ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਚੰਨੀ ਨੇ ਦਿੱਲੀ ਤੋਂ ਮਾਰੀ ਰਾਹੁਲ ਗਾਂਧੀ ਦੇ ਜਹਾਜ਼ ਉੱਤੇ ਉਡਾਰੀ

Posted On January - 11 - 2017
ਜਹਾਜ਼ ਵਿੱਚੋਂ ਉਤਰਦੇ ਹੋਏ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ

ਜਹਾਜ਼ ਵਿੱਚੋਂ ਉਤਰਦੇ ਹੋਏ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ

ਬਲਵਿੰਦਰ ਜੰਮੂ
ਚੰਡੀਗੜ੍ਹ, 11 ਜਨਵਰੀ
ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਨੇੜਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਹ ਅੱਜ ਸਵੇਰੇ ਰਾਹੁਲ ਗਾਂਧੀ ਵੱਲੋਂ ਵਰਤੇ ਜਾਂਦੇ ਜਹਾਜ਼ ’ਤੇ ਚੰਡੀਗੜ੍ਹ ਆਇਆ ਤੇ ਆਪਣੇ ਹਲਕੇ ਚਮਕੌਰ ਸਾਹਿਬ ਵਿਚ ਪ੍ਰਚਾਰ ਕਰਨ ਤੋਂ ਪਿਛੋਂ ਉਸੇ ਜਹਾਜ਼ ’ਤੇ ਵਾਪਸ ਦਿੱਲੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਪਰਤ ਗਿਆ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ 39 ਸੰਭਾਵੀ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ।
ਜਾਣਕਾਰੀ ਅੁਨਸਾਰ ਚੰਨੀ ਨੇ ਪਾਰਟੀ ਦੇ ਮੀਤ ਪ੍ਰਧਾਨ ਨੂੰ ਦੱਸਿਆ ਕਿ ਉਹ ਭਲਕੇ ਚੋਣ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਨਹੀਂ ਲੈ ਸਕੇਗਾ ਕਿਉਂਕਿ ਉਸ ਨੇ ਆਪਣੇ ਹਲਕੇ ਵਿਚ ਪਹਿਲਾਂ ਤੋਂ ਤੈਅ ਚੋਣ ਮੀਟਿੰਗ ਵਿਚ ਹਿੱਸਾ ਲੈਣ ਜਾਣਾ ਹੈ ਤੇ ਇਸ ਪਿਛੋਂ ਰਾਹੁਲ ਗਾਂਧੀ ਨੇ ਵਿਧਾਇਕ ਦਲ ਦੇ ਨੇਤਾ ਨੂੰ ਕਿਹਾ ਕਿ ਉਹ ਉਸ ਵੱਲੋਂ ਵਰਤੇ ਜਾਂਦੇ ਜਹਾਜ਼ ’ਤੇ ਜਾਵੇ ਤੇ ਚੋਣ ਮੀਟਿੰਗ ਕਰਨ ਤੋਂ ਬਾਅਦ ਉਸੇ ਜਹਾਜ਼ ਵਿਚ ਦਿੱਲੀ  ਪਰਤ ਆਵੇ।
ਪਤਾ ਲੱਗਾ ਹੈ ਕਿ ਇਸ ਜਹਾਜ਼ ਨੂੰ  ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਹੀ ਵਰਤਦੇ ਹਨ। ਚੰਨੀ ਨੂੰ ਜਹਾਜ਼ ਦੇਣ ਤੋਂ ਇਸ ਗੱਲ ਦਾ ਅੰਦਾਜ਼ਾ ਸਹਿਜੇ ਹੋ ਜਾਂਦਾ ਹੈ ਕਿ ਉਨ੍ਹਾਂ ਦੀ ਕਾਂਗਰਸ ਦੇ ਮੀਤ ਪ੍ਰਧਾਨ ਨਾਲ ਕਾਫੀ ਨਜ਼ਦੀਕੀਆਂ ਹਨ।
ਇਸ ਤੋਂ ਪਹਿਲਾਂ ਕ੍ਰਿਕਟਰ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨਾਲ ਲੰਮੀ ਮੁਲਕਾਤ ਕੀਤੀ ਸੀ ਤੇ ਉਸ ਸਮੇਂ ਇਸ ਗੱਲ ਦੀ ਚਰਚਾ ਸ਼ੁਰੂ ਹੋ ਗਈ ਸੀ ਕਿ ਕ੍ਰਿਕਟਰ ਕਾਂਗਰਸ ਮੀਤ ਪ੍ਰਧਾਨ ਦੇ ਨੇੜੇ ਹੋ ਗਿਆ ਹੈ ਤੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਉਸ ਦੀ ਚੰਗੀ ਚੱਲੇਗੀ। ਇਸੇ ਤਰ੍ਹਾਂ ਦੇ ਚਰਚੇ ਮਨਪ੍ਰੀਤ ਸਿੰਘ ਬਾਦਲ ਦੇ ਵੀ ਕਾਂਗਰਸ ਵਿਚ ਸ਼ਾਮਲ ਹੋਣ ਸਮੇਂ ਹੋਏ ਸਨ।
ਚੰਨੀ ਨੂੰ ਗਾਂਧੀ ਵਲੋਂ ਜਹਾਜ਼ ਦੇਣ ਦੇ ਮਾਮਲੇ ਨੂੰ ਪੰਜਾਬ ਕਾਂਗਰਸ ਵਿਚ ਹਾਈਕਮਾਂਡ ਨਾਲ ਨੇੜਤਾ ਦੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਨੂੰ ਡਿਪਟੀ ਸੀਐਮ ਬਣਾਉਣ ਲਈ ਹਾਈਕਮਾਂਡ ਨੇ ਸਹਿਮਤੀ ਦਿੱਤੀ ਹੈ ਪਰ ਸੂਬੇ ਵਿਚ ਦਲਿਤਾਂ ਦੀ ਸਭ ਤੋਂ ਵੱਧ ਆਬਾਦੀ ਹੈ ਤੇ ਜੇ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ ਦੋ ਡਿਪਟੀ ਸੀ.ਐਮ. ਬਣਨ ਦੀ ਵੀ ਸੰਭਾਵਨਾ ਹੈ ਇਸ    ਸਥਿਤੀ ਵਿਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੰਨੀ  ਡਿਪਟੀ ਸੀ.ਐਮ ਵੀ ਬਣ ਸਕਦੇ ਹਨ।


Comments Off on ਚੰਨੀ ਨੇ ਦਿੱਲੀ ਤੋਂ ਮਾਰੀ ਰਾਹੁਲ ਗਾਂਧੀ ਦੇ ਜਹਾਜ਼ ਉੱਤੇ ਉਡਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.