ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Posted On January - 10 - 2017
ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸਡੀਐਮ ਅਜੈ ਚੋਪੜਾ।

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸਡੀਐਮ ਅਜੈ ਚੋਪੜਾ।

ਪੱਤਰ ਪ੍ਰੇਰਕ
ਪਿਹੋਵਾ, 10 ਜਨਵਰੀ
ਇੱਥੇ ਕਿਸਾਨ ਰੈਸਟ ਹਾਊਸ ਵਿੱਚ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਐਸਡੀਐਮ ਅਜੈ ਚੋਪੜਾ ਨੇ ਕਿਹਾ ਕਿ ਉਪ ਮੰਡਲ ਪੱਧਰ ’ਤੇ ਗਣਤੰਤਰ ਦਿਵਸ ਸਮਾਗਮ 26 ਜਨਵਰੀ ਨੂੰ ਕਰਵਾਇਆ ਜਾਵੇਗਾ। ਸਮਾਰੋਹ ਵਿੱਚ ਵੱਖ ਵੱਖ ਸਿੱਖਿਆ ਸੰਸਥਾਨਾਂ ਦੇ ਵਿਦਿਆਰਥੀ  ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਹਦਾਇਤ ਦਿੱਤੀ ਕਿ ਤਿਆਰੀਆਂ ਸਬੰਧੀ ਸਾਰੇ ਵਿਭਾਗ ਆਪਣੇ ਕੰਮ ਸਮੇਂ ਸਿਰ ਪੂਰੇ ਕਰਨ। ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ 20 ਜਨਵਰੀ ਨੂੰ ਅਤੇ ਅੰਤਿਮ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਨਗਰਪਾਲਿਕਾ ਨੂੰ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਸ਼ਹਿਰ ਵਿੱਚ ਸਫ਼ਾਈ ਅਭਿਆਨ ਚਲਾਉਣ ਅਤੇ ਸਮਾਰੋਹ ਵਾਲੇ ਦਿਨ ਮੁੱਖ ਮਾਰਗਾਂ ’ਤੇ ਝੰਡੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਬਾਅਦ ਐਸਡੀਐਮ ਨੇ ਅਪਰਾਧ ’ਤੇ ਰੋਕ ਲਾਉਣ ਲਈ ਧਰਮਸ਼ਾਲਾ ਅਤੇ ਗੈਸਟ ਹਾਊਸ ਸੰਚਾਲਕਾਂ ਨਾਲ ਬੈਠਕ ਕੀਤੀ, ਜਿਸ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਯਾਤਰੀਆਂ ਦੇ ਨਾਮ, ਪਤੇ ਅਤੇ ਮੋਬਾਇਲ ਨੰਬਰ ਦੀ ਜਾਣਕਾਰੀ ਰਜਿਸਟਰ ਵਿੱਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਪਰਾਧੀ ਲੁਕਣ ਲਈ ਧਰਮਸ਼ਾਲਾਵਾਂ ਦਾ ਸਹਾਰਾ ਲੈਂਦੇ ਹਨ। ਕੈਮਰੇ ਅਤੇ ਰਜਿਸਟਰ ਦੇ ਰਿਕਾਰਡ ਅਜਿਹੇ ਮਾਮਲਿਆਂ ਵਿੱਚ ਪੁਲੀਸ ਦੀ ਮਦਦ ਕਰਨਗੇ। ਇਸ ਮੀਟਿੰਗ ਵਿੱਚ ਹਰਿਜਨ, ਵਿਸ਼ਵਕਰਮਾ, ਸੈਣੀ ਅਤੇ ਸਰਸਵਤੀ ਤੀਰਥ ਦੇ ਵਫ਼ਦ ਮੌਜੂਦ ਸਨ।


Comments Off on ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.