ਭਾਜਪਾ ਅਤੇ ਕਾਂਗਰਸ ਹੋਈਆਂ ‘ਆਪ’ ਦੁਆਲੇ !    ਸੁਧਾਰ ਕਾਲਜ ਨੇ ਜਿੱਤੀ ਪੰਜਾਬ ’ਵਰਸਿਟੀ ਹਾਕੀ ਚੈਂਪੀਅਨਸ਼ਿਪ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ ਦਾ ਮਸਲਾ !    ਨੌਕਰੀਆਂ ਲਈ ਭਟਕਣ ਦੀ ਬਜਾਏ ਉੱਦਮੀ ਬਣਨ ਦੀ ਲੋੜ !    ਨੌਜਵਾਨ ਤੇ ਫੈਸ਼ਨਪ੍ਰਸਤੀ !    ਕਿਵੇਂ ਦੂਰ ਕਰੀਏ ਬੋਰਡ ਦੀਆਂ ਪ੍ਰੀਖਿਆਵਾਂ ਦਾ ਡਰ ? !    ਕੇਂਦਰੀ ਬਜਟ: ਮਾਇਆਵਤੀ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦਾ ਸਵਾਗਤ !    ਰਾਹੁਲ ਨੂੰ ਕੁੜਤੇ ਦੀ ਤਰਪਾਈ ਲਈ ਹਜ਼ਾਰ ਦਾ ਚੈੱਕ ਘੱਲਿਆ !    ਰਾਜਨੀਤਕ ਵਿੰਗ ਸਰਵੇ ਤੋਂ ਬਾਅਦ ਉਮੀਦਵਾਰਾਂ ਦੇ ਸਮਰਥਨ ਦਾ ਲਵੇਗਾ ਫੈਸਲਾ: ਡੇਰਾ ਮੁਖੀ !    

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚਾਰ-ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ

Posted On January - 11 - 2017

ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਜਨਵਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਵਿਖੇ ਚਾਰ-ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-100 ਸਮਾਪਤ ਹੋ ਗਿਆ। ਕੋਰਸ ਮੌਕੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਹੋਰ ਸਿਖਿਆ ਅਦਾਰਿਆਂ ਦੇ 45 ਅਧਿਆਪਕਾਂ ਨੇ ਭਾਗ ਲਿਆ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਮੁੱਖ ਮਹਿਮਾਨ ਸਨ। ਯੂ.ਜੀ.ਸੀ. ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਦੇ ਡਾਇਰੈਕਟਰ, ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨਾਲ ਜਾਣ-ਪਛਾਣ ਕਰਾਈ। ਡਾ. ਮੋਹਨ ਕੁਮਾਰ, ਡਿਪਟੀ ਡਾਇਰੈਕਟਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਢਿੱਲੋਂ ਨੇ ਮੌਜੂਦਾ ਉਚੇਰੀ ਸਿਖਿਆ ਪ੍ਰਣਾਲੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਸਾਡੇ ਨੌਜਵਾਨ ਦੇਸ਼ ਨਾਲੋਂ ਵਿਦੇਸ਼ਾਂ ਵਿਚ ਪੜਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੌਜੂਦਾ ਪਾਠਕ੍ਰਮ ਵਿਚ ਅੰਤਰਰਾਸ਼ਟਰੀ ਪੱਧਰ ਨੂੰ ਦੇਖਦੇ ਹੋਏ ਲੋੜੀਂਦੀਆਂ ਤਬਦੀਲੀਆਂ ਕਰਨ ਦੇ ਉਪਰਾਲੇ ਕਰਨ ਤਾਂ ਜੋ ਨੌਜਵਾਨ ਵਿਦੇਸ਼ਾਂ ਵੱਲ ਹਿਜਰਤ ਨਾ ਕਰਨ ਅਤੇ ਉਹ ਆਪਣੀ ਬੇਚੈਨੀ ਤੋਂ ਛੁਟਕਾਰਾ ਪਾ ਸਕਣ। ਉਨ੍ਹਾਂ ਕਿਹਾ ਕਿ ਸਾਡੀ ਸਿਖਿਆ ਪ੍ਰਣਾਲੀ ਨੂੰ ਜਿੰਨਾ ਉੱਚਾ ਕੀਤਾ ਜਾਣਾ ਚਾਹੀਦਾ ਸੀ, ਉਨਾ ਨਹੀਂ ਹੋ ਸਕਿਆ।


Comments Off on ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚਾਰ-ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.