ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁਲਾਜ਼ਮਾਂ ਨੇ ਸਾੜੀ ਵਿਭਾਗ ਦੀ ਅਰਥੀ

Posted On January - 11 - 2017
ਬਰਨਾਲਾ ਦੇ ਕਚਹਿਰੀ ਚੌਕ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਅਰਥੀ ਸਾੜਦੇ ਹੋਏ ਠੇਕਾ ਮੁਲਾਜ਼ਮ। -ਫੋਟੋ: ਬੱਲੀ

ਬਰਨਾਲਾ ਦੇ ਕਚਹਿਰੀ ਚੌਕ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਅਰਥੀ ਸਾੜਦੇ ਹੋਏ ਠੇਕਾ ਮੁਲਾਜ਼ਮ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 11 ਜਨਵਰੀ
ਜਲ਼ ਸਪਲਾਈ ਤੇ ਸੈਨੀਟੈਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਿਰਮਲ ਸਿੰਘ ਗਿੱਦੜੇਆਣੀ ਤੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਡਿਵੀਜਨ ਦੇ ਦਫ਼ਤਰ ਅੱਗੇ ਰੋਸ ਰੈਲੀ ਕਰਨ ਉਪਰੰਤ ਇਥੇ ਕਚਹਿਰੀ ਚੌਕ ਵਿੱਚ ਵਿਭਾਗ ਦੇ ਪ੍ਰਬੰਧਕੀ ਅਮਲੇ ਦੀ ਅਰਥੀ ਸਾੜੀ ਗਈ।
ਉਪਰੰਤ ਸੰਬੋਧਨ ਕਰਦਿਆਂ ਦਫ਼ਤਰੀ ਸਟਾਫ ਸਬ ਕਮੇਟੀ ਦੇ ਸੂਬਾਈ ਆਗੂ ਸੌਰਵ ਕਿੰਗਰ ਤੇ ਫੀਲਡ ਵਰਕਰ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਦਬਾਅ ਸਦਕਾ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਵਿਭਾਗ ਵਿੱਚ ਸ਼ਾਮਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਰੈਗੂਲਰ ਕਰਨ ਸਬੰਧੀ ਬਣੇ ਐਕਟ ਦੀ ਪੋਲ ਉਸ ਸਮੇਂ ਖੁੱਲੀ ਜਦੋਂ ਵਿਭਾਗ ਦੇ ਮੁੱਖ ਦਫਤਰ ਵੱਨੋਂ ਪੱਤਰ ਨੰਬਰ 32547 -96 ਜ਼ਾਰੀ ਕਰਕੇ ਲੰਮੇ ਸਮੇਂ ਤੋਂ ਕੰਮ ਕਰਦੇ ਦਫ਼ਤਰੀ ਕਾਮਿਆਂ ਨੂੰ ਨੌਕਰੀ ਤੋਂ ਫਾਰਗ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਵਿਭਾਗ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਭਾਗੀ ਮੁਖੀ ਵੱਲੋਂ ਨਵੀਂ ਭਰਤੀ ਕਰਨ ਬਹਾਨੇ ਦਫ਼ਤਰੀ ਕਾਮਿਆਂ ਨੂੰ ਨੌਕਰੀ ਤੋਂ ਹਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਚਾਇਤੀ ਕਰਨ ਕਰਕੇ ਫੀਲਡ ਕਾਮਿਆਂ ਨੂੰ ਵੀ ਨੌਕਰੀਓਂ ਵਾਂਝੇ ਕਰਨ ਦੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨੂੰ ਉਨ੍ਹਾਂ ਦੀ ਜਥੇਬੰਦੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕਰੇਗੀ। ਆਗੂਆਂ ਨੇ ਸੁਪਰੀਮ ਕੋਰਟ, ਕਿਰਤ ਕਮਿਸ਼ਨਰ ਵੱਲੋਂ ਪੰਜ ਦੇ ਸਾਲ ਦੇ ਤਜ਼ਰਬੇ ਨੂੰ ਮੁੱਖ ਰਖਦਿਆਂ ਮੁਲਾਜ਼ਮਾਂ ਨੂੰ ਟੈਕਨੀਕਲ ਮੰਨੇ ਜਾਣ ਦੀ ਮੰਗ ਕੀਤੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਇਸ ਪੱਤਰ ਨੂੰ ਵਾਪਸ ਨਾ ਲਿਆ ਤੇ ਨੌਕਰੀਓਂ ਕੱਢੇ ਮੁਲਾਜ਼ਮਾਂ ਨੂੰ ਮੁੜ ਬਹਾਲ ਨਾ ਕੀਤਾ ਤਾਂ ਸਮੂਹ ਠੇਕਾ ਮੁਲਾਜ਼ਮ 18 ਪਰਿਵਾਰਾਂ ਸਮੇਤ ਜਨਵਰੀ ਨੂੰ ਮੁੱਖ ਦਫ਼ਤਰ ਮੁਹਾਲੀ ਵਿੱਚ ਸੂਬਾ ਪੱਧਰੀ ਧਰਨਾ ਦੇਣਗੇ। ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 15 ਜਨਵਰੀ ਨੂੰ ਮੋਗਾ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਿੱਥੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਪੀਡਲਯੂ ਡੀ ਟੈਕਨੀਕਲ ਤੇ ਦਰਜ਼ਾ ਚਾਰ ਯੂਨੀਅਨ ਸੂਬਾ ਪ੍ਰਧਾਨ ਅਜ਼ਮੇਰ ਸਿੰਘ ਬਮਰਾ, ਖੁਸਮਿੰਦਰਪਾਲ ਸਿੰਘ,ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਲ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਫੀਲਡ ਅਤੇ ਵਰਸ਼ਾਪ ਵਰਕਰਜ਼ ਯੂਨੀਅਨ ਬਰਾਂਚ ਬਰਨਾਲਾ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਟੈਕਨੀਕਲ ਐਂਡ ਮਕੈਨੀਕਲ ਯੂਨੀਅਨ ਪੰਜਾਬ ਤੇ ਕੰਟਰੈਕਟ ਵਰਕਰ ਯੂਨੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


Comments Off on ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁਲਾਜ਼ਮਾਂ ਨੇ ਸਾੜੀ ਵਿਭਾਗ ਦੀ ਅਰਥੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.