ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਜੌਰਡਨ ’ਚ ਲੱਖੋਵਾਲ ਕਲਾਂ ਦੇ ਨੌਜਵਾਨ ਦੀ ਮੌਤ

Posted On January - 10 - 2017

11001cd _10 Jan_ machhiwara 2ਪੱਤਰ ਪੇ੍ਰਕ
ਮਾਛੀਵਾੜਾ, 10 ਜਨਵਰੀ
ਇਥੋਂ ਨੇੜਲੇ ਪਿੰਡ ਲੱਖੋਵਾਲ ਕਲਾਂ ਦੇ ਨੌਜਵਾਨ ਜਸਵੀਰ ਸਿੰਘ (30) ਦੀ ਜੌਰਡਨ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਸਵੀਰ ਸਿੰਘ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ। ਰੁਜ਼ਗਾਰ ਖ਼ਾਤਰ ਉਹ 14 ਨਵੰਬਰ ਨੂੰ ਜੌਰਡਨ ਦੇ ਸ਼ਹਿਰ ਮਾਰਕਾ ਵਿੱਚ ਗਿਆ ਸੀ ਜਿਥੇ ਉਹ ਕਿਸੇ ਕੰਪਨੀ ’ਚ ਕੰਮ ਕਰਦਾ ਸੀ। 29 ਦਸੰਬਰ ਨੂੰ ਉਹ ਆਪਣੇ ਮਾਮੇ ਦੇ ਮੁੰਡੇ ਕੁਲਦੀਪ ਸਿੰਘ ਵਾਸੀ ਮੱਤੇਵਾੜਾ ਨਾਲ ਬਾਜ਼ਾਰ ਵਿੱਚ ਸਾਮਾਨ ਖਰੀਦਣ ਗਿਆ ਸੀ। ਸੜਕ ਪਾਰ ਕਰਦੇ ਸਮੇਂ ਇੱਕ ਵਾਹਨ ਦੀ ਲਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੇ ਮਾਮੇ ਦਾ ਮੁੰਡਾ ਕੁਲਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਸਵੀਰ ਸਿੰਘ ਦੀ ਦੇਹ ਅੱਜ ਜੌਰਡਨ ਤੋਂ ਦਿੱਲੀ ਹਵਾਈ ਅੱਡੇ ’ਤੇ ਲਿਆਂਦੀ ਗਈ ਅਤੇ ਬੁੱਧਵਾਰ ਨੂੰ ਉਸ ਦਾ ਪਿੰਡ ਲੱਖੋਵਾਲ ਵਿੱਚ ਸਸਕਾਰ ਕੀਤਾ ਜਾਵੇਗਾ। ਜਸਵੀਰ ਸਿੰਘ ਦੇ  ਪਰਿਵਾਰ ਵਿੱਚ ਪਤਨੀ ਅਤੇ ਤਿੰਨ ਸਾਲ ਦੀ ਕੁੜੀ ਹੈ।


Comments Off on ਜੌਰਡਨ ’ਚ ਲੱਖੋਵਾਲ ਕਲਾਂ ਦੇ ਨੌਜਵਾਨ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.