ ਕਰ ਸਕਣ ਬਾਰੇ ਬੇਵਸੀ ਜਾਹਰ ਕੀਤੀ।
ਇਸ ਕਾਰਨ ਕਾਮਿਆਂ ਵਿੱਚ ਰੋਸ ਭੜਕ ਗਿਆ ਹੈ। ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਜਗਰੂਪ ਸਿੰਘ, ਰਜਿੰਦਰ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ, ਵਿਜੈ ਕੁਮਾਰ, ਗੁਰਵਿੰਦਰ ਸਿੰਘ, ਕਰਮਵੀਰ ਸਿੰਘ, ਕੈਲਾਸ਼ ਜੋਸ਼ੀ ਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਾਮਿਆਂ ਨੂੰ ਪੱਕੇ ਕਰਨ ਸਬੰਧੀ ਪਾਵਰਕੌਮ ਦੇ ਮੁੱਖ ਭਲਾਈ ਅਫਸਰ ਬੀਐਸ ਗੁਰਮ ਨਾਲ ਮੀਟਿੰਗ ਕੀਤੀ ਸੀ।
ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਕੀ ਭਰਤੀ ਬਾਰੇ ਬਣਾਇਆ ਕਨੂੰਨ ਅਧੂਰਾ ਹੈ। ਚੋਣ ਜ਼ਾਬਤਾ ਲੱਗਣ ਕਾਰਨ ਉਹ ਕੋਈ ਕਾਰਵਾਈ ਨਹੀਂ ਕਰ ਸਕਦੇ। ਹੁਣ ਅਗਲੀ ਸਰਕਾਰ ਬਣਨ ਤੋਂ ਬਾਅਦ ਹੀ ਇਸ ਮਸਲੇ ਦਾ ਕੋਈ ਹੱਲ ਹੋਵੇਗਾ। ਆਗੂਆਂ ਨੇ ਮੀਟਿੰਗ ਕਰਕੇ ਸਰਕਾਰ ਦੀ ਇਸ ਬੇਤੁਕੀ ਕਾਰਵਾਈ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਪਾਵਰਕੌਮ ਦੇ ਪ੍ਰਬੰਧਕਾਂ ਨੇ ਕੱਚੇ ਕਾਮਿਆਂ ਦੀ ਪੱਕੀ ਭਰਤੀ ਦੇ ਮਸਲੇ ਦਾ ਕੋਈ ਜਲਦੀ ਸਾਰਥਕ ਹੱਲ਼ ਨਾ ਕੀਤਾ, ਤਾਂ ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਸੰਘਰਸ਼ ਕੀਤਾ ਜਾਵੇਗਾ।


Comments Off on ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਕਾਰਵਾਈ ਠੁੱਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.