ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਜੁੱਤੀ ਮਾਰਨ ਵਾਲੇ ਨੂੰ ਲੰਬੀ ਤੋਂ ਚੋਣ ਲੜਾਉਣ ਦੀ ਯੋਜਨਾ ?

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 11 ਜਨਵਰੀ
ਪੰਥਕ ਧਿਰਾਂ ਵਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੁੱਤੀ ਮਾਰਨ ਵਾਲੇ ਨੂੰ ਹਲਕਾ ਲੰਬੀ ਤੋਂ ਚੋਣ ਲੜਾਉਣ ਦੀ ਯੋਜਨਾ ਬਣਾਈ ਜਾਣ ਲੱਗੀ ਹੈ। ਅੱਜ ਬਠਿੰਡਾ ਵਿੱਚ ਪੰਥਕ ਧਿਰਾਂ ਅਤੇ ਮੁਤਵਾਜ਼ੀ ਜਥੇਦਾਰਾਂ ਦੀ ਇੱਕ ਮੀਟਿੰਗ ਹੋਈ ਹੈ, ਜਿਸ ਵਿਚ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ 1920 ਦੇ ਜਨਰਲ ਸਕੱਤਰ ਬੂਟਾ ਸਿੰਘ ਰਣਸੀਂਹ, ਸੁਤੰਤਰ ਅਕਾਲੀ ਦਲ ਦੇ ਪਰਮਜੀਤ ਸਿੰਘ ਸਹੋਲੀ ਅਤੇ ਜਸਕਰਨ ਸਿੰਘ ਸ਼ਾਮਲ ਹੋਏ।  ਪੰਥਕ ਮੀਟਿੰਗ ਵਿੱਚ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰ ਦੱਸਦੇ ਹਨ ਕਿ ਹਲਕਾ ਲੰਬੀ ਦੇ ਪਿੰਡ ਰੱਤਾਖੇੜਾ ਵਿੱਚ ਮੁੱਖ ਮੰਤਰੀ ’ਤੇ ਕਥਿਤ ਜੁੱਤੀ ਮਾਰਨ ਵਾਲੇ ਗੁਰਬਚਨ ਸਿੰਘ ਨੂੰ ਪੰਥਕ ਧਿਰਾਂ ਤਰਫ਼ੋਂ ਚੋਣ ਲੜਾਏ ਜਾਣ ਦੀ ਗੱਲ ਵੀ ਚੱਲੀ ਹੈ ਪਰ ਇਸ ਸਬੰਧੀ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ ਹੈ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਸੀ ਕਿ ਰੱਤਾਖੇੜਾ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਅਣਖ ਨੂੰ ਕੋਈ ਮਾਰ ਨਹੀਂ ਸਕਦਾ ਹੈ। ਉਨ੍ਹਾਂ ਆਖਿਆ ਕਿ ਸਰਬੱਤ ਖਾਲਸਾ ਦੇ ਕਾਰਕੁਨ ਨੂੰ ਬਹਾਦਰੀ ਦਾ ਇਨਾਮ ਮਿਲਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅੱਜ ਦੀ ਪੰਥਕ ਮੀਟਿੰਗ ਦਾ ਏਜੰਡਾ 2017 ਚੋਣਾਂ ਦੇ ਉਮੀਦਵਾਰ ਸਨ ਪਰ ਇਸ ਬਾਰੇ ਫਿਲਹਾਲ ਵਿਚਾਰਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੁੱਤੀ ਮਾਰਨ ਵਾਲੇ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ ਪਰ ਉਨ੍ਹਾਂ ਦਾ ਆਪਣੀ ਪਾਰਟੀ ਤਰਫੋਂ ਸੁਝਾਅ ਹੈ ਕਿ ਹਲਕਾ ਲੰਬੀ ਤੋਂ ਪੰਥਕ ਧਿਰਾਂ ਤਰਫ਼ੋਂ ਚੋਣ ਲੜਾਉਣ ਲਈ ਗੁਰਬਚਨ ਸਿੰਘ ਤੱਕ ਪਹੁੰਚ ਕਰਨੀ ਚਾਹੀਦੀ ਹੈ।


Comments Off on ਜੁੱਤੀ ਮਾਰਨ ਵਾਲੇ ਨੂੰ ਲੰਬੀ ਤੋਂ ਚੋਣ ਲੜਾਉਣ ਦੀ ਯੋਜਨਾ ?
1 Star2 Stars3 Stars4 Stars5 Stars (1 votes, average: 3.00 out of 5)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.