ਇਟਲੀ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ !    ਨਾਈਟ ਕਲੱਬ ਹਮਲੇ ਦੇ ਮਸ਼ਕੂਕ ਨੇ ਜੁਰਮ ਕਬੂਲਿਆ !    ਆਜ਼ਾਦ ਉਮੀਦਵਾਰ ਨੇ 85 ਸੌ ਦੇ ਸਿੱਕਿਆਂ ਨਾਲ ਭਰੀ ਜ਼ਾਮਨੀ !    ਸੈਲਫੀ ਮਾਮਲੇ ’ਚ ਸ਼ਹਾਬੂਦੀਨ ਖ਼ਿਲਾਫ਼ ਕੇਸ ਦਰਜ !    ਪ੍ਰਾਈਵੇਟ ਬਿਲਡਰ ਨੂੰ ਦਸ ਲੱਖ ਦਾ ਜੁਰਮਾਨਾ !    ਮਲੇਰਕੋਟਲਾ ਦਾ ਖ਼ੂਨੀ ਸਾਕਾ !    ਮਹਾਨ ਗ਼ਦਰੀ ਯੋਧਾ ਸੀ ਤੇਜਾ ਸਿੰਘ ਸਫ਼ਰੀ ਸਰਾਭਾ !    ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ !    ਸ੍ਰੀਨਗਰ ਦਾ ਸ਼ੰਕਰਾਚਾਰੀਆ ਮੰਦਰ !    ਦੇਸ਼ ਭਗਤੀ ਤੇ ਰੂਹਾਨੀਅਤ ਦਾ ਸੁਮੇਲ !    

ਚੋਣ ਜ਼ਾਬਤੇ ਦੀ ਪਾਲਣਾ ਲਈ ਵਿਭਾਗਾਂ ਨਾਲ ਮੀਟਿੰਗ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜਨਵਰੀ
ਜ਼ਿਲ੍ਹਾ ਚੋਣ ਅਫ਼ਸਰ  ਰਵੀ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ ਬੈਂਕਾਂ ਦੇ ਅਧਿਕਾਰੀਆਂ, ਪ੍ਰਿੰਟਿੰਗ ਪ੍ਰੈੱਸ ਮਾਲਕਾਂ, ਸ਼ਰਾਬ ਦੇ ਠੇਕੇਦਾਰਾਂ, ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਬੈਂਕ ਪ੍ਰਬੰਧਕਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਦਿੱਤੀ ਹਦਾਇਤ ਅਨੁਸਾਰ ਹਰ ਇੱਕ ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਲੈਣ ਦੇਣ ਵਾਲੇ ਖਾਤੇਦਾਰਾਂ ਦੀ ਸੂਚੀ ਰੋਜ਼ਾਨਾ ਜ਼ਿਲ੍ਹਾ ਚੋਣ ਦਫ਼ਤਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੈਂਕ ਵਿੱਚੋਂ 10 ਲੱਖ ਤੋਂ ਵਧੇਰੇ ਦੀ ਰਾਸ਼ੀ ਦਾ ਇੱਕੋ ਵਿਅਕਤੀ ਵੱਲੋਂ ਲੈਣ ਦੇਣ ਕੀਤਾ ਜਾਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਫ਼ੋਨ ’ਤੇ ਉਨ੍ਹਾਂ ਨੂੰ ਦਿੱਤੀ ਜਾਵੇ। ਉਨ੍ਹਾਂ ਅਨੁਸਾਰ ਉਮੀਦਵਾਰਾਂ ਦਾ 20 ਹਜ਼ਾਰ ਰੁਪਏ ਤੋਂ ਉੱਪਰ ਦਾ ਸਾਰਾ ਲੈਣ-ਦੇਣ ਬੈਂਕ ਚੈੱਕਾਂ ਰਾਹੀਂ ਜ਼ਰੂਰੀ ਕਰਾਰ ਦਿੱਤਾ ਗਿਆ ਹੋਣ ਕਾਰਨ, ਬੈਂਕ ਉਕਤ ਸਾਰੀਆਂ ਹਦਾਇਤਾਂ ਦੀ ਧਿਆਨ ਨਾਲ ਪਾਲਣਾ ਕਰਨ।
ਪ੍ਰਿਂੰਟਿੰਗ ਪ੍ਰੈੱਸ ਮਾਲਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਰਾਜਨੀਤਕ ਸਮੱਗਰੀ ਛਪਵਾਉਣ ਵਾਲੇ ਵਿਅਕਤੀ/ਪਾਰਟੀ ਦਾ ਨਾਂ ਤੇ ਸਮੱਗਰੀ ਦੀ ਕਾਪੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬਣਾਈ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਭੇਜਣ ਤਾਂ ਜੋ ਉਸ ਦੇ ਖਰਚੇ ਦਾ ਸ਼ੈਡੋ ਰਜਿਸਟਰ ਵਿੱਚ ਦਰਜ ਕਰਕੇ, ਬਾਅਦ ਵਿੱਚ ਉਮੀਦਵਾਰ ਦੇ ਖਰਚਾ ਰਜਿਸਟਰ ਨਾਲ ਮਿਲਾਨ ਕੀਤਾ ਜਾ ਸਕੇ। ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਦੇ ਨਾਂ ਤੋਂ ਬਿਨਾਂ ਕੋਈ ਵੀ ਸਮੱਗਰੀ ਛਾਪਣ ਤੋਂ ਸਖ਼ਤ ਤਾੜਨਾ ਕਰਦਿਆਂ ਪ੍ਰੈੱਸ ਤੋਂ ਛਪ ਕੇ ਬਾਹਰ ਜਾਣ ਵਾਲੀ ਹਰੇਕ ਸਮੱਗਰੀ ਦਾ ਬਿੱਲ ਨਾਲ ਭੇਜਣ ਲਈ ਵੀ ਆਖਿਆ। ਉਨ੍ਹਾਂ ਇਸ ਬਿੱਲ ਦੀ ਪੂਰੇ ਵੇਰਵਿਆਂ ਨਾਲ ਇੱਕ ਕਾਪੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜੇ ਜਾਣ ਦੀ ਹਦਾਇਤ ਵੀ ਕੀਤੀ।
ਸ਼ਰਾਬ ਦੇ ਠੇਕੇਦਾਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਦੀ ਸ਼ਰਾਬ ਖਰੀਦ-ਵੇਚ ਸਬੰਧੀ ਬਕਾਇਦਾ ਰਿਕਾਰਡ ਬਣਾਉਣਾ ਯਕੀਨੀ ਬਣਾਉਣ। ਕਰ ਅਤੇ ਆਬਕਾਰੀ ਵਿਭਾਗ ਵੱਲੋਂ ਸੂਬੇ ਤੋਂ ਬਾਹਰੀ ਰਾਜਾਂ ਤੋਂ ਆਉਣ ਜਾਣ ਵਾਲੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇ।


Comments Off on ਚੋਣ ਜ਼ਾਬਤੇ ਦੀ ਪਾਲਣਾ ਲਈ ਵਿਭਾਗਾਂ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.