ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਗੁਰਦੁਆਰਾ ਐਕਟ ਬਣਾਉਣ ਦੀ ਮੰਗ ਦਾ ਨਲਵੀ ਵੱਲੋਂ ਸਵਾਗਤ

Posted On January - 11 - 2017
ਦੀਦਾਰ ਸਿੰਘ ਨਲਵੀ

ਦੀਦਾਰ ਸਿੰਘ ਨਲਵੀ

ਪੱਤਰ ਪ੍ਰੇਰਕ
ਕੁਰੂਕਸ਼ੇਤਰ, 11 ਜਨਵਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਅੰਮ੍ਰਿਤਸਰ ਤੋਂ ਆਸਾਮ ਤਕ ਸਾਰੇ ਸਿੱਖ ਇਕ ਲੜੀ ਵਿਚ ਪਿਰੋਏ ਜਾ ਸਕਣਗੇ। ਉਨ੍ਹਾਂ ਦਲੀਲ ਦਿੱਤੀ ਕਿ ਭਾਰਤ ਲੋਕਤਾਂਤਰਿਕ ਦੇਸ਼ ਹੈ, ਜਿੱਥੇ ਕੇਂਦਰ ‘ਚ ਸੰਸਦ ਅਤੇ ਹਰ ਸੂਬੇ ਦੀ ਆਪਣੀ ਵਿਧਾਨਸਭਾ ਹੈ। ਇਸੇ ਤਰਜ਼ ‘ਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਤੋਂ ਬਾਅਦ ਕੇਂਦਰ ਵਿੱਚ ਅਖਿਲ ਭਾਰਤੀ ਗੁਰਦੁਆਰਾ ਪ੍ਰਬੰਧਕ ਪਾਰਲੀਆਮੈਂਟ ਅਤੇ ਹਰ ਸੂਬੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਗਠਨ ਤੋਂ ਪਹਿਲਾਂ ਸੰਸਦ ਵੱਲੋਂ ਪੰਜਾਬ ਪੁਨਰਗਠਨ ਐਕਟ-1966 ਪਾਸ ਕੀਤਾ ਗਿਆ ਸੀ, ਜਿਸ ਦੇ ਸੈਕਸ਼ਨ-1 ਤਹਿਤ ਪੰਜਾਬ, 2 ਤਹਿਤ ਹਰਿਆਣਾ, 3 ਤਹਿਤ ਹਿਮਾਚਲ ਪ੍ਰਦੇਸ਼, 4 ਤਹਿਤ ਯੂਟੀ ਚੰਡੀਗੜ੍ਹ ਦਾ ਗਠਨ ਹੋਇਆ ਸੀ ਅਤੇ ਸੈਕਸ਼ਨ-72 ਤਹਿਤ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਪ੍ਰਸਤਾਓ ਪਾਸ ਕੀਤਾ ਗਿਆ ਸੀ। ਸੰਸਦ ਵਿਚ ਪਾਸ ਇਸ ਐਕਟ ‘ਤੇ ਪੰਜਾਬ ਤੋਂ ਅਕਾਲੀ ਸਾਂਸਦ ਦੇ ਦਸਤਖ਼ਤ ਵੀ ਹੋਏ ਸਨ।
ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਹਰਿਆਣਾ ਦੇ ਤਤਕਾਲੀਨ ਸਿੱਖਾਂ ਨੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਨਹੀਂ ਚੁੱਕੀ ਸੀ, ਸਗੋਂ ਸਾਲ 1966 ਵਿਚ ਸੰਸਦ ਨੇ ਹੀ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਸੂਬੇ ਦੇ ਸਿੱਖਾਂ ਨੂੰ ਦੇਣ ਲਈ ਪੰਜਾਬ ਪੁਨਰਗਠਨ ਐਕਟ-1966 ਵਿਚ ਇਸ ਦੀ ਵਿਵਸਥਾ ਕੀਤੀ ਸੀ। ਉਨ੍ਹਾਂ ਨੇ ਐਸਜੀਪੀਸੀ ਪ੍ਰਧਾਨ ਵੱਲੋਂ ਹਰਿਆਣਾ ਦੇ ਗੁਰਦੁਆਰਿਆਂ ਵਿਚ ਪੰਜਾਬ ਦੇ ਮੁਲਾਜ਼ਮ ਭਰਤੀ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਬਣੇ ਯਾਤਰੀ ਨਿਵਾਸਾਂ ਵਿਚ ਦੂਜੇ ਸੁਬਿਆਂ ਤੋਂ ਜਾਣ ਵਾਲੀ ਸੰਗਤ ਨੂੰ ਕਮਰੇ ਨਾ ਮਿਲਣ ਸਬੰਧੀ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਭਰੋਸੇ ਦਾ ਵੀ ਸਵਾਗਤ ਕੀਤਾ।


Comments Off on ਗੁਰਦੁਆਰਾ ਐਕਟ ਬਣਾਉਣ ਦੀ ਮੰਗ ਦਾ ਨਲਵੀ ਵੱਲੋਂ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.