ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਗੰਦੇ ਪਾਣੀ ਦੀ ਸਮੱਸਿਆ ਹੱਲ ਕਰਨ ਦੀ ਮੰਗ

Posted On January - 12 - 2017

ਪੱਤਰ ਪ੍ਰੇਰਕ
ਖਰੜ, 11 ਜਨਵਰੀ
ਨੇੜਲੇ ਪਿੰਡ ਚੋਲਟਾ ਕਲਾਂ ਦੇ ਸਰਪੰਚ ਰਾਏ ਸਿੰਘ, ਨੰਬਰਦਾਰ ਨਿਰਮਲ ਸਿੰਘ, ਹਰਨੇਕ ਸਿੰਘ, ਤਰਲੋਚਨ ਸਿੰਘ, ਜਸਵਿੰਦਰ ਸਿੰਘ, ਗੁਰਦਿਆਲ ਸਿੰਘ  ਅਤੇ ਦਰਜਨਾਂ ਹੋਰ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਖਰੜ ਨਗਰ ਕੌਂਸਲ ਦੇ ਗੰਦੇ ਪਾਣੀ ਕਾਰਨ ਉਨ੍ਹਾਂ ਦੀਆਂ ਫਸਲਾਂ ਦੀ ਬਰਬਾਦੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਸਨੀਕਾਂ ਵੱਲੋਂ ਇੱਕ ਸਾਲ ਪਹਿਲਾਂ ਇਸ ਸਬੰਧੀ ਐਸ.ਡੀ.ਐਮ. ਖਰੜ, ਈ.ਓ. ਨਗਰ ਕੌਂਸਲ ਖਰੜ, ਜ਼ਿਲ੍ਹਾ ਖੇਤੀਬਾੜੀ ਅਧਿਕਾਰੀ, ਮਾਲ ਮੰਤਰੀ, ਸਿਹਤ ਮੰਤਰੀ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਆਗੂਆਂ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਅੱਜ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੁੜ ਉੱਚ ਅਧਿਕਾਰੀਆਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਤੋਂ ਪਿੰਡ ਚੋਲਟਾ ਕਲਾਂ ਅਤੇ ਲਾਗਲੇ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਬਚਾਇਆ ਜਾਵੇ ਅਤੇ ਜਿਹੜੇ ਕਿਸਾਨਾਂ ਦਾ ਇਸ ਗੰਦੇ ਪਾਣੀ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਨੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਅਦਾਲਤ ਵਿੱਚ ਜਾਣ ਦੀ ਚੇਤਾਵਨੀ ਵੀ ਦਿੱਤੀ।


Comments Off on ਗੰਦੇ ਪਾਣੀ ਦੀ ਸਮੱਸਿਆ ਹੱਲ ਕਰਨ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.