ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    ਨਰਕਵਾਸੀ ਮੇਰਾ ਬਾਪ !    ਹੋ ਹੀ ਜਾਂਦਾ ਹੈ ਮੁਹੱਬਤ ਦੇ ਵਿੱਚ ਇਸ ਤਰ੍ਹਾਂ... !    ਸੱਭਿਆਚਾਰਕ ਸ਼ਬਦਾਵਲੀ ਵਾਲੀਆਂ ਖੋਜ ਭਰਪੂਰ ਪੁਸਤਕਾਂ !    ਯਾਦਾਂ ਦੀ ਪਟਾਰੀ ਦੀਆਂ ਕੁਝ ਕਤਰਨਾਂ !    ਪੰਜਾਬ ਯੂਨੀਵਰਸਿਟੀ - ਲਾਹੌਰ ਤੋਂ ਚੰਡੀਗੜ੍ਹ ਤਕ !    ਸੰਜੀਦਾ ਹਾਲਾਤ ਦਾ ਬਿਆਨ !    ਉੱਘੇ ਸਾਹਿਤਕਾਰ ਦਾ ਜੀਵਨ ਤੇ ਰਚਨਾ !    ਪ੍ਰਸਿੱਧ ਅਰਥ ਸ਼ਾਸਤਰੀ ਦੀਆਂ ਜੀਵਨ ਝਲਕਾਂ !    

ਜਲ ਸਪਲਾਈ ਕਾਮਿਆਂ ਵੱਲੋਂ ਵਿਧਾਇਕ ਲੂੰਬਾ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼

Posted On January - 11 - 2017

ਪੱਤਰ ਪ੍ਰੇਰਕ
ਪਾਤੜਾਂ, 11 ਜਨਵਰੀ
ਪਿੰਡ ਗੁਲਾੜ੍ਹਾ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਿਧਾਇਕ ਵਨਿੰਦਰ ਕੌਰ ਲੂੰਬਾ ਦੇ ਕਾਫ਼ਲੇ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰਕਟ ਵਰਕਰਜ਼ ਯੂਨੀਅਨ ਵੱਲੋਂ ਬ੍ਰਾਂਚ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਵਿੱਚ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਿਹਾੜੀਦਾਰ ਕਾਮੇ ਹੱਥ ਵਿੱਚ ਜਥੇਬੰਦੀ ਦਾ ਬੈਨਰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਆ ਰਹੇ ਕਾਫ਼ਲੇ ਵੱਲ ਵਧੇ ਤਾਂ ਗੱਡੀਆਂ ਵਿੱਚ  ਬੈਠੇ ਅਕਾਲੀ ਵਰਕਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਉਨ੍ਹਾਂ ਗੱਡੀਆਂ ਵਿੱਚੋਂ ਉਤਰ ਕੇ ਨੌਜਵਾਨਾਂ ਨੂੰ ਸਮਝਾਇਆ। ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰਕਟ ਵਰਕਰ ਯੂਨੀਅਨ ਦੇ  ਬ੍ਰਾਂਚ ਪ੍ਰਧਾਨ ਰਮੇਸ਼ ਕੁਮਾਰ ਨਾਈਵਾਲ, ਕਸ਼ਮੀਰ ਸਿੰਘ ਅਤਾਲਾਂ, ਅਵਤਾਰ ਸਿੰਘ ਹਰਿਆਊ, ਸੁੱਖਾ ਸਿੰਘ ਗਲੋਲੀ, ਜੋਗੀ ਸਾਗਰਾ ਅਤੇ ਸੁਭਾਸ਼ ਚੰਦ ਢਾਬੀ ਗੁਜਰਾਂ ਨੇ ਕਿਹਾ ਹੈ ਕਿ ਉਹ ਪਿਛਲੇ 10-12 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। ਕਾਮਿਆਂ ਨੇ ਅਕਾਲੀ ਭਾਜਪਾ ਸਰਕਾਰ ਕੋਲ ਪਹੁੰਚ ਕੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਹੈ ਪਰ ਸਰਕਾਰ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਮੌਜੂਦਾ ਸਰਕਾਰ ਨੇ ਚੋਣ ਜਾਬਤਾ ਲੱਗਣ ਤੋਂ ਕੁਝ ਦਿਨ ਪਹਿਲਾਂ 30 ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਪਰ ਹੁਣ ਤੱਕ ਕਿਸੇ ਵੀ ਵਿਅਕਤੀ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਕਾਲੀ-ਭਾਜਪਾ ਆਗੂਆਂ ਨੂੰ ਸਬਕ ਸਿਖਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਹਲਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੇ ਓਐਸਡੀ ਗੁਰਸੇਵਕ ਸਿੰਘ ਮੁਨਸ਼ੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਿਖਾਏ ਹੋਏ ਕੁਝ ਵਿਅਕਤੀਆਂ ਨੇ ਇਹ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਫ਼ਲੇ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਸਮਝਾ ਕੇ ਪਾਸੇ ਕਰ ਦਿੱਤਾ ਗਿਆ ਸੀ। ਇਹ ਵਿਅਕਤੀ ਵਿਧਾਇਕ ਲੂੰਬਾ ਨਾਲ ਗੱਲ ਕਰਨ ਦਾ ਸਮਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਗੁਲਾੜ੍ਹ ਦੇ ਲੋਕਾਂ ਨੇ ਵਿਧਾਇਕ ਲੂੰਬਾ ਦਾ ਜ਼ੋਰਦਾਰ ਸਵਾਗਤ ਕੀਤਾ ਹੈ।


Comments Off on ਜਲ ਸਪਲਾਈ ਕਾਮਿਆਂ ਵੱਲੋਂ ਵਿਧਾਇਕ ਲੂੰਬਾ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.