ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ

Posted On January - 11 - 2017

ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਜਨਵਰੀ
ਜ਼ਿਲ੍ਹਾ ਮੈਜਿਸਟਰੇਟ ਅਨਿੰਦਿਤਾ ਮਿਤਰਾ ਨੇ ਵਿਧਾਨ ਚੋਣਾਂ ਦੇ ਮੱਦੇਨਜ਼ਰ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਸੇ ਵੀ ਵਿਅਕਤੀ ਵਲੋਂ ਅਸਲਾ ਚੁੱਕ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਲਾਇਸੰਸੀ ਹਥਿਆਰ ਨਜ਼ਦੀਕੀ ਪੁਲੀਸ ਸਟੇਸ਼ਨ ਜਾਂ ਅਸਲਾ ਡੀਲਰ ਪਾਸ ਤੁਰੰਤ ਜਮ੍ਹਾਂ ਕਰਵਾਉਣ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲੀਸ ਕਰਮਚਾਰੀਆਂ, ਬੈਂਕ/ਏ.ਟੀ.ਐਮ. ਮਸ਼ੀਨਾਂ/ਬੈਂਕਾਂ ਦੀ ਕੈਸ਼ ਵੈਨ/ਫੈਕਟਰੀਆਂ ਦੇ ਸੁਰੱਖਿਆ ਗਾਰਡਾਂ ’ਤੇ ਲਾਗੂ ਨਹੀਂ ਹੋਵੇਗਾ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਦੋੋਸ਼ੀਆਂ ਵਿਰੁੱਧ ਨਿਯਮਾਂ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗਾ। ਇਹ ਹੁਕਮ 15 ਮਾਰਚ 2017 ਤੱਕ ਲਾਗੂ ਰਹਿਣਗੇ।
ਇਕ ਹੋਰ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਸਮਾਗਮਾਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂਅ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲੀਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਹੁਕਮ 6 ਮਾਰਚ ਤੱਕ ਲਾਗੂ ਰਹਿਣਗੇ।


Comments Off on ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.